May 31, 2026, 3:52 am
----------- Advertisement -----------
HomeNewsBreaking Newsਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ 'ਚ ਬੱਝਣਗੇ: ਇੰਗਲੈਂਡ ਦੀ ਕਿਰਨਦੀਪ ਕੌਰ...

ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ: ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਲੈਣਗੇ ਲਾਵਾਂ

Published on

----------- Advertisement -----------
  • ਜਲੰਧਰ ਦੇ ਫਤਿਹਪੁਰ ਦੋਨਾਂ ਗੁਰੂਘਰ ‘ਚ ਹੋਵੇਗੀ ਆਨੰਦ ਕਾਰਜ ਦੀ ਰਸਮ

ਜਲੰਧਰ, 10 ਫਰਵਰੀ 2023 – ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ। ਉਸ ਦਾ ਇੰਗਲੈਂਡ ਵਿੱਚ ਰਹਿਣ ਵਾਲੀ ਐਨਆਰਆਈ ਕਿਰਨਦੀਪ ਕੌਰ ਨਾਲ ਵਿਆਹ ਹੋਣ ਵਾਲਾ ਹੈ। ਆਨੰਦ ਕਾਰਜ ਛੇਵੀਂ ਪਾਤਸ਼ਾਹੀ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰੂਘਰ ਜਲੰਧਰ ਦੇ ਫਤਿਹਪੁਰ ਦੋਨਾਂ ਵਿਖੇ ਹੋਵੇਗਾ।

ਅੰਮ੍ਰਿਤਪਾਲ ਸਿੰਘ ਦੇ ਵਿਆਹ ਦੇ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਗੁਰੂਘਰ ਦੇ ਪ੍ਰਬੰਧਕਾਂ ਤੋਂ ਲੈ ਕੇ ਅੰਮ੍ਰਿਤਪਾਲ ਦੇ ਪਰਿਵਾਰ ਅਤੇ ਨਜ਼ਦੀਕੀਆਂ ਤੱਕ ਕੋਈ ਕੁਝ ਨਹੀਂ ਦੱਸ ਰਿਹਾ। ਗੁਰੂਘਰ ‘ਚ ਵੀ ਵਿਆਹ ਦੀ ਬੁਕਿੰਗ ਉਸ ਦੇ ਨਾਂ ‘ਤੇ ਨਹੀਂ, ਕਿਸੇ ਹੋਰ ਦੇ ਨਾਂ ‘ਤੇ ਹੋਈ ਹੈ। ਆਨੰਦ ਕਾਰਜ ਬਹੁਤ ਹੀ ਸਰਲ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਗੁਰੂਘਰ ਵਿੱਚ ਕੋਈ ਵਿਸ਼ੇਸ਼ ਟੈਂਟ ਜਾਂ ਹੋਰ ਸਜਾਵਟ ਦਾ ਪ੍ਰਬੰਧ ਨਹੀਂ ਕੀਤਾ ਗਿਆ ਹੈ।

ਭਾਵੇਂ ਅੰਮ੍ਰਿਤਪਾਲ ਸਿੰਘ ਦੇ ਵਿਆਹ ਸਬੰਧੀ ਸਾਰੇ ਵੇਰਵੇ ਗੁਪਤ ਰੱਖੇ ਜਾ ਰਹੇ ਹਨ ਪਰ ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਵਿਆਹ ਸਮਾਗਮ ਲਈ ਗੁਰੂਘਰ ਵਿਖੇ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਬੁਕਿੰਗ ਹੋ ਚੁੱਕੀ ਹੈ। ਆਨੰਦ ਕਾਰਜ ਦਾ ਪ੍ਰੋਗਰਾਮ ਅਤੇ ਉਸ ਤੋਂ ਬਾਅਦ ਗੁਰੂਘਰ ਵਿੱਚ ਹੀ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਦੀ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਦੇ ਪਰਿਵਾਰ ਨਾਲ ਪੁਰਾਣੀ ਜਾਣ-ਪਛਾਣ ਹੈ, ਜਿਸ ਨੂੰ ਉਹ ਆਪਣੀ ਜੀਵਨ ਸਾਥਣ ਬਣਾਉਣ ਜਾ ਰਿਹਾ ਹੈ। ਕਿਰਨਦੀਪ ਦੇ ਪਿਤਾ ਪਿਆਰਾ ਸਿੰਘ ਮੂਲ ਰੂਪ ਵਿੱਚ ਜਲੰਧਰ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਕੁਲਾਰਾਂ ਦੇ ਵਸਨੀਕ ਹਨ, ਜੋ ਕਿ ਨਕੋਦਰ ਦੇ ਨੇੜੇ ਪੈਂਦਾ ਹੈ, ਪਰ ਹੁਣ ਉਹ ਆਪਣੇ ਪਰਿਵਾਰ ਸਮੇਤ ਇੰਗਲੈਂਡ ਵਿੱਚ ਵੱਸ ਗਿਆ ਹੈ, ਉਸ ਕੋਲ ਇੰਗਲੈਂਡ ਦੀ ਨਾਗਰਿਕਤਾ ਵੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...