November 17, 2026, 6:27 am
----------- Advertisement -----------
HomeNewsBreaking Newsਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ...

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ ਜਾਰੀ

Published on

----------- Advertisement -----------

ਚੰਡੀਗੜ੍ਹ, 8 ਫਰਵਰੀ 2023: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਸ਼ਹਿਰ ਵਿਚ ਅਲਾਟ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਹੈ।

ਇਹ ਕੋਠੀ 1992 ਵਿਚ ਬੇਅੰਤ ਸਿੰਘ ਦੇ ਪਰਿਵਾਰ ਨੂੰ ਅਲਾਟ ਕੀਤੀ ਗਈ ਸੀ ਤੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਕੋਠੀ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਇਸ ਕੋਠੀ ਵਿਚ ਲੁਧਿਆਣਾ ਦੇ ਐਮ ਪੀ ਰਵਨੀਤ ਸਿੰਘ ਬਿੱਟੂ ਤੇ ਹੋਰ ਪਰਿਵਾਰਕ ਮੈਂਬਰ ਸਮੇਂ-ਸਮੇਂ ’ਤੇ ਆ ਕੇ ਠਹਿਰਦੇ ਹਨ।

ਪ੍ਰਸ਼ਾਸਨ ਨੇ ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਸਰਕਾਰੀ ਘਰ ਨੂੰ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਐਸਡੀਐਮ ਕੇਂਦਰੀ ਸੰਯਮ ਗਰਗ ਨੇ ਇਹ ਹਦਾਇਤ ਜਾਰੀ ਕੀਤੀ ਹੈ। ਅਸਟੇਟ ਵਿਭਾਗ ਦੀ ਟੀਮ ਮੰਗਲਵਾਰ ਨੂੰ ਸੈਕਟਰ-5 ਸਥਿਤ ਕੋਠੀ ਨੰਬਰ-03/33 ‘ਤੇ ਪਹੁੰਚੀ ਅਤੇ ਕੋਠੀ ‘ਚ ਰਹਿੰਦੇ ਬੇਅੰਤ ਸਿੰਘ ਪੁੱਤਰ ਤੇਜ ਪ੍ਰਕਾਸ਼ ਸਿੰਘ ਨੂੰ ਹਦਾਇਤਾਂ ਸਬੰਧੀ ਨੋਟਿਸ ਸੌਂਪਿਆ। ਯੂਟੀ ਹਾਊਸ ਅਲਾਟਮੈਂਟ ਕਮੇਟੀ ਇਸ ਸਰਕਾਰੀ ਕੋਠੀ ਦੀ ਅਲਾਟਮੈਂਟ ਪਹਿਲਾਂ ਹੀ ਰੱਦ ਕਰ ਚੁੱਕੀ ਹੈ।

ਇਹ ਕੋਠੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਅਲਾਟ ਕੀਤੀ ਗਈ ਸੀ। ਕਾਂਗਰਸੀ ਆਗੂ ਬੇਅੰਤ ਸਿੰਘ 1992 ਤੋਂ 1995 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ। ਬੇਅੰਤ ਸਿੰਘ ਅੱਤਵਾਦੀ ਹਮਲੇ ਵਿਚ ਮਾਰਿਆ ਗਿਆ ਸੀ। ਉਸ ਦਾ ਪਰਿਵਾਰ ਵੀ ਇਸ ਸਰਕਾਰੀ ਮਕਾਨ ਵਿੱਚ ਰਹਿ ਰਿਹਾ ਸੀ। ਅਸਟੇਟ ਵਿਭਾਗ ਵੱਲੋਂ ਸਰਕਾਰੀ ਕੋਠੀ ਨੂੰ ਖਾਲੀ ਕਰਵਾਉਣ ਲਈ ਕਾਰਵਾਈ ਸ਼ੁਰੂ ਕੀਤੀ ਗਈ ਤਾਂ ਬੇਅੰਤ ਸਿੰਘ ਦੇ ਲੜਕੇ ਵੱਲੋਂ ਇਸ ’ਤੇ ਇਤਰਾਜ਼ ਕਰਦਿਆਂ ਐਸਡੀਐਮ ਕੇਂਦਰੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ।

ਮਾਮਲੇ ਦੀ ਸੁਣਵਾਈ ਤੋਂ ਬਾਅਦ ਮੰਗਲਵਾਰ ਨੂੰ ਐੱਸਡੀਐੱਮ ਸੈਂਟਰਲ ਸੰਯਮ ਗਰਗ ਨੇ ਤੇਜ ਪ੍ਰਕਾਸ਼ ਸਿੰਘ ਨੂੰ ਸੈਕਟਰ-5 ਦੀ ਸਰਕਾਰੀ ਕੋਠੀ ਨੰਬਰ-03/33 ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਹੈ। ਐਸਡੀਐਮ ਕੇਂਦਰੀ ਸੰਯਮ ਗਰਗ ਦੇ ਹੁਕਮਾਂ ’ਤੇ ਅਸਟੇਟ ਵਿਭਾਗ ਦੇ ਸਬ-ਇੰਸਪੈਕਟਰ ਰਮੇਸ਼ ਕਲਿਆਣ ਨੇ ਮੰਗਲਵਾਰ ਨੂੰ ਵਿਭਾਗ ਦੀ ਟੀਮ ਸਮੇਤ ਕੋਠੀ ਨੂੰ ਪਹੁੰਚ ਨੋਟਿਸ ਸੌਂਪਿਆ।

ਐਸਡੀਐਮ ਸੈਂਟਰਲ ਨੇ ਹਾਊਸ ਅਲਾਟਮੈਂਟ ਕਮੇਟੀ ਦੇ ਸਕੱਤਰ ਅਤੇ ਵਿਸ਼ੇਸ਼ ਸਕੱਤਰ ਨੂੰ ਵੀ ਇਸ ਸਰਕਾਰੀ ਮਕਾਨ ਨੂੰ ਖਾਲੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਬੇਅੰਤ ਸਿੰਘ ਦੇ ਕਤਲ ਤੋਂ ਬਾਅਦ ਇਹ ਸਰਕਾਰੀ ਮਕਾਨ ਉਨ੍ਹਾਂ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਦੇ ਨਾਂ ‘ਤੇ ਅਲਾਟ ਹੋਇਆ ਸੀ। ਪਰ ਬਾਅਦ ਵਿੱਚ ਯੂਟੀ ਹਾਊਸ ਅਲਾਟਮੈਂਟ ਕਮੇਟੀ ਵੱਲੋਂ ਅਲਾਟਮੈਂਟ ਰੱਦ ਕਰ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...