ਤੁਰਕੀ ‘ਚ ਭਿਆਨਕ ਤਬਾਹੀ ਵਿਚਾਲੇ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੰਗਲਵਾਰ ਸਵੇਰੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.5 ਮਾਪੀ ਗਈ। ਇਸ ਤੋਂ ਬਾਅਦ ਦੁਪਹਿਰ ਨੂੰ 5.4 ਤੀਬਰਤਾ ਦਾ ਭੂਚਾਲ ਆਇਆ। ਪਿਛਲੇ 24 ਘੰਟਿਆਂ ਵਿੱਚ ਇਹ ਪੰਜਵੀਂ ਵਾਰ ਹੈ, ਜਦੋਂ ਤੁਰਕੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਭੂਚਾਲ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 5000 ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਸੀਰੀਆ ‘ਚ ਭੂਚਾਲ ਕਾਰਨ ਹੋਈ ਤਬਾਹੀ ਕਾਰਨ ਹੁਣ ਤੱਕ 1444 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਨੂੰ ਆਏ ਭੂਚਾਲ ਦੇ ਝਟਕਿਆਂ ਕਾਰਨ ਚਾਰ ਹਜ਼ਾਰ ਤੋਂ ਵੱਧ ਇਮਾਰਤਾਂ ਢਹਿ ਗਈਆਂ ਹਨ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਦੱਬ ਕੇ ਮਰ ਚੁੱਕੇ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੇ ਤੁਰਕੀ ਵੱਲ ਮਦਦ ਦਾ ਹੱਥ ਵਧਾਇਆ ਹੈ।
----------- Advertisement -----------
ਤੁਰਕੀ ‘ਚ ਪੰਜਵੀ ਵਾਰ ਆਇਆ ਭੁਚਾਲ, ਮ+ਰ+ਨ ਵਾਲਿਆਂ ਦੀ ਗਿਣਤੀ 5000 ਤੋਂ ਪਾਰ
Published on
----------- Advertisement -----------
----------- Advertisement -----------












