ਚੰਡੀਗੜ੍ਹ: ਪੰਜਾਬ ‘ਚ ਕਰੋਨਾ ਦੇ ਵਧਦੇ ਕਹਿਰ ਕਰਕੇ ਪੰਜਾਬ ਸਰਕਾਰ ਨੇ ਸਖ਼ਤੀ ਵਧਾ ਦਿੱਤੀ ਹੈ। ਪੰਜਾਬ ‘ਚ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਰਾਤ 10 ਤੋਂ ਸਵੇਰ 5 ਵਜੇ ਤੱਕ ਕਰਫਿਊ ਲਾਗੂ ਰਹੇਗਾ। ਸਕੂਲ,ਕਾਲਜ ਤੇ ਯੂਨੀਰਸਿਟੀ ਬੰਦ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਤੁਹਾਨੂੰ ਦੱਸ ਦਈਏ ਕਿ 15 ਜਨਵਰੀ ਤੱਕ ਇਹ ਹੁਕਮ ਲਾਗੂ ਰਹਿਣਗੇ। ਇਸਦੇ ਨਾਲ ਹੀ ਪੱਬ, ਬਾਰ,ਸਿਨੇਮਾ ਹਾਲ, ਰੈਸਟੋਰੈਂਟ, ਬੱਸਾਂ 50 ਫੀਸਦੀ ਸਮਰੱਥਾ ਨਾਲ ਚਲਾਉਣ ਦੇ ਹੁਕਮ ਦਿੱਤੇ ਗਏ ਹਨ।














