June 28, 2026, 6:47 am
----------- Advertisement -----------
HomeNewsEntertainmentਕਾਮੇਡੀਅਨ ਕਪਿਲ ਸ਼ਰਮਾ ਅਤੇ ਮਸ਼ਹੂਰ ਗਾਇਕ ਗੁਰੂ ਰੰਧਾਵਾ ਦਾ ਨਵਾਂ ਗੀਤ 'ALONE'...

ਕਾਮੇਡੀਅਨ ਕਪਿਲ ਸ਼ਰਮਾ ਅਤੇ ਮਸ਼ਹੂਰ ਗਾਇਕ ਗੁਰੂ ਰੰਧਾਵਾ ਦਾ ਨਵਾਂ ਗੀਤ ‘ALONE’ ਹੋਇਆ ਰਿਲੀਜ਼

Published on

----------- Advertisement -----------

ਕਾਮੇਡੀਅਨ ਕਪਿਲ ਸ਼ਰਮਾ ਅਤੇ ਮਸ਼ਹੂਰ ਗਾਇਕ ਗੁਰੂ ਰੰਧਾਵਾ ਦਾ ਨਵਾਂ ਗੀਤ ‘ਅਲੋਨ’ ਰਿਲੀਜ਼ ਹੋ ਗਿਆ ਹੈ। ਦਰਸ਼ਕ ਇਸ ਗੀਤ ਨੂੰ ਬਹੁਤ ਪਿਆਰ ਦੇ ਰਹੇ ਹਨ। ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਤੇ ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਨਵੇਂ ਗੀਤ ਦੇ ਰਿਲੀਜ਼ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਹ ਦੋਵੇਂ ਕਲਾਕਾਰ ALONE ਟਾਈਟਲ ਹੇਠ ਇੱਕਠੇ ਇਹ ਗੀਤ ਲੈ ਕੇ ਦਰਸ਼ਕਾਂ ਨਾਲ ਰੁਬਰੂ ਹੋਏ ਹਨ। ਇਸ ਗੀਤ ਦੀ ਗੱਲ ਕਰੀਏ ਤਾਂ ਇਸ ਗੀਤ ਵਿੱਚ ਕਪਿਲ ਤੇ ਗੁਰੂ ਰੰਧਾਵਾ ਦੋ ਸਿੰਗਲ ਮੁੰਡਿਆਂ ਦਾ ਕਿਰਦਾਰ ਨਿਭਾਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਵਿੱਚ ਗੁਰੂ ਰੰਧਾਵਾ ਤੇ ਕਪਿਲ ਦੋਵੇਂ ਹੀ ਬੇਹੱਦ ਡੈਸ਼ਿੰਗ ਲੁੱਕ ਵਿੱਚ ਨਜ਼ਰ ਆ ਰਹੇ ਹਨ।

YouTube player

ਇਸ ਵਿੱਚ ਦੋਹਾਂ ਨਾਲ ਅਦਾਕਾਰਾ ਯੋਗਿਤਾ ਭਿਆਨੀ ਵੀ ਨਜ਼ਰ ਆ ਰਹੀ ਹੈ। ਗੀਤ ਦੀ ਗੱਲ ਕੀਤੀ ਜਾਵੇ ਤਾਂ ਇਸ ਗੀਤ ਨੂੰ ਕਪਿਲ ਸ਼ਰਮਾ ਤੇ ਗੁਰੂ ਰੰਧਾਵਾ ਨੇ ਗਾਇਆ ਹੈ। ਇਸ ਗੀਤ ਦੇ ਬੋਲ ਗੁਰੂ ਰੰਧਾਵਾ ਨੇ ਲਿਖੇ ਹਨ ਤੇ ਇਸ ਦਾ ਸੰਗੀਤ ਸੰਨਜੌਏ ਨੇ ਦਿੱਤਾ। ਇਸ ਗੀਤ ਦੇ ਵੀਡੀਓ ਦੀ ਡਾਇਰੈਕਸ਼ਨ ਗਿਫਟੀ ਨੇ ਕੀਤਾ ਹੈ। ਇਹ ਗੀਤ ਨੂੰ ਟੀ-ਸੀਰੀਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਰਿਲੀਜ਼ ਹੋਣ ਤੋਂ ਬਾਅਦ ਮਹਿਜ਼ ਕੁਝ ਹੀ ਦੇਰ ਵਿੱਚ ਇਸ ਗੀਤ ਨੂੰ ਵੱਡੀ ਗਿਣਤੀ ‘ਚ ਲੋਕ ਦੇਖ ਚੁੱਕੇ ਹਨ। ਇਸ ਗੀਤ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ। ਦਰਸ਼ਕਾਂ ਨੂੰ ਇਸ ਗੀਤ ਦੇ ਬੋਲ ਦੇ ਨਾਲ-ਨਾਲ ਵੀਡੀਓ ਵੀ ਬਹੁਤ ਪਸੰਦ ਆ ਰਹੀ ਹੈ। ਵੱਡੀ ਗਿਣਤੀ ‘ਚ ਫੈਨਜ਼ ਗੁਰੂ ਰੰਧਾਵਾ ਦੀ ਅਦਾਕਾਰੀ ਤੇ ਕਪਿਲ ਦੀ ਗਾਇਕੀ ਦੀ ਤਾਰੀਫ ਕਰਦੇ ਹੋਏ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...