November 17, 2026, 2:08 pm
----------- Advertisement -----------
HomeNewsEducationਅੰਮ੍ਰਿਤਸਰ 'ਚ G20 ਸੰਮੇਲਨ ਦੀਆਂ ਤਿਆਰੀਆਂ: 4 ਸਕੂਲਾਂ ਨੂੰ ਹੋਣਗੇ UPGRADE, 28...

ਅੰਮ੍ਰਿਤਸਰ ‘ਚ G20 ਸੰਮੇਲਨ ਦੀਆਂ ਤਿਆਰੀਆਂ: 4 ਸਕੂਲਾਂ ਨੂੰ ਹੋਣਗੇ UPGRADE, 28 ਫਰਵਰੀ ਤੱਕ ਕੰਮ ਪੂਰਾ ਕਰਨ ਦੇ ਹੁਕਮ

Published on

----------- Advertisement -----------

ਪੰਜਾਬ ਦੇ 117 ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਸਕੀਮ ਤਹਿਤ ਅਪਗ੍ਰੇਡ ਕਰਨ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਜਿਸ ਵਿੱਚ ਅੰਮ੍ਰਿਤਸਰ ਦੇ 8 ਸਕੂਲ ਸ਼ਾਮਲ ਹਨ ਪਰ ਇਨ੍ਹਾਂ ਵਿੱਚੋਂ 4 ਸਕੂਲ ਅਜਿਹੇ ਹਨ, ਜਿਨ੍ਹਾਂ ਨੂੰ 28 ਫਰਵਰੀ ਤੱਕ ਪੂਰੀ ਤਰ੍ਹਾਂ ਅਪਗ੍ਰੇਡ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਉਹ ਸਕੂਲ ਹਨ ਜਿੱਥੇ ਜੀ-20 ਸੰਮੇਲਨ ਦੌਰਾਨ 20 ਦੇਸ਼ਾਂ ਦੇ ਪ੍ਰਤੀਨਿਧੀ ਪਹੁੰਚਣਗੇ। ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਜੀਐਸਐਸਐਸ ਟਾਊਨ ਹਾਲ, ਜੀਐਸਐਸਐਸ ਮਾਲ ਰੋਡ ਅਤੇ ਜੀਐਸਐਸਐਸ ਜੰਡਿਆਲਾ ਗੁਰੂ (ਲੜਕੀਆਂ) ਸ਼ਾਮਲ ਹਨ।

ਅੰਮ੍ਰਿਤਸਰ ਦੇ ਇਹ 4 ਸਕੂਲ ਅਗਲੇ ਮਹੀਨੇ ਹੋਣ ਵਾਲੇ ਜੀ-20 ਸੰਮੇਲਨ ਦੌਰਾਨ ਦਿਖਾਏ ਜਾਣਗੇ। ਜੀ20 ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ 15 ਮਾਰਚ ਨੂੰ ਸ਼ੁਰੂ ਹੋਣ ਵਾਲੀ ਹੈ। ਇਸ ਵਿੱਚ ਜੀ-20 ਦੇਸ਼ਾਂ, ਮਹਿਮਾਨ ਦੇਸ਼ਾਂ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ 120 ਤੋਂ ਵੱਧ ਪ੍ਰਤੀਨਿਧਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਨ੍ਹਾਂ 4 ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਸਰਕਾਰ ਵੱਲੋਂ 11 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਹੁਕਮ ਦਿੱਤੇ ਗਏ ਹਨ ਕਿ ਇਨ੍ਹਾਂ ਸਕੂਲਾਂ ਦਾ ਕੰਮ 28 ਫਰਵਰੀ ਤੱਕ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਜੇਕਰ ਕੋਈ ਕਮੀ ਹੈ ਤਾਂ 15 ਮਾਰਚ ਤੋਂ ਪਹਿਲਾਂ-ਪਹਿਲਾਂ ਉਸ ਨੂੰ ਠੀਕ ਕੀਤਾ ਜਾ ਸਕੇ।

ਜ਼ਿਲ੍ਹਿਆਂ ਵਿੱਚ ‘ਸਕੂਲ ਆਫ਼ ਐਮੀਨੈਂਸ’ ਦੀ ਗਿਣਤੀ ਜਾਣੋ

  • ਲੁਧਿਆਣਾ (16 ਸਕੂਲ)
  • ਪਟਿਆਲਾ (10)
  • ਜਲੰਧਰ (9)
  • ਅੰਮ੍ਰਿਤਸਰ, ਸੰਗਰੂਰ (8-8)
  • ਬਠਿੰਡਾ, ਐਸ.ਏ.ਐਸ.ਨਗਰ (6-6)
  • ਹੁਸ਼ਿਆਰਪੁਰ, ਰੂਪਨਗਰ, ਤਰਨਤਾਰਨ (5-5)
  • ਮੋਗਾ, ਫਾਜ਼ਿਲਕਾ, ਫ਼ਿਰੋਜ਼ਪੁਰ (4-4)
  • ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਐਸਬੀਐਸ ਨਗਰ, ਮਾਨਸਾ, ਮੁਕਤਸਰ (3-3)
  • ਕਪੂਰਥਲਾ, ਮਲੇਰਕੋਟਲਾ ਅਤੇ ਪਠਾਨਕੋਟ (2-2)
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...