June 29, 2026, 1:28 am
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ...

ਪੰਜਾਬ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ ਸਵੈ ਰੋਜਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ ‘ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ. ਤੋਂ ਟਰਮ ਲੋਨ (ਮਿਆਦੀ ਕਰਜ਼ਾ) ਲੈਣ ਸਬੰਧੀ ਆਪਣੇ ਹਿੱਸੇ ਵਜੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਰਾਸ਼ਟਰੀ ਕਾਰਪੋਰੇਸਨ ਐਨ.ਐਮ.ਡੀ.ਐਫ.ਸੀ. ਵੱਲੋਂ ਇਸ ਸਕੀਮ ਅਧੀਨ 18.00 ਕਰੋੜ ਰੁਪਏ ਦੀ ਰਾਸ਼ੀ ਮਿਲਾ ਕੇ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਨੂੰ 19.00 ਕਰੋੜ ਰੁਪਏ ਦੇ ਕਰਜੇ ਵੰਡੇ ਜਾਣਗੇ। ਨਿਗਮ ਵੱਲੋਂ ਯੋਗ ਵਿਅਕਤੀਆਂ ਨੂੰ ਕਰਜੇ ਵੰਡਣ ਸਬੰਧੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰ ਤੇ ਅਵੇਅਰਨੈੱਸ ਕੈਂਪ ਵੀ ਲਗਾਏ ਜਾਣਗੇ। ਯੋਗ ਵਿਅਕਤੀ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਪ੍ਰਾਪਤ ਕਰਕੇ ਸਵੈ ਰੋਜਗਾਰ ਦੇ ਧੰਦੇ ਸ਼ੁਰੂ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਿਛਲੇ 5 ਸਾਲਾਂ ਵਿੱਚ ਸਾਲ 2020-21 ਦੋਰਾਨ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ। ਇਸ ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਕ੍ਰਿਸਚਨ, ਮੁਸਲਮਾਨ, ਪਾਰਸੀ, ਬੋਧੀ ਅਤੇ ਜੈਨੀ) ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸਵੈ ਰੋਜਗਾਰ ਸਕੀਮ ਅਧੀਨ ਪੰਜ ਲੱਖ ਰੁਪਏ ਦੇ ਕਰਜ਼ੇ 6-8% ਸਲਾਨਾ ਵਿਆਜ਼ ਦੀ ਦਰ ‘ਤੇ ਦਿੱਤੇ ਜਾਣਗੇ। ਇਸ ਤੋ ਇਲਾਵਾ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਪ੍ਰੋਫੈਸ਼ਨਲ ਅਤੇ ਟੈਕਨੀਕਲ ਐਜੂਕੇਸਨ ਗ੍ਰੈਜੂਏਟ ਅਤੇ ਇਸ ਤੋ ਅੱਗੇ ਪੜ੍ਹਾਈ ਕਰਨ ਲਈ ਐਜੂਕੇਸ਼ਨ ਲੋਨ ਸਕੀਮ ਤਹਿਤ 3% ਸਲਾਨਾ ਵਿਆਜ ਦੀ ਦਰ ਤੇ ਕਰਜ਼ਾ ਦਿੱਤਾ ਜਾਂਦਾ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿਨੈਕਾਰ ਭਾਰਤ ਸਰਕਾਰ ਵੱਲੋਂ ਘੋਸ਼ਿਤ ਘੱਟ ਗਿਣਤੀ ਵਰਗ ਨਾਲ ਸਬੰਧ ਰੱਖਦਾ ਹੋਣਾ ਚਾਹੀਦਾ ਹੈ। ਕਰਜ਼ਾ ਲੈਣ ਦੇ ਚਾਹਵਾਨ ਬਿਨੈਕਾਰ ਦੀ ਸਲਾਨਾ ਪਰਿਵਾਰਕ ਆਮਦਨ ਪੇਂਡੂ ਇਲਾਕਿਆਂ ਵਿੱਚ 98,000/- ਰੁਪਏ ਅਤੇ ਸਹਿਰੀ ਇਲਾਕਿਆਂ ਵਿੱਚ 1,20,000/- ਰੁਪਏ ਤੱਕ ਹੋਣੀ ਚਾਹੀਦੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸਬਜ਼ੀਆਂ ਉਗਾਉਣ, ਸ਼ਹਿਦ ਦੀਆਂ ਮੱਖੀਆਂ ਪਾਲਣ, ਕਾਰਪੈਂਟਰੀ, ਫਰਨੀਚਰ, ਲੁਹਾਰਾ ਕੰਮ, ਆਟਾ ਚੱਕੀ, ਕੋਹਲੂ, ਆਟੋ ਰਿਕਸ਼ਾ (ਪੈਸੰਜਰ, ਢੋਆ ਢੁਆਈ), ਜਨਰਲ ਸਟੋਰ (ਕਰਿਆਨਾ, ਕੈਟਲ ਫੀਡ, ਪੋਲਟਰੀ ਫੀਡ), ਹਾਰਡਵੇਅਰ ਸਟੋਰ (ਮੈਨਟਰੀ ਅਤੇ ਬਿਲਡਿੰਗ ਮੈਟੀਰੀਅਲ ਲੋਹਾ) ਆਦਿ ਲਈ ਦਿੱਤਾ ਜਾਂਦਾ ਹੈ।

ਇਹ ਕਰਜ਼ਾ ਕੱਪੜਾ, ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ, ਸਟੇਸ਼ਨਰੀ ਦੀ ਦੁਕਾਨ, ਸਾਈਕਲ ਸੇਲ ਤੇ ਰਿਪੇਅਰ, ਫੋਟੋਸਟੇਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਆਟੋ ਮੋਬਾਇਲ ਰਿਪੇਅਰ, ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ, ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ, ਹੌਜ਼ਰੀ ਯੂਨਿਟ, ਸਮਾਲ ਸਕੇਲ ਇੰਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ, ਢਾਬਾ, ਬਿਊਟੀ ਪਾਰਲਰ ਲਈ ਵੀ ਦਿੱਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...