September 16, 2026, 5:06 pm
----------- Advertisement -----------
HomePunjabbusinessਖੇਤੀ ਦੇ ਸਹਾਇਕ ਕਿੱਤੇ ਵਜੋਂ ਘੋੜਾ ਪਾਲਣ ਨੂੰ ਤਰਜੀਹ ਦੇਵੇਗੀ ਪੰਜਾਬ ਸਰਕਾਰ:...

ਖੇਤੀ ਦੇ ਸਹਾਇਕ ਕਿੱਤੇ ਵਜੋਂ ਘੋੜਾ ਪਾਲਣ ਨੂੰ ਤਰਜੀਹ ਦੇਵੇਗੀ ਪੰਜਾਬ ਸਰਕਾਰ: ਲਾਲਜੀਤ ਭੁੱਲਰ

Published on

----------- Advertisement -----------

ਚੰਡੀਗੜ੍ਹ, 13 ਫ਼ਰਵਰੀ: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਘੋੜਾ ਪਾਲਣ ਨੂੰ ਤਰਜੀਹ ਦੇਵੇਗੀ। ਪਿੰਡ ਜੰਡਿਆਲੀ ਜ਼ਿਲ੍ਹਾ ਲੁਧਿਆਣਾ ਵਿਖੇ ਦੂਜੇ ਅੰਪਾਇਰ ਹੌਰਸ ਕੱਪ-2023 ਦੇ ਇਨਾਮ ਵੰਡ ਸਮਾਗਮ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਣੇ ਬਤੌਰ ਮੁੱਖ ਮਹਿਮਾਨ ਪਹੁੰਚੇ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਖੇਤਰ ਵਿੱਚ ਰੁਜ਼ਗਾਰ ਦੇ ਅਥਾਹ ਮੌਕੇ ਹਨ ਅਤੇ ਸਰਕਾਰ ਘੋੜਾ ਪਾਲਣ ਨੂੰ ਆਮ ਕਿਸਾਨ ਵਰਗ ਦੇ ਦਾਇਰੇ ਵਿੱਚ ਲਿਆਉਣ ਲਈ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਸਲ “ਨੁੱਕਰੇ ਘੋੜੇ” ਨੂੰ ਦੂਜੇ ਸੂਬਿਆਂ ਵਿੱਚ ਪ੍ਰਚਾਰਤ ਕਰਨ ਵੀ ਹੰਭਲਾ ਮਾਰਿਆ ਜਾਵੇਗਾ। ਉਨ੍ਹਾਂ ਨਾਲ ਹਰਦੀਪ ਸਿੰਘ ਮੁੰਡੀਆਂ ਵਿਧਾਇਕ ਸਾਹਨੇਵਾਲ, ਦਿਲਜੀਤ ਸਿੰਘ ਗਰੇਵਾਲ ਵਿਧਾਇਕ ਲੁਧਿਆਣਾ ਪੂਰਬੀ, ਅਸ਼ੋਕ ਪਰਾਸ਼ਰ ਪੱਪੀ ਵਿਧਾਇਕ ਲੁਧਿਆਣਾ ਕੇਂਦਰੀ ਮੌਜੂਦ ਸਨ।

ਤਿੰਨ ਦਿਨ ਚੱਲੇ ਇਸ ਹੌਰਸ ਕੱਪ ਵਿੱਚ ਹਰਿਆਣਾ, ਰਾਜਸਥਾਨ, ਉਤਰ ਪ੍ਰਦੇਸ਼, ਦਿੱਲੀ, ਉਤਰਾਖੰਡ, ਗੁਜਰਾਤ, ਮਹਾਰਾਸ਼ਟਰ ਤੋਂ ਲਗਭਗ 500 ਘੋੜਿਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚੋਂ ਲਗਭਗ 120 ਘੋੜਿਆਂ ਨੂੰ ਇਨਾਮ ਦਿੱਤੇ ਗਏ। ਕੈਬਨਿਟ ਮੰਤਰੀਆਂ ਨੇ ਇਨਾਮ ਵੰਡ ਸਮਾਰੋਹ ਦੌਰਾਨ ਸਟਾਲਿਅਨ ਕੈਟਾਗਿਰੀ ਵਿੱਚ ਪਹਿਲੇ ਸਥਾਨ ‘ਤੇ ਰਹੇ ਪੰਜਾਬ ਦੇ ਘੋੜੇ “ਦੁੱਲੇ” ਅਤੇ ਘੋੜੀਆਂ ਵਿੱਚ ਪਹਿਲੇ ਨੰਬਰ ‘ਤੇ ਰਹੀ ਰਾਜਸਥਾਨ ਦੀ ਘੋੜੀ ਮੀਰਾ ਲਈ ਇਨਾਮ ਦਿੱਤੇ। ਪਹਿਲਾ ਇਨਾਮ 71,000 ਰੁਪਏ ਤੇ ਟਰਾਫ਼ੀ ਅਤੇ ਦੂਜਾ ਇਨਾਮ 51,000 ਰੁਪਏ ਦਿੱਤਾ ਗਿਆ। ਇਸ ਤੋਂ ਇਲਾਵਾ ਬਾਕੀ 10 ਘੋੜਿਆਂ ਨੂੰ 21 ਹਜ਼ਾਰ ਤੋਂ ਲੈ ਕੇ 5-5 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਗਏ।

ਇਸ ਤੋਂ ਪਹਿਲਾਂ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੇਲਾ ਗਰਾਊਂਡ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਲਾਈ ਗਈ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ। ਕੈਬਨਿਟ ਮੰਤਰੀਆਂ ਨੇ ਵਿਭਾਗ ਵੱਲੋਂ ਖਪਤਕਾਰਾਂ ਦੀ ਜਾਗਰੂਕਤਾ ਲਈ ਚਲਾਈਆਂ ਜਾ ਰਹੀਆਂ ਮੋਬਾਈਲ ਵੈਨਾਂ ਨੂੰ ਵੀ ਵੇਖਿਆ। ਉਨ੍ਹਾਂ ਅਧਿਕਾਰੀਆਂ ਨੂੰ ਦੂਰ-ਦੁਰਾਡੇ ਪਿੰਡਾਂ ਵਿੱਚ ਦੁੱਧ ਉਤਪਾਦਕ ਜਾਗਰੂਕਤਾ ਕੈਂਪਾਂ ਰਾਹੀਂ ਡੇਅਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਹਦਾਇਤ ਵੀ ਕੀਤੀ। ਇਸ ਦੌਰਾਨ ਡੇਅਰੀ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਲਾਈ ਗਈ ਨੁਮਾਇਸ਼ ਅਤੇ ਸਲਾਹ-ਮਸ਼ਵਰਾ ਸਟਾਲ ਕਿਸਾਨਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ। ਇਸ ਮੌਕੇ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਅਤੇ ਸੁਝਾਅ ਸਬੰਧੀ ਫਾਰਮ ਭਰੇ। ਉਨ੍ਹਾਂ ਨਾਲ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...