July 31, 2026, 10:09 pm
----------- Advertisement -----------
HomeNewsLatest Newsਸਤਵੰਤ ਸਿੰਘ ਗੱਗੂ ਐਨ ਐਸ ਯੂ ਆਈ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸਤਵੰਤ ਸਿੰਘ ਗੱਗੂ ਐਨ ਐਸ ਯੂ ਆਈ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

Published on

----------- Advertisement -----------

ਨੂਰਪੁਰਬੇਦੀ 03 ਜਨਵਰੀ 2022: ਕਾਂਗਰਸ ਲੋਕਾਂ ਦੀ ਸਰਕਾਰ ਹੈ ਨਾਂ ਕਿ ਕਿਸੇ ਵਿਅਕਤੀ ਵਿਸ਼ੇਸ਼ ਦੀ ਨਿੱਜੀ ਜਗੀਰ ਉਕਤ ਸ਼ਬਦ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਰੋਪੜ ਦੇ ਇੰਚਾਰਜ ਸ੍ਰ ਬਰਿੰਦਰ ਸਿੰਘ ਢਿੱਲੋਂ ਵਲੋਂ ਹਲਕੇ ਦੇ ਬਲਾਕ ਨੂਰਪੁਰਬੇਦੀ ਵਿਖੇ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ (ਐਨਐਸਯੂਆਈ) ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸਤਵੰਤ ਸਿੰਘ ਗੱਗੂ ਦੀ ਤਾਜਪੋਸ਼ੀ ਸਮਾਰੋਹ ਵਿਚ ਪੁੱਜੇ ਹਲਕੇ ਦੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਕਹੇ। ਉਹਨਾਂ ਸਤਵੰਤ ਸਿੰਘ ਗੱਗੂ ਨੂੰ ਵਿਦਿਆਰਥੀ ਵਿੰਗ ਦੇ ਨੁਮਾਇੰਦੇ ਵਜੋਂ ਅਹਿਮ ਅਹੁਦਾ ਸੰਭਾਲਣ ਦੀ ਵਧਾਈ ਦਿੰਦਿਆਂ ਨੌਜਵਾਨ ਵਰਗ ਦੀਆਂ ਮੁਸ਼ਕਿਲਾਂ ਹੱਲ ਕਰਨ ਦੀ ਜਿੰਮੇਵਾਰੀ ਲਗਾਈ।


ਸ੍ਰ ਢਿੱਲੋਂ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਜਿਸ ਕਰਕੇ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੀ ਸੋਚ ਹਮੇਸ਼ਾਂ ਨੌਜਵਾਨਾਂ ਨੂੰ ਅੱਗੇ ਲਿਆਕੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦੀ ਰਹੀ ਹੈ।ਨਵ ਨਿਯੁਕਤ ਪ੍ਰਧਾਨ ਸਤਵੰਤ ਸਿੰਘ ਗੱਗੂ ਨੇ ਪਾਰਟੀ ਹਾਈਕਮਾਂਡ ਅਤੇ ਸ੍ਰ ਬਰਿੰਦਰ ਸਿੰਘ ਢਿੱਲੋਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਲਗਾਈ ਹਰ ਜਿੰਮੇਵਾਰੀ ਨੂੰ ਉਹ ਤਨ ਮਨ ਧਨ ਨਾਲ ਨਿਭਾਉਣਗੇ ਅਤੇ ਆਉਂਦੀਆਂ ਚੋਣਾਂ ਵਿੱਚ ਰੋਪੜ ਦੀ ਜਿੱਤ ਲਈ ਵਿਦਿਆਰਥੀ ਵਿੰਗ ਅਹਿਮ ਭੂਮਿਕਾ ਨਿਭਾਵੇਗਾ।ਐਨਐਸਯੂਆਈ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਦਾ ਨੁਕਸਾਨ ਕਰਨ ਵਾਲੇ ਲੋਕਾਂ ਨੂੰ ਬੇਮਿਸਾਲ ਜਿੱਤ ਦਰਜ ਕਰਵਾਕੇ ਸਬਕ ਸਿਖਾਇਆ ਜਾਵੇਗਾ।
ਇਸ ਦੌਰਾਨ ਐਨਐਸਯੂਆਈ ਦੀ ਟੀਮ ਵਲੋਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ੍ਰ ਬਰਿੰਦਰ ਸਿੰਘ ਢਿੱਲੋਂ ਨੂੰ ਸਿਰੋਪਾ,ਯਾਦਗਾਰੀ ਚਿੰਨ੍ਹ ਅਤੇ ਸ੍ਰੀ ਸਾਹਿਬ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਰੁਦਰਾ ਜਨਸੇਵਾ ਸਮੂਹ ਵੱਲੋਂ ਕਰੋਨਾ ਦੌਰਾਨ ਕੀਤੇ ਵਿਸ਼ੇਸ਼ ਸਮਾਜ ਸੇਵੀ ਕਾਰਜਾਂ ਲਈ ਸ੍ਰ ਢਿੱਲੋਂ ਨੂੰ ਕਰੋਨਾ ਵਾਰੀਅਰਜ਼ ਦਾ ਖਿਤਾਬ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਾ ਪ੍ਰੇਮ ਚੇਅਰਮੈਨ ਬਲਾਕ ਸੰਮਤੀ,ਡਾ ਦੇਸਰਾਜ ਜ਼ਿਲ੍ਹਾ ਪ੍ਰੀਸ਼ਦ ਮੈਂਬਰ,ਜਸਬੀਰ ਸਿੰਘ ਸਸਕੋਰ,ਨਰਿੰਦਰ ਬੱਗਾ,ਕੋਆਰਡੀਨੇਟਰ ਗੁਰੂ ਸ਼ਰਨ ਪਰਮਾਰ,ਡਾ ਅੱਛਰ ਸ਼ਰਮਾ,ਪ੍ਰਵੇਸ਼ ਸੋਨੀ,ਭੁਪਿੰਦਰ ਸਿੰਘ ਚਨੋਲੀ,ਵਿਜੈ ਕੁਮਾਰ ਪਿੰਕਾ,ਨੰਬਰਦਾਰ ਜਰਨੈਲ ਸਿੰਘ,ਵਿੱਕੀ ਪਲਾਟਾ,ਮਨਜੀਤ ਸਿੰਘ ਨਟ,ਨਰੇਸ਼ ਚੋਧਰੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ,ਪ੍ਰੀਤਮ ਸਿੰਘ ਮਾਵਾ,ਗੁਰਬਖਸ਼ ਸਿੰਘ ਮਾਵਾ,ਸਰਪੰਚ ਗੁਰਮੀਤ ਸਿੰਘ ਬਾੜੀਆਂ,ਕਰਨ ਰੰਧਾਵਾ ਤੋਂ ਇਲਾਵਾ ਵਡੀ ਗਿਣਤੀ ਵਿੱਚ ਯੂਥ ਵਲੰਟੀਅਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...