ਦੇਸ਼ ਭਰ ਵਿੱਚ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ, 2023 ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਆਉਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ। ਵਿਦਿਆਰਥੀ ਅਤੇ ਸਕੂਲ ਪ੍ਰਬੰਧਨ ਹੁਣ ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in ਤੋਂ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਇਸਦੇ ਨਾਲ ਹੀ ਸੀਬੀਐਸਈ ਦੁਆਰਾ ਪ੍ਰਾਈਵੇਟ ਪ੍ਰੀਖਿਆਰਥੀਆਂ ਲਈ ਵੀ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ ਅਤੇ ਬੋਰਡ ਨੇ ਇਸਨੂੰ ਡਾਊਨਲੋਡ ਕਰਨ ਲਈ ਕਿਹਾ ਹੈ।
ਇੰਝ ਕਰੋ ਡਾਊਨਲੋਡ-
- CBSE ਦੀ ਅਧਿਕਾਰਤ ਵੈੱਬਸਾਈਟ cbse.gov.in ‘ਤੇ ਜਾਓ।
- ਸਕੂਲ ਲੌਗਇਨ ਪੇਜ ‘ਤੇ ਲੌਗ ਇਨ ਕਰੋ। ਇਸ ਦੇ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਯੂਜ਼ਰ ਆਈਡੀ ਅਤੇ ਪਾਸਵਰਡ ਦਿੱਤਾ ਗਿਆ ਹੈ।
- ਯੂਜ਼ਰ ਆਈਡੀ, ਸੁਰੱਖਿਆ ਪਿੰਨ ਅਤੇ ਹੋਰ ਲੋੜੀਂਦੇ ਵੇਰਵੇ ਦਰਜ ਕਰੋ ਅਤੇ ਸਬਮਿਟ ‘ਤੇ ਕਲਿੱਕ ਕਰੋ।
- ਇਸ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਦੀ ਕਲਾਸ ਦੇ ਹਿਸਾਬ ਨਾਲ ਐਡਮਿਟ ਕਾਰਡ ਨੂੰ ਇਕੱਠੇ ਡਾਊਨਲੋਡ ਕਰੋ।
- ਐਡਮਿਟ ਕਾਰਡ ਡਾਊਨਲੋਡ ਕਰਨ ਤੋਂ ਬਾਅਦ, ਇਸ ਦਾ ਪ੍ਰਿੰਟ ਆਊਟ ਲਓ।
- ਹੁਣ ਇਹ ਸਕੂਲ ਪ੍ਰਿੰਸੀਪਲ ਵੱਲੋਂ ਦਸਤਖਤ ਅਤੇ ਤਸਦੀਕ ਕਰਵਾ ਕੇ ਵਿਦਿਆਰਥੀਆਂ ਨੂੰ ਵੰਡੇ ਜਾਣ।












