September 26, 2026, 9:25 am
----------- Advertisement -----------
HomeNewsBreaking Newsਭਾਈ ਭੁੱਲਰ ਦੀ ਰਿਹਾਈ ਲਈ ਵਫ਼ਦ ਨੇ ਸਤਿੰਦਰ ਜੈਨ ਨਾਲ ਕੀਤੀ ਮੁਲਾਕਾਤ,...

ਭਾਈ ਭੁੱਲਰ ਦੀ ਰਿਹਾਈ ਲਈ ਵਫ਼ਦ ਨੇ ਸਤਿੰਦਰ ਜੈਨ ਨਾਲ ਕੀਤੀ ਮੁਲਾਕਾਤ, ਭਾਈ ਹਵਾਰਾ ਬਾਰੇ ਵੀ ਕੀਤੀ ਗੱਲ

Published on

----------- Advertisement -----------
  • ਭਾਈ ਹਵਾਰਾ ਦੀ ਜੇਲ੍ਹ ਤਬਦੀਲੀ ਦੀ ਕੀਤੀ ਮੰਗ

ਨਵੀਂ ਦਿੱਲੀ, 4 ਜਨਵਰੀ 2022 – ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜਸ਼ੀਲ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਅੱਜ ਦਿੱਲੀ ਦੇ ਗ੍ਰਹਿ ਤੇ ਜੇਲ੍ਹ ਮੰਤਰੀ ਸਤਿੰਦਰ ਜੈਨ ਅਤੇ ਦਿੱਲੀ ਵਿਧਾਨਸਭਾ ਦੇ ਨੇਤਾ ਵਿਰੋਧੀ ਧਿਰ ਰਾਮਬੀਰ ਸਿੰਘ ਬਿਧੂੜੀ ਨਾਲ ਦਿੱਲੀ ਵਿਧਾਨਸਭਾ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੂੰ ਰਿਹਾਈ ਮੋਰਚੇ ਵੱਲੋਂ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਤੋਂ ਪਹਿਲਾਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਬਾਰੇ ਕੇਂਦਰ ਸਰਕਾਰ ਵੱਲੋਂ 2019 ‘ਚ ਮੰਜੂਰੀ ਦੇਣ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਭੁੱਲਰ ਦੀ ਰਿਹਾਈ ਦੇ ਪ੍ਰਵਾਨੇ ਉਤੇ ਦਸਤਖਤ ਕਰਨ ਵਿੱਚ ਕੀਤੀ ਜਾ ਰਹੀ ਦੇਰੀ ਨੂੰ ਲੈਕੇ ਉਨ੍ਹਾਂ ਦੀ ਪਤਨੀ ਬੀਬੀ ਨਵਨੀਤ ਕੌਰ ਭੁੱਲਰ ਵੱਲੋਂ ਰਿਹਾਈ ਮੋਰਚੇ ਨੂੰ ਪੱਤਰ ਪ੍ਰਾਪਤ ਹੋਇਆ ਸੀ। ਨਾਲ ਹੀ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਵਾਸਤੇ ਉਨ੍ਹਾਂ ਦੀ ਮਾਤਾ ਬੀਬੀ ਨਰਿੰਦਰ ਕੌਰ ਵੱਲੋਂ ਵੀ ਰਿਹਾਈ ਮੋਰਚੇ ਨੂੰ ਪੱਤਰ ਭੇਜਿਆ ਗਿਆ ਸੀ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਰਿਹਾਈ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਅਸੀਂ ਪੂਰੇ ਤਥਾਂ ਦੇ ਨਾਲ ਮੰਗ ਪੱਤਰ ਤਿਆਰ ਕੀਤਾ ਹੈ। ਜਿਸ ਦੇ ਨਾਲ ਕੇਂਦਰ ਸਰਕਾਰ ਦੇ ਭਾਈ ਭੁੱਲਰ ਦੀ ਰਿਹਾਈ ਬਾਰੇ ਨੋਟੀਫਿਕੇਸ਼ਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਪਾਸੋਂ ਸਾਨੂੰ ਪ੍ਰਾਪਤ ਹੋਇਆ ਚਿਠੀਆਂ ਵੀ ਨਾਲ ਨੱਥੀ ਹਨ। ਦਿੱਲੀ ਸਰਕਾਰ ਭਾਈ ਭੁੱਲਰ ਦੀ ਰਿਹਾਈ ਕਿਉਂ ਰੋਕ ਰਹੀ ਹੈ, ਸਮਝ ਨਹੀਂ ਆ ਰਿਹਾ। ਇਸੇ ਤਰ੍ਹਾਂ ਭਾਈ ਹਵਾਰਾ ਨੂੰ ਦਿੱਲੀ ਵਿੱਚ ਕੋਈ ਮੁਕੱਦਮਾ ਬਾਕੀ ਨਾ ਹੋਣ ਦੇ ਬਾਵਜੂਦ ਪੰਜਾਬ ਜੇਲ੍ਹ ਵਿੱਚ ਨਹੀਂ ਭੇਜਿਆ ਜਾ ਰਿਹਾ। ਜਦਕਿ ਉਨ੍ਹਾਂ ਦੇ ਮਾਤਾ ਜੀ ਇਸ ਸੰਬੰਧੀ ਦਿੱਲੀ ਸਰਕਾਰ ਨੂੰ ਪਹਿਲਾਂ ਵੀ ਬੇਨਤੀਆਂ ਕਰ ਚੁੱਕੇ ਹਨ। ਰਿਹਾਈ ਮੋਰਚੇ ਦੇ ਆਗੂ ਤੇ ਸਾਬਕਾ ਵਿਧਾਇਕ ਅਵਤਾਰ ਸਿੰਘ ਕਾਲਕਾ, ਦਿੱਲੀ ਕਮੇਟੀ ਮੈਂਬਰ ਚਮਨ ਸਿੰਘ ਸ਼ਾਹਪੁਰਾ, ਡਾਕਟਰ ਪਰਮਿੰਦਰ ਪਾਲ ਸਿੰਘ, ਦਲਜੀਤ ਸਿੰਘ,ਸੰਗਤ ਸਿੰਘ ਤੇ ਜੋਰਾਵਰ ਸਿੰਘ ਨੇ ਦੱਸਿਆ ਕਿ ਜਿੱਥੇ ਸਤਿੰਦਰ ਜੈਨ ਨੇ ਮਸਲੇ ਬਾਰੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ ਉਥੇ ਹੀ ਬਿਧੂੜੀ ਨੇ ਵਿਧਾਨ ਸਭਾ ਵਿੱਚ ਇਹ ਮੁੱਦਾ ਚੁੱਕਣ ਦੀ ਗੱਲ ਕੀਤੀ ਹੈ। ਮੋਰਚੇ ਆਗੂਆਂ ਨੇ ਦੱਸਿਆ ਕਿ ਦਿੱਲੀ ਦੇ ਉਪ ਰਾਜਪਾਲ ਨੂੰ ਇਸ ਸਬੰਧੀ ਮੰਗ ਪੱਤਰ ਭੇਜਿਆ ਗਿਆ ਹੈ। ਜੇਕਰ ਦਿੱਲੀ ਸਰਕਾਰ ਦਾ ਰਵੱਈਆ ਨਾ ਬਦਲਿਆ ਤਾਂ ਸਾਨੂੰ ਕੋਰਟ ਜਾਣ ਨੂੰ ਮਜ਼ਬੂਰ ਹੋਣਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...