October 20, 2026, 11:19 pm
----------- Advertisement -----------
HomeNewsLatest Newsਸਿਰਫ਼ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹਾਂ, ਕੇਂਦਰ ਵਲੋਂ ਨਿਯੁਕਤ ਕਿਸੇ ਵਿਅਕਤੀ...

ਸਿਰਫ਼ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹਾਂ, ਕੇਂਦਰ ਵਲੋਂ ਨਿਯੁਕਤ ਕਿਸੇ ਵਿਅਕਤੀ ਨੂੰ ਨਹੀਂ : ਮੁੱਖ ਮੰਤਰੀ ਦਾ ਰਾਜਪਾਲ ਨੂੰ ਪਲਟਵਾਰ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਪਾਲ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸਿਰਫ਼ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ ਨਾ ਕਿ ਕੇਂਦਰ ਵੱਲੋਂ ਨਿਯੁਕਤ ਕੀਤੇ ਗਏ ਕਿਸੇ ਵਿਅਕਤੀ ਨੂੰ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਉਨ੍ਹਾਂ ਦੇ ਪੱਤਰ ਬਾਰੇ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਉਠਾਏ ਗਏ ਸਾਰੇ ਮੁੱਦੇ ਸੂਬੇ ਦੇ ਅਧਿਕਾਰ ਖੇਤਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ਲਈ ਉਹ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਵੱਡੇ ਫਤਵੇ ਰਾਹੀਂ ਚੁਣਿਆ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਵੱਲੋਂ ਨਿਯੁਕਤ ਵਿਅਕਤੀ ਨੂੰ ਜਵਾਬਦੇਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਰਾਜਪਾਲ ਦੁਆਰਾ ਉਠਾਏ ਗਏ ਸਾਰੇ ਸਵਾਲਾਂ ਦਾ ਜਵਾਬ ਹੈ। ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਨੂੰ ਉਪਦੇਸ਼ ਦੇਣ ਦੀ ਬਜਾਏ ਸੰਵਿਧਾਨ ਵਿੱਚ ਦਰਜ ਆਪਣੇ ਫਰਜ਼ਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...