ਖਰੜ, 3 ਜਨਵਰੀ, 2022: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਅੱਜ 76ਵੇਂ ਦਿਨ ਵੀ ਟੈਂਕੀ ਦੇ ਉੱਪਰ ਡਟੇ ਹੋਏ ਹਨ। ਟੈਂਕੀ ਤੇ ਬੈਠਣ ਕਾਰਨ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਤੇ ਮੰਗਾਂ ਮੰਨਣ ਦੀ ਬਜਾਏ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ ।
ਇਸ ਮੌਕੇ ਟੈਂਕੀ ਦੇ ਬੇਠੈ ਅਮਨ ਫ਼ਾਜ਼ਿਲਕਾ ਤੇ ਪਰਮ ਫਾਜ਼ਿਲਕਾ ਨੇ ਕਿਹਾ ਕਿ ਘਰ-ਘਰ ਨੌਕਰੀ ਦੇ ਵਾਅਦੇ ਕਰਨ ਵਾਲੀ ਸਰਕਾਰ ਅੱਜ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਸੱਤਾ ਦੇ ਵਿੱਚ ਇੰਨੇ ਹੰਕਾਰੀ ਹੋ ਚੁੱਕੇ ਹਨ ਕਿ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਹੈ ਕਿ ਉਨ੍ਹਾਂ ਦੀ ਆਵਾਜ਼ ਵੀ ਨਹੀਂ ਸੁਣ ਰਹੇ ਉਹ ਭੁੱਲ ਚੁੱਕੇ ਹਨ ਜਿਹੜੇ ਲੋਕ ਉਨ੍ਹਾਂ ਨੂੰ ਸੱਤਾ ਵਿੱਚ ਬਿਠਾ ਸਕਦੇ ਹਨ ਉਹੀ ਲੋਕ ਪੰਜਾਬ ਵਿੱਚ ਆਉਣ ਵਾਲੇ ਸਮੇਂ ਚ ਕਾਂਗਰਸ ਸਰਕਾਰ ਦਾ ਸਫ਼ਾਇਆ ਵੀ ਕਰ ਦੇਣਗੇ।
ਇਸ ਮੌਕੇ ਟੈਂਕੀ ‘ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਟੈਂਕੀ ਤੇ ਬੈਠਣ ਦੌਰਾਨ ਜੋ ਵੀ ਬੇਰੁਜ਼ਗਾਰ ਅਧਿਆਪਕਾਂ ਦਾ ਜਾਨੀ ਮਾਲੀ ਨੁਕਸਾਨ ਹੋਵੇਗਾ ਉਸ ਦੀ ਜਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।












