June 11, 2026, 1:52 am
----------- Advertisement -----------
HomeNewsEntertainmentਕਾਨੂੰਨੀ ਮੁਸੀਬਤ 'ਚ ਫ਼ਸੇ Rana Daggubati,ਜ਼ਮੀਨੀ ਵਿਵਾਦ ਸਬੰਧੀ ਦਰਜ ਹੋਇਆ ਕੇਸ

ਕਾਨੂੰਨੀ ਮੁਸੀਬਤ ‘ਚ ਫ਼ਸੇ Rana Daggubati,ਜ਼ਮੀਨੀ ਵਿਵਾਦ ਸਬੰਧੀ ਦਰਜ ਹੋਇਆ ਕੇਸ

Published on

----------- Advertisement -----------

ਜੇਕਰ ਦੱਖਣ ਸਿਨੇਮਾ ਦੇ ਦਮਦਾਰ ਅਭਿਨੇਤਾ ਦੀ ਗੱਲ ਕਰੀਏ ਤਾਂ ਇਸ ਵਿਚ ਰਾਣਾ ਡੱਗੂਬਾਤੀ ਦਾ ਨਾਂ ਵੀ ਆਉਂਦਾ ਹੈ। ਆਪਣੀ ਦਮਦਾਰ ਅਦਾਕਾਰੀ ਦੇ ਦਮ ‘ਤੇ ਰਾਣਾ ਡੱਗੂਬਾਤੀ ਨੇ ਸਿਨੇਮਾ ਜਗਤ ‘ਚ ਖਾਸ ਪਛਾਣ ਬਣਾਈ ਹੈ। ਸਾਊਥ ਦੀ ਬਲਾਕਬਸਟਰ ਫਿਲਮ ‘ਬਾਹੂਬਲੀ’ ‘ਚ ਭੱਲਾਲ ਦੇਵ ਦੇ ਕਿਰਦਾਰ ਨਾਲ ਪ੍ਰਸ਼ੰਸਕਾਂ ਦੇ ਦਿਲਾਂ ‘ਚ ਖਾਸ ਜਗ੍ਹਾ ਬਣਾਉਣ ਵਾਲੇ ਰਾਣਾ ਡੱਗੂਬਾਤੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਇਦਾਦ ਵਿਵਾਦ ਨੂੰ ਲੈ ਕੇ ਕਥਿਤ ਤੌਰ ‘ਤੇ ਰਾਣਾ ਡੱਗੂਬਾਤੀ ਅਤੇ ਉਸ ਦੇ ਪਿਤਾ ਸੁਰੇਸ਼ ਬਾਬੂ ਖਿਲਾਫ ਪੁਲਸ ਕੇਸ ਦਰਜ ਕੀਤਾ ਗਿਆ ਹੈ। ਨਿਊਜ਼ 18 ਦੀ ਖ਼ਬਰ ਮੁਤਾਬਕ ਸਾਲ 2014 ‘ਚ ਰਾਣਾ ਡੱਗੂਬਾਤੀ ਅਤੇ ਸੁਰੇਸ਼ ਬਾਬੂ ਨੇ ਹੈਦਰਾਬਾਦ ਦੀ ਫਿਲਮ ਸਿਟੀ ਨੇੜੇ ਆਪਣੀ ਜ਼ਮੀਨ ਪ੍ਰਮੋਦ ਕੁਮਾਰ ਨਾਂ ਦੇ ਕਾਰੋਬਾਰੀ ਨੂੰ ਹੋਟਲ ਲਈ ਲੀਜ਼ ‘ਤੇ ਦਿੱਤੀ ਸੀ।

ਦੱਸਿਆ ਜਾਂਦਾ ਹੈ ਕਿ ਰਾਣਾ ਡੱਗੂਬਾਤੀ ਦੇ ਪਿਤਾ ਸੁਰੇਸ਼ ਬਾਬੂ ਨੇ ਆਪਣੀ ਜ਼ਮੀਨ 18 ਕਰੋੜ ਰੁਪਏ ਵਿੱਚ ਵੇਚਣ ਦਾ ਫੈਸਲਾ ਕੀਤਾ ਸੀ, ਜਿਸ ਕਾਰਨ ਸੁਰੇਸ਼ ਬਾਬੂ ਨੇ ਜ਼ਮੀਨ ਖਾਲੀ ਕਰਨ ਲਈ ਪ੍ਰਮੋਦ ਕੁਮਾਰ ਨੂੰ 5 ਕਰੋੜ ਰੁਪਏ ਵੀ ਦਿੱਤੇ ਸਨ। ਜਿਸ ਤੋਂ ਬਾਅਦ ਪ੍ਰਮੋਦ ਦੇ ਇਸ਼ਾਰੇ ‘ਤੇ ਜ਼ਮੀਨ ਖਾਲੀ ਨਾ ਕਰਨ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪ੍ਰਮੋਦ ਕੁਮਾਰ ਨੇ ਵੀ ਅਦਾਲਤ ਵਿੱਚ ਪਹੁੰਚ ਕੀਤੀ ਅਤੇ ਆਪਣੀ ਪੁਲਿਸ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੂੰ 5 ਕਰੋੜ ਰੁਪਏ ਦਾ ਕੋਈ ਭੁਗਤਾਨ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਅਕਤੀ ਨੇ ਇਹ ਵੀ ਦੋਸ਼ ਲਾਇਆ ਹੈ ਕਿ ਰਾਣਾ ਡੱਗੂਬਾਤੀ ਅਤੇ ਸੁਰੇਸ਼ ਬਾਬੂ ਨੇ ਉਸ ਨੂੰ ਜ਼ਮੀਨ ਖਾਲੀ ਕਰਨ ਦੀ ਧਮਕੀ ਦਿੱਤੀ ਹੈ। ਅਜਿਹੇ ‘ਚ ਪ੍ਰਮੋਦ ਨੇ ਰਾਣਾ ਡੱਗੂਬਾਤੀ ਅਤੇ ਸੁਰੇਸ਼ ਬਾਬੂ ‘ਤੇ ਜ਼ਮੀਨ ਹੜੱਪਣ ਦਾ ਪੁਲਸ ਕੇਸ ਦਰਜ ਕਰਵਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...