October 18, 2026, 1:27 pm
----------- Advertisement -----------
HomeNewsEntertainment'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਟੀਜ਼ਰ 'ਚ ਦਿੱਸਿਆ ਸਲਮਾਨ-ਪੂਜਾ ਦਾ...

‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇ ਟੀਜ਼ਰ ‘ਚ ਦਿੱਸਿਆ ਸਲਮਾਨ-ਪੂਜਾ ਦਾ ਰੋਮਾਂਟਿਕ ਅੰਦਾਜ਼, ਜਾਣੋ ਕਦੋਂ ਰਿਲੀਜ਼ ਹੋਵੇਗਾ ਗੀਤ

Published on

----------- Advertisement -----------

ਸਲਮਾਨ ਖਾਨ ਇਨ੍ਹੀਂ ਦਿਨੀਂ ਆਪਣੀ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਹਾਲ ਹੀ ‘ਚ ਇਸ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ ਹੈ , ਜਿਸ ਤੋਂ ਬਾਅਦ ਪ੍ਰਸ਼ੰਸਕ ਭਾਈਜਾਨ ਨੂੰ ਸਿਲਵਰ ਸਕ੍ਰੀਨ ‘ਤੇ ਦੇਖਣ ਲਈ ਬੇਤਾਬ ਹਨ। ਇਸ ਦੇ ਨਾਲ ਹੀ ਹੁਣ ਫਿਲਮ ਦੇ ਪਹਿਲੇ ਗੀਤ ‘ਨਈਓ ਲਗਦਾ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਟੀਜ਼ਰ ‘ਚ ਸਲਮਾਨ ਖਾਨ ਅਤੇ ਪੂਜਾ ਹੇਗੜੇ ਦਾ ਰੋਮਾਂਟਿਕ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਸਲਮਾਨ ਖਾਨ ‘ਕਿਸ ਕਾ ਭਾਈ ਕਿਸ ਕੀ ਜਾਨ’ ਨਾਲ ਬਾਕਸ ਆਫਿਸ ‘ਤੇ ਧਮਾਲ ਮਚਾਉਣ ਲਈ ਤਿਆਰ ਹਨ। ਇਸ ਦੇ ਨਾਲ ਹੀ ਅੱਜ ਸਲਮਾਨ ਖਾਨ ਨੇ ਵੈਲੇਨਟਾਈਨ ਡੇ ਨੂੰ ਹੋਰ ਵੀ ਖਾਸ ਬਣਾਉਣ ਲਈ ਆਪਣੀ ਫਿਲਮ ਦੇ ਪਹਿਲੇ ਗੀਤ ਦਾ ਟੀਜ਼ਰ ਰਿਲੀਜ਼ ਕੀਤਾ ਹੈ। ਇਹ ਇੱਕ ਰੋਮਾਂਟਿਕ ਗੀਤ ਹੈ, ਜਿਸਦੀ ਸ਼ੂਟਿੰਗ ਲੱਦਾਖ ਵਿੱਚ ਕੀਤੀ ਗਈ ਸੀ। ਗੀਤ ‘ਚ ਸਲਮਾਨ ਖਾਨ ਦੇ ਨਾਲ ਪੂਜਾ ਹੇਗੜੇ ਨਜ਼ਰ ਆਵੇਗੀ।

ਜਦਕਿ ਭਲਕੇ ਇਸ ਨੂੰ ਰਿਲੀਜ਼ ਕੀਤਾ ਜਾਵੇਗਾ। ‘ਕਿਸ ਕਾ ਭਾਈ ਕਿਸ ਕੀ ਜਾਨ’ ਦੇ ਇਸ ਗੀਤ ਨੂੰ ਹਿਮੇਸ਼ ਰੇਸ਼ਮੀਆ ਨੇ ਕੰਪੋਜ਼ ਕੀਤਾ ਹੈ। ਜਦਕਿ ਗੀਤ ਦੇ ਬੋਲ ਸ਼ਬੀਰ ਅਹਿਮਦ ਅਤੇ ਕਮਲ ਖਾਨ ਨੇ ਲਿਖੇ ਹਨ। ਇਸ ਤੋਂ ਇਲਾਵਾ ਪਲਕ ਮੁੱਛਲ ਨੇ ਗੀਤ ਨੂੰ ਆਪਣੀ ਆਵਾਜ਼ ਦਿੱਤੀ ਹੈ। ਗੀਤ ਦੇ ਟੀਜ਼ਰ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ ਅਤੇ ਹੁਣ ਪੂਰੇ ਗੀਤ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਸਲਮਾਨ ਖਾਨ ਫਿਲਮਸ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਇਸ ਫਿਲਮ ਦਾ ਨਿਰਦੇਸ਼ਨ ਫਰਹਾਦ ਸਾਮਜੀ ਨੇ ਕੀਤਾ ਹੈ। ਇਸ ਫਿਲਮ ‘ਚ ਸਲਮਾਨ ਖਾਨ ਪੂਜਾ ਹੇਗੜੇ ਨਾਲ ਫਲਰਟ ਕਰਦੇ ਨਜ਼ਰ ਆਉਣਗੇ, ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ ਵੀ ਆਪਣੇ ਬਾਲੀਵੁੱਡ ਡੈਬਿਊ ਲਈ ਤਿਆਰ ਹੈ। ਵੈਂਕਟੇਸ਼ ਡੱਗੂਬਾਤੀ, ਭੂਮਿਕਾ ਚਾਵਲਾ, ਵਿਜੇਂਦਰ ਸਿੰਘ, ਰਾਘਵ ਜੁਆਲ, ਸਿਧਾਰਥ ਨਿਗਮ, ਜੱਸੀ ਗਿੱਲ, ਪਲਕ ਤਿਵਾਰੀ ਅਤੇ ਵਿਨਾਲੀ ਭਟਨਾਗਰ ਵੀ ਫਿਲਮ ਦਾ ਹਿੱਸਾ ਹਨ। ਇਹ ਫਿਲਮ ਇਸ ਸਾਲ ਈਦ ‘ਤੇ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...