October 29, 2026, 4:22 am
----------- Advertisement -----------
HomeNewsLatest NewsCM ਭਗਵੰਤ ਮਾਨ ਨੇ ਅਡਾਨੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਸਵਾਲ...

CM ਭਗਵੰਤ ਮਾਨ ਨੇ ਅਡਾਨੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ. . . .

Published on

----------- Advertisement -----------

ਪਟਿਆਲਾ : ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਜੇਕਰ ਪੰਜਾਬ ਤੋਂ ਦੂਜੇ ਸੂਬਿਆਂ ਨੂੰ ਅਨਾਜ ਦੀ ਢੋਆ-ਢੁਆਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਸਕਦੀਆਂ ਹਨ ਤਾਂ ਫੇਰ ਪੰਜਾਬ ਵਿੱਚ ਕੋਲਾ ਲਿਆਉਣ ਲਈ ਰੇਲ ਗੱਡੀਆਂ ਕਿਉਂ ਨਹੀਂ ਚਲਾਈਆਂ ਜਾ ਸਕਦੀਆਂ। ਇੱਥੇ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਸੂਬੇ ਨੂੰ ਅਲਾਟ ਹੋਈ ਕੋਲੇ ਦੀ ਖਾਣ ਤੋਂ ਕੋਲਾ ਪਹਿਲਾਂ ਬੰਦਰਗਾਹਾਂ ਨੂੰ ਲਿਜਾਣਾ ਪਵੇਗਾ ਅਤੇ ਉਸ ਤੋਂ ਬਾਅਦ ਸੁਮੰਦਰੀ ਰਸਤੇ ਰਾਹੀਂ ਪੂਰੇ ਮੁਲਕ ਦੇ ਉਪਰੋਂ ਦੀ ਘੁੰਮ ਕੇ ਆਏਗਾ ਜਿਸ ਤੋਂ ਬਾਅਦ ਬੰਦਰਗਾਹ ਤੋਂ ਰੇਲ ਗੱਡੀਆਂ ਰਾਹੀਂ ਸੂਬੇ ਵਿਚ ਪਹੁੰਚੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਅਣਉਚਿਤ ਹੈ ਕਿਉਂਕਿ ਸੂਬੇ ਨੂੰ ਰੇਲ ਸੇਵਾ ਰਾਹੀਂ ਕੋਲ ਦੀ ਸਿੱਧੀ ਸਪਲਾਈ ਕੀਤੀ ਜਾ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਨੁਕਸਦਾਰ ਪ੍ਰਕਿਰਿਆ ਆਪਣੇ ਮਿੱਤਰਾਂ ਨੂੰ ਆਰਥਿਕ ਫਾਇਦਾ ਦੇਣ ਲਈ ਉਲੀਕੀ ਹੈ। ਉਨ੍ਹਾਂ ਕਿਹਾ ਕਿ ਅਦਾਨੀਆਂ ਦੀਆਂ ਜੇਬਾਂ ਭਰਨ ਲਈ ਖਰਚਾ ਪੰਜਾਬ ਦੇ ਸਿਰ ਮੜਿਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦਾ ਇਹ ਕਦਮ ਪੂਰੀ ਤਰ੍ਹਾਂ ਅਣਉਚਿਤ ਅਤੇ ਨਾ-ਸਹਿਣਯੋਗ ਹੈ ਕਿਉਂ ਜੋ ਇਸ ਨਾਲ ਕੋਲੇ ਦੀਆਂ ਢੋਆ-ਢੁਆਈ ਦਾ ਖਰਚਾ ਸੂਬੇ ਨੂੰ ਸਹਿਣ ਕਰਨਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਦਾ ਫਰਜ਼ ਲੋਕਾਂ ਦੀ ਭਲਾਈ ਕਰਨਾ ਹੁੰਦਾ ਹੈ ਪਰ ਇਸ ਵੱਲੋਂ ਮਿੱਤਰਾਂ ਨੂੰ ਫਾਇਦਾ ਪਹੁੰਚਾਉਣ ਲਈ ਅਜਿਹੀਆਂ ਨੀਤੀਆਂ ਘੜੀਆਂ ਜਾ ਰਹੀਆਂ ਹੈ। ਉਨ੍ਹਾਂ ਕਿਹਾ ਕਿ ਇਹ ਜਮਹੂਰੀਅਤ ਦੇ ਸੰਕਲਪ ਦੇ ਵਿਰੁੱਧ ਹੈ ਕਿਉਂ ਜੋ ਲੋਕਤੰਤਰ ਤਹਿਤ ਲੋਕਾਂ ਦੀ ਭਲਾਈ ਕਰਨਾ ਸਭ ਤੋਂ ਜ਼ਰੂਰੀ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਅਜਿਹੇ ਕਦਮਾਂ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਮੈਂਬਰ ਦੀ ਨਾਮਜ਼ਦਗੀ ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾ ਚੁੱਕੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੂਬੇ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨਾ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...