August 29, 2026, 10:24 pm
----------- Advertisement -----------
HomePunjabbusinessਭਾਰਤ ਦੇ ਇਸ ਸੂਬੇ 'ਚ ਨਹੀਂ ਲਾਗੂ ਇਨਕਮ ਟੈਕਸ ਕਾਨੂੰਨ, ਕਰੋੜਾਂ ਦੀ...

ਭਾਰਤ ਦੇ ਇਸ ਸੂਬੇ ‘ਚ ਨਹੀਂ ਲਾਗੂ ਇਨਕਮ ਟੈਕਸ ਕਾਨੂੰਨ, ਕਰੋੜਾਂ ਦੀ ਕਮਾਈ ‘ਤੇ ਵੀ ਨਹੀਂ ਲਗਾਇਆ ਜਾਂਦਾ ਟੈਕਸ

Published on

----------- Advertisement -----------

ਕੀ ਤੁਸੀਂ ਜਾਣਦੇ ਹੋ ਭਾਰਤ ਵਿੱਚ ਅਜਿਹਾ ਸੂਬਾ ਵੀ ਹੈ ਜਿੱਥੇ ਲੋਕਾਂ ਤੋਂ ਇਨਕਮ ਟੈਕਸ ਵਜੋਂ ਇੱਕ ਰੁਪਿਆ ਵੀ ਨਹੀਂ ਵਸੂਲਿਆ ਜਾਂਦਾ। ਜੀ ਹਾਂ ਤੁਸੀਂ ਠੀਕ ਪੜ੍ਹ ਰਹੇ ਹੋ। ਜੇ ਉਸ ਰਾਜ ਦੇ ਲੋਕਾਂ ਦੀ ਆਮਦਨ ਕਰੋੜਾਂ ਰੁਪਏ ਵਿੱਚ ਵੀ ਹੋਵੇ ਤਾਂ ਵੀ ਆਮਦਨ ਕਰ ਵਿਭਾਗ ਉਨ੍ਹਾਂ ਤੋਂ ਇੱਕ ਰੁਪਿਆ ਵੀ ਨਹੀਂ ਵਸੂਲਦਾ।ਇਹ ਸੂਬਾ ਹੈ ਸਿੱਕਮ।
ਸਿੱਕਮ ਦੇ ਮੂਲ ਨਿਵਾਸੀਆਂ ਨੂੰ ਇਨਕਮ ਟੈਕਸ ਐਕਟ ਤਹਿਤ ਇਹ ਛੋਟ ਦਿੱਤੀ ਗਈ ਹੈ। ਸਿੱਕਮ ਦੇ ਵਸਨੀਕਾਂ ਨੂੰ ਇਨਕਮ ਟੈਕਸ ਐਕਟ, 1961 ਦੀ ਧਾਰਾ 10 (26AAA) ਦੇ ਤਹਿਤ ਆਮਦਨ ਕਰ ਤੋਂ ਛੋਟ ਦਿੱਤੀ ਗਈ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਫੈਸਲਾ ਸੁਣਾਇਆ ਸੀ। ਉਦੋਂ ਤੋਂ, ਸਿੱਕਮ ਦੇ ਲਗਭਗ 95% ਲੋਕ ਇਸ ਛੋਟ ਦਾ ਲਾਭ ਲੈਂਦੇ ਹਨ। ਪਹਿਲਾਂ ਇਹ ਛੋਟ ਕੇਵਲ ਸਿੱਕਮ ਸਬਜੈਕਟ ਸਰਟੀਫਿਕੇਟ ਰੱਖਣ ਵਾਲਿਆਂ ਨੂੰ ਦਿੱਤੀ ਜਾਂਦੀ ਸੀ।
ਦੱਸਿਆ ਜਾਂਦਾ ਹੈ ਕਿ ਸਾਲ 1950 ‘ਚ ਭਾਰਤ ਨੇ ਸਿੱਕਮ ਨਾਲ ਸ਼ਾਂਤੀ ਸਮਝੌਤਾ ਕੀਤਾ ਸੀ। ਉਸ ਦੇ ਅਧੀਨ ਸਿੱਕਮ ਭਾਰਤ ਦੀ ਸੁਰੱਖਿਆ ਹੇਠ ਆ ਗਿਆ। ਫਿਰ 1975 ਦੇ ਸਮੇਂ ਵਿੱਚ ਇਸਨੂੰ ਪੂਰੀ ਤਰ੍ਹਾਂ ਮਿਲਾ ਦਿੱਤਾ ਗਿਆ। ਸਿੱਕਮ ਵਿੱਚ ਚੋਗਿਆਲ ਰਾਜ ਚੱਲ ਰਿਹਾ ਸੀ। ਉਸਨੇ 1948 ਵਿੱਚ ਸਿੱਕਮ ਇਨਕਮ ਟੈਕਸ ਮੈਨੂਅਲ ਜਾਰੀ ਕੀਤਾ ਅਤੇ ਜਦੋਂ ਇਸਨੂੰ ਭਾਰਤ ਵਿੱਚ ਮਿਲਾਇਆ ਗਿਆ, ਤਾਂ ਇੱਕ ਸ਼ਰਤ ਸੀ ਕਿ ਸਿੱਕਮ ਦੇ ਲੋਕਾਂ ਨੂੰ ਆਮਦਨ ਕਰ ਤੋਂ ਛੋਟ ਦਿੱਤੀ ਜਾਵੇਗੀ। ਦੱਸ ਦੇਈਏ ਕਿ ਇਨਕਮ ਟੈਕਸ ਐਕਟ ਦੀ ਧਾਰਾ 10 (26AAA) ਦੇ ਤਹਿਤ ਸਿੱਕਮ ਦੇ ਮੂਲ ਨਿਵਾਸੀਆਂ ਨੂੰ ਛੋਟ ਦਿੱਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...