May 31, 2026, 5:07 pm
----------- Advertisement -----------
HomeNewsBreaking Newsਸੁਖਜਿੰਦਰ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ,...

ਸੁਖਜਿੰਦਰ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ, ਪੜ੍ਹੋ ਕੀ ਕਿਹਾ ?

Published on

----------- Advertisement -----------
  • ਅਕਾਲੀ ਦਲ ਦੇ ਰੋਸ ਦਿਵਸ ਦੌਰਾਨ ਬੇਅਦਬੀਆਂ ਦੇ ਦੋਸ਼ੀ ਬਾਦਲ ਦਲ ਨੂੰ ਤਕੜਾ ਕਰਨ ਦੀ ਅਪੀਲ `ਤੇ ਚਿੰਤਾ ਜ਼ਾਹਰ ਕੀਤੀ

ਚੰਡੀਗੜ੍ਹ, 4 ਜਨਵਰੀ 2022 – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੀਤੇ ਕੱਲ੍ਹ ਪਾਵਨ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਅਕਾਲੀ ਦਲ ਦੇ ਰੋਸ ਦਿਵਸ ਦੌਰਾਨ ਬੇਅਦਬੀਆਂ ਦੇ ਦੋਸ਼ੀ ਬਾਦਲ ਦਲ ਨੂੰ ਤਕੜਾ ਕਰਨ ਦੀ ਕੀਤੀ ਅਪੀਲ `ਤੇ ਚਿੰਤਾ ਜ਼ਾਹਰ ਕੀਤੀ ਹੈ। ਸ. ਰੰਧਾਵਾਂ ਨੇ ਜਥੇਦਾਰ ਨੂੰ ਅਪੀਲ ਵੀ ਕੀਤੀ ਕਿ ਬਾਦਲ ਪਿਉ-ਪੁੱਤ ਦੀ ਪੰਥ ਵਿਰੋਧੀ ਕਾਰਵਾਈਆਂ ਕਰਕੇ ਉਲਟਾਂ ਇਨ੍ਹਾਂ ਮਸੰਦਾਂ ਨੂੰ ਪੰਥ ਵਿੱਚੋਂ ਖ਼ਾਰਜ ਕੀਤਾ ਜਾਵੇ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖੇ ਪੱਤਰ ਵਿੱਚ ਸ. ਰੰਧਾਵਾ ਨੇ ਕਿਹਾ, ਬਾਦਲ ਦਲ ਵੱਲੋਂ ਰੋਸ ਦਿਵਸ ਪਾਵਨ ਸ੍ਰੀ ਹਰਿਮੰਦਿਰ ਸਾਹਿਬ ਪਰਿਸਰ ਵਿਖੇ ਮਨਾਇਆ ਗਿਆ ਹੈ ਪਰ ਮੇਰੇ ਹਿਰਦੇ ਨੂੰ ਉਦੋਂ ਬੜੀ ਠੇਸ ਪਹੁੰਚੀ ਜਦੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਤ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਖੀ ਨੇ ਪੰਥ ਨੂੰ ਇਕੱਠਾ ਹੋ ਕੇ ਸ਼੍ਰੋਮਣੀ ਕਮੇਟੀ ਨੂੰ ਤਕੜਾ ਕਰਨ ਦੀ ਅਪੀਲ ਦੇ ਨਾਲ-ਨਾਲ ਬਾਦਲ ਦਲ ਨੂੰ ਤਕੜਾ ਹੋਣ ਦੀ ਗੱਲ ਆਖੀ, ਜੋ ਸਿੱਖ ਸੰਗਤ ਦੇ ਹਿਰਦਿਆਂ ਨੂੰ ਵਲੂੰਧਰਦੀ ਹੈ। ਉਨ੍ਹਾਂ ਯਾਦ ਕਰਵਾਇਆ ਕਿ 1996 ਦੀ ਮੋਗਾ ਕਾਨਫ਼ਰੰਸ ਵੇਲੇ ਅਤੇ ਬਾਅਦ ਵਿੱਚ ਬਾਦਲ ਦਲ ਨੇ ਭਾਰਤੀ ਚੋਣ ਕਮਿਸ਼ਨ ਕੋਲ ਸੰਵਿਧਾਨ ਪੇਸ਼ ਕਰਕੇ ਖ਼ਦ ਨੂੰ ਪੰਥ ਤੇ ਪੰਥਕ ਹੋਣ ਤੋਂ ਵੱਖ ਕਰ ਲਿਆ ਸੀ। ਇਸ ਸਬੰਧੀ ਹੁਸ਼ਿਆਰਪੁਰ ਅਦਾਲਤਾਂ ਵਿਚੋਂ ਇਨ੍ਹਾਂ ਅਖੌਤੀ ਪੰਥਕ ਬਾਦਲਕਿਆਂ ਦੇ ਕਈ ਵਾਰੀ ਵਰੰਟ ਨਿਕਲੇ ਹਨ।

ਉਨ੍ਹਾਂ ਪੁੱਛਿਆ ਕਿ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਤੋਂ ਜਥੇਦਾਰ ਜੀ ਦੀ ਮੌਜੂਦਗੀ ਵਿੱਚ ਹੋਈਆਂ ਤਕਰੀਰਾਂ ਵਿੱਚ ਜਿੱਥੇ ਪੰਥ ਨੂੰ ਮਸੰਦਾਂ ਦੇ ਕਾਬਜ਼ ਹੋਣ ਤੋਂ ਸੁਚੇਤ ਕੀਤਾ ਗਿਆ ਹੈ ਤਾਂ ਇਹ ਵੀ ਪੁੱਛਣ ਦੀ ਲੋੜ ਹੈ ਕਿ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ `ਤੇ ਕਾਬਜ਼ ਰਹੇ ਕਿਹੜੇ ਮਸੰਦਾਂ ਨੇ ਜਾਮ-ਏ-ਇੰਸਾਂ ਵਿਚ ਸ਼ਾਮਲ ਡੇਰਾਦਾਰ ਨਾਲ ਸਾਂਝਾਂ ਪੁਗਾਈਆਂ ਅਤੇ ਉਸ ਨੂੰ ਬਠਿੰਡਾ ਕੇਸ ਵਿੱਚੋਂ ਖ਼ਾਰਜ ਕਰਨ ਲਈ ਸਾਲ 2012 ਵਿੱਚ ਖ਼ਾਰਜ ਰਿਪੋਰਟ ਭਰੀ ਅਤੇ ਤਖ਼ਤ ਸਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਦੇ ਹੋਏ ਉਸ ਦੀਆਂ ਵੋਟਾਂ ਲਈਆਂ।

ਅਕਾਲੀਆਂ ਦੀ ਪੁੱਠ `ਤੇ ਚੜ੍ਹੇ ਕੇ ਡੇਰੇਦਾਰ ਨੇ ਫਿਲਮਾਂ ਚਲਾਈਆਂ ਅਤੇ ਅਕਾਲੀਆਂ ਦੀ ਪੁਸ਼ਤਪਨਾਹੀ ਵਿੱਚ ਸਾਲ 2015 ਦੀਆਂ ਹਿਰਦੇ-ਵੇਦਕ ਬੇਅਦਬੀ ਦੀਆਂ ਘਟਨਾਵਾਂ ਬਰਗਾੜੀ, ਮਲਕੇ ਅਤੇ ਗੁਰੂਸਰ ਭਗਤਾ ਆਦਿ ਨੂੰ ਅੰਜਾਮ ਦਿੱਤਾ। ਇਸੇ ਸਮੇਂ ਦੌਰਾਨ ਉਦੋਂ ਦੇ ਜਥੇਦਾਰ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਨੂੰ ਮਜ਼ਬੂਰ ਕਰਕੇ ਪਹਿਲਾਂ ਸੌਦੇ-ਸਾਧ ਨੂੰ ਮੁਆਫ਼ੀ ਦਿਵਾਈ ਅਤੇ ਲਗਭਗ ਕਰੋੜ ਰੁਪਏ ਗੁਰੂ ਦੀਆਂ ਗੋਲਕਾਂ ਵਿੱਚੋਂ ਖ਼ਰਚਾ ਕੇ ਇਸ ਨੂੰ ਵਾਜਬ ਠਹਿਰਾਉਣ ਲਈ ਇਸ਼ਤਿਹਾਰ ਕਢਵਾਏ। ਕੀ ਇਹ ਉਸ ਸਮੇਂ ਦੇ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਪਿਉ-ਪੁੱਤ ਨਾਲੋਂ ਵੱਡਾ ਮਸੰਦ ਕੋਈ ਹੈ?

ਸੀਨੀਅਰ ਕਾਂਗਰਸੀ ਆਗੂ ਸ. ਰੰਧਾਵਾ ਨੇ ਕਿਹਾ, `ਸਾਡੀ ਸਰਕਾਰ ਨੇ ਇਨ੍ਹਾਂ ਮਸੰਦਾਂ ਦੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਨੂੰ ਬੜੀ ਸੰਜੀਦਗੀ ਨਾਲ ਲੈਂਦਿਆਂ ਉਸ ਸਿੱਟ (ਵਿਸ਼ੇਸ਼ ਜਾਂਚ ਟੀਮ)ਤੇ ਹੀ ਭਰੋਸਾ ਰੱਖ ਕੇ ਤਫ਼ਤੀਸ਼ ਜਾਰੀ ਰਖਵਾਈ ਅਤੇ ਸਾਲ 2018 ਵਿੱਚ ਬਰਗਾੜੀ ਬੇਅਦਬੀਆਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਿਆ ਅਤੇ ਜੇਲਾਂ ਵਿੱਚ ਡੱਕਿਅ ਤੇ ਸਾਜਿਸ਼ਘਾੜਿਆਂ ਨੂੰ ਨੱਥ ਪਾਈ। ਉਸ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਸ. ਰਣਬੀਰ ਸਿੰਘ ਖੱਟੜਾ ਵੱਲੋਂ ਤੁਹਾਡੇ ਸੱਦੇ ਤੇ ਸ੍ਰੀ ਅਕਾਲ ਤਖ਼ਤ ਸਾਹਿਬਤੇ ਪੇਸ਼ ਹੋ ਕੇ ਸਮੂਹ ਸਿੱਖ ਜਥੇਬੰਦੀਆਂ, ਵਿਦਵਾਨਾਂ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਅੱਗੇ ਬਿਆਨ ਕੀਤਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...