October 18, 2026, 12:03 am
----------- Advertisement -----------
HomeNewsEntertainmentਕਿੰਗ ਖਾਨ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ, ਵੱਡੇ ਪਰਦੇ 'ਤੇ ਫਿਰ ਤੋਂ ਰਿਲੀਜ਼...

ਕਿੰਗ ਖਾਨ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ, ਵੱਡੇ ਪਰਦੇ ‘ਤੇ ਫਿਰ ਤੋਂ ਰਿਲੀਜ਼ ਹੋਵੇਗੀ ਸ਼ਾਹਰੁਖ ਦੀ ਇਹ ਸੁਪਰਹਿੱਟ ਫਿਲਮ

Published on

----------- Advertisement -----------

ਆਦਿਤਿਆ ਚੋਪੜਾ ਦੀ ਰੋਮਾਂਟਿਕ ਬਲਾਕਬਸਟਰ ਫਿਲਮ ਦਿਲਵਾਲੇ ਦੁਲਹਨੀਆ ਲੇ ਜਾਏਂਗੇ (DDLJ) ਸਿਨੇਮਾਘਰਾਂ ਵਿੱਚ ਦੁਬਾਰਾ ਰਿਲੀਜ਼ ਹੋ ਰਹੀ ਹੈ। 1995 ਵਿੱਚ ਰਿਲੀਜ਼ ਹੋਈ DDLJ ਹਿੰਦੀ ਸਿਨੇਮਾ ਦੀ ਸਭ ਤੋਂ ਸਫਲ ਫ਼ਿਲਮਾਂ ਵਿੱਚੋਂ ਇੱਕ ਹੈ। ਸ਼ੁੱਕਰਵਾਰ (10 ਫਰਵਰੀ) ਨੂੰ ਇਹ ਫਿਲਮ ਦਰਸ਼ਕਾਂ ਲਈ ਸਿਨੇਮਾਘਰਾਂ ‘ਚ ਫਿਰ ਤੋਂ ਪ੍ਰਦਰਸ਼ਿਤ ਹੋਣ ਜਾ ਰਹੀ ਹੈ। ਇਹ ਫ਼ਿਲਮ ਸਿਰਫ਼ ਨੈਸ਼ਨਲ ਥੀਏਟਰ ਚੇਨ (ਮਲਟੀਪਲੈਕਸ) ਵਿੱਚ ਇੱਕ ਹਫ਼ਤੇ ਤੱਕ ਚੱਲੇਗੀ। ‘ਦਿਲਵਾਲੇ ਦੁਲਹਨੀਆ ਲੇ ਜਾਏਂਗੇ’ ‘ਚ ਸ਼ਾਹਰੁਖ ਖਾਨ ਅਤੇ ਕਾਜੋਲ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਸਨ। ਫਿਲਮ ਦਾ ਨਿਰਦੇਸ਼ਨ ਆਦਿਤਿਆ ਚੋਪੜਾ ਨੇ ਕੀਤਾ ਸੀ। ਇਹ ਆਦਿਤਿਆ ਦਾ ਨਿਰਦੇਸ਼ਨ ‘ਚ ਡੈਬਿਊ ਸੀ।

ਇਸ ਫਿਲਮ ਨਾਲ ਸ਼ਾਹਰੁਖ ਦੇਸ਼ ਹੀ ਨਹੀਂ ਵਿਦੇਸ਼ਾਂ ‘ਚ ਵੀ ਮਸ਼ਹੂਰ ਹੋ ਗਏ। ਫਿਲਮ ‘ਚ ਸ਼ਾਹਰੁਖ ਅਤੇ ਕਾਜੋਲ ਦੀ ਜੋੜੀ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ਸ਼ਾਹਰੁਖ ਖਾਨ ਲੰਬੇ ਸਮੇਂ ਬਾਅਦ ਪਠਾਨ ਦੇ ਜ਼ਰੀਏ ਵੱਡੇ ਪਰਦੇ ‘ਤੇ ਵਾਪਸ ਆਏ ਹਨ। ਫਿਲਮ ਨੇ ਬਾਕਸ ਆਫਿਸ ‘ਤੇ ਚੰਗਾ ਪ੍ਰਦਰਸ਼ਨ ਕੀਤਾ ਹੈ। ਪਠਾਨ ਨੇ KGF 2 ਦਾ ਰਿਕਾਰਡ ਤੋੜਿਆ ਹੈ। ਇਸ ਦੇ ਨਾਲ ਹੀ ਹੁਣ ਮੰਨਿਆ ਜਾ ਰਿਹਾ ਹੈ ਕਿ ਇਹ ਫਿਲਮ ਜਲਦ ਹੀ ਬਾਹੂਬਲੀ 2 ਦੀ ਕਮਾਈ ਨੂੰ ਪਿੱਛੇ ਛੱਡ ਸਕਦੀ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਪਠਾਨ ਤੋਂ ਬਾਅਦ ਸ਼ਾਹਰੁਖ ਅਗਲੀ ਵਾਰ ‘ਜਵਾਨ’ ‘ਚ ਨਜ਼ਰ ਆਉਣਗੇ। ਇਹ ਵੀ ਐਕਸ਼ਨ ਨਾਲ ਭਰਪੂਰ ਫਿਲਮ ਹੋਵੇਗੀ। ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...