September 12, 2026, 3:47 am
----------- Advertisement -----------
HomeNewsLatest Newsਲੁਧਿਆਣਾ ਦੀ ਕੈਂਡ ਨਹਿਰ 'ਚੋਂ ਮਿਲਿਆ ਬੰਬ, ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਲੁਧਿਆਣਾ ਦੀ ਕੈਂਡ ਨਹਿਰ ‘ਚੋਂ ਮਿਲਿਆ ਬੰਬ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

Published on

----------- Advertisement -----------

ਲੁਧਿਆਣਾ ‘ਚ ਸ਼ਨੀਵਾਰ ਨੂੰ ਰਾਹਗੀਰਾਂ ਨੇ ਪਿੰਡ ਆਲਮਗੀਰ ਸਾਹਿਬ ਨੇੜੇ ਕੈਂਡ ਨਹਿਰ ‘ਚ ਬੰਬ ਪਿਆ ਦੇਖਿਆ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਡੇਹਲੋਂ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਂਦਿਆਂ ਨਹਿਰੀ ਖੇਤਰ ਨੂੰ ਕੁਝ ਸਮੇਂ ਲਈ ਸੀਲ ਕਰ ਦਿੱਤਾ। ਮੌਕੇ ‘ਤੇ ਬੰਬ ਨਿਰੋਧਕ ਦਸਤਾ ਵੀ ਪਹੁੰਚ ਗਿਆ। ਟੀਮ ਨੇ ਬੰਬ ਨੂੰ ਸੁਰੱਖਿਅਤ ਆਪਣੇ ਕਬਜ਼ੇ ‘ਚ ਲੈ ਲਿਆ। ਬੰਬ ਨੂੰ ਸ਼ਨੀਵਾਰ ਨੂੰ ਸੁਰੱਖਿਅਤ ਜਗ੍ਹਾ ‘ਤੇ ਰੱਖਿਆ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਅੱਜ ਬੰਬ ਨੂੰ ਡਿਫਿਊਜ਼ ਕਰਨਾ ਸੀ, ਜਿਸ ਕਾਰਨ ਮੌਕੇ ‘ਤੇ ਫਾਇਰ ਬ੍ਰਿਗੇਡ ਨੂੰ ਵੀ ਤਾਇਨਾਤ ਕਰ ਦਿੱਤਾ ਗਿਆ। ਬੰਬ ਨੂੰ ਡਿਫਿਊਜ਼ ਕਰਨ ਲਈ ਟੀਮ ਨੇ ਇੱਕ ਟੋਆ ਪੁੱਟਿਆ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਮਦਦ ਨਾਲ ਬੰਬ ਨੂੰ ਉਸ ਟੋਏ ਵਿੱਚ ਪਾ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਸੰਦੀਪ ਨੇ ਇਕੱਲੇ ਹੀ ਡੇਹਲੋਂ ਥਾਣੇ ਦੇ ਮੁਲਾਜ਼ਮਾਂ ਦੀ ਕਾਰ ‘ਚੋਂ ਬੰਬ ਕੱਢ ਕੇ ਟੋਏ ‘ਚ ਪਾ ਦਿੱਤਾ। ਸੰਦੀਪ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਕਜੁੱਟ ਹੋ ਕੇ ਕੰਮ ਕਰਦੀ ਹੈ। ਬੰਬ ਨੂੰ ਸੁਰੱਖਿਅਤ ਢੰਗ ਨਾਲ ਨਕਾਰਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਕੋਈ ਲਾਵਾਰਿਸ ਵਸਤੂ ਨਜ਼ਰ ਆਉਂਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...