May 31, 2026, 7:28 pm
----------- Advertisement -----------
HomeNewsEntertainmentਇੱਕ ਵਾਰ ਫ਼ਿਰ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਅਕਸ਼ੇ ਕੁਮਾਰ, ਭਾਰਤ ਦੇ...

ਇੱਕ ਵਾਰ ਫ਼ਿਰ ਟ੍ਰੋਲਰਸ ਦੇ ਨਿਸ਼ਾਨੇ ‘ਤੇ ਆਏ ਅਕਸ਼ੇ ਕੁਮਾਰ, ਭਾਰਤ ਦੇ ਨਕਸ਼ੇ ‘ਤੇ ਪੈਰ ਰੱਖਣ ਕਾਰਨ ਹੋਏ ਟ੍ਰੋਲ

Published on

----------- Advertisement -----------

ਬਾਲੀਵੁੱਡ ਐਕਟਰ ਅਕਸ਼ੇ ਕੁਮਾਰ ਟ੍ਰੋਲਸ ਦੇ ਨਿਸ਼ਾਨੇ ‘ਤੇ ਆ ਗਏ ਹਨ। ਦਰਅਸਲ ਅਕਸ਼ੇ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਭਾਰਤ ਦੇ ਨਕਸ਼ੇ ‘ਤੇ ਸੈਰ ਕਰਦੇ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਫ਼ਿਲਮ ‘ਸੈਲਫੀ’ ਦੇ ਰਿਲੀਜ਼ ਹੋਣ ਤੋਂ ਪਹਿਲਾਂ ਅਕਸ਼ੈ ਕੁਮਾਰ ਲਗਾਤਾਰ ਇਸ ਫ਼ਿਲਮ ਦਾ ਪ੍ਰਮੋਸ਼ਨ ਕਰ ਰਹੇ ਹਨ। ਫ਼ਿਲਮ ਤੋਂ ਪਹਿਲਾਂ ਉਨ੍ਹਾਂ ਨੇ ਟਵਿਟਰ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹ ਭਾਰਤ ਦੇ ਨਕਸ਼ੇ ‘ਤੇ ਚੱਲਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ ਅਕਸ਼ੈ ਕੁਮਾਰ ਵੱਲੋਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਉਹ ਇੱਕ ਅੰਤਰਰਾਸ਼ਟਰੀ ਏਅਰਲਾਈਨਜ਼ ਕੰਪਨੀ ਦਾ ਪ੍ਰਚਾਰ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ‘ਚ ਅਕਸ਼ੈ ਕੁਮਾਰ ਐਨੀਮੇਟਿਡ ਗਲੋਬ ‘ਤੇ ਸੈਰ ਕਰਦੇ ਹੋਏ ਤੇ ਮੁਸਕਰਾਉਂਦੇ ਹੋਏ ਨਜ਼ਰ ਆ ਰਹੇ ਹਨ।

ਇਸ ਵੀਡੀਓ ‘ਚ ਅਕਸ਼ੈ ਕੁਮਾਰ ਦੇ ਨਾਲ ਨੌਰਾ ਫ਼ਤੇਹੀ, ਮੌਨੀ ਰਾਏ, ਦਿਸ਼ਾ ਪਟਨੀ, ਸੋਨਮ ਬਾਜਵਾ ਵੀ ਨਜ਼ਰ ਆ ਰਹੇ ਹਨ, ਪਰ ਪ੍ਰਸ਼ੰਸਕਾਂ ਦਾ ਸਭ ਤੋਂ ਜ਼ਿਆਦਾ ਧਿਆਨ ਅਕਸ਼ੈ ‘ਤੇ ਗਿਆ, ਜਿਸ ਕਾਰਨ ਉਨ੍ਹਾਂ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹੋਏ ਅਕਸ਼ੈ ਨੇ ਕੈਪਸ਼ਨ ‘ਤੇ ਲਿਖਿਆ, ‘ਉੱਤਰੀ ਅਮਰੀਕਾ ‘ਚ ਐਂਟਰਟੇਨਰ 100 ਫੀਸਦੀ ਸ਼ੁੱਧ ਦੇਸੀ ਮਨੋਰੰਜਨ ਲੈ ਕੇ ਆ ਰਹੇ ਹਨ। ਆਪਣੀ ਸੀਟ ਬੈਲਟ ਬੰਨ੍ਹੋ, ਅਸੀਂ ਮਾਰਚ ਵਿੱਚ ਆ ਰਹੇ ਹਾਂ। ਵੀਡੀਓ ‘ਚ ਅਕਸ਼ੈ ਉੱਤਰੀ ਅਮਰੀਕਾ ਦੇ ਦੌਰੇ ਬਾਰੇ ਗੱਲ ਕਰ ਰਹੇ ਹਨ। ਇਹ ਵੀਡੀਓ ਇਸ ਸਾਲ ਮਾਰਚ ਵਿੱਚ ਸਿਤਾਰਿਆਂ ਦੇ ਉੱਤਰੀ ਅਮਰੀਕਾ ਟੂਰ ਨੂੰ ਪ੍ਰਮੋਟ ਕਰਨ ਲਈ ਬਣਾਇਆ ਗਿਆ ਸੀ। ਜਿਵੇਂ ਹੀ ਅਕਸ਼ੈ ਕੁਮਾਰ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਕੁਝ ਘੰਟਿਆਂ ਬਾਅਦ ਉਨ੍ਹਾਂ ‘ਤੇ ਨੈਟੀਜ਼ਨਾਂ ਦਾ ਗੁੱਸਾ ਭੜਕ ਗਿਆ। ਇਸ ਵੀਡੀਓ ਨੂੰ ਨੈਟੀਜ਼ਨਜ਼ ਨੇ ਬਹੁਤ ਧਿਆਨ ਨਾਲ ਦੇਖਿਆ। ਵੀਡੀਓ ‘ਚ ਅਕਸ਼ੈ ਕੁਮਾਰ ਨੂੰ ਭਾਰਤ ਦੇ ਨਕਸ਼ੇ ‘ਤੇ ਕਦਮ ਰੱਖਦਿਆਂ ਦੇਖ ਕੇ ਲੋਕਾਂ ਨੇ ਉਨ੍ਹਾਂ ਨੂੰ ਦੇਸ਼ਦ੍ਰੋਹੀ ਵੀ ਕਿਹਾ। ਵੀਡੀਓ ‘ਤੇ ਲੋਕ ਲਗਾਤਾਰ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...