September 21, 2026, 5:45 am
----------- Advertisement -----------
HomeNewsLatest Newsਪੰਜਾਬ ਡਾਇਰੈਕਟੋਰੇਟ ਮੈਡੀਕਲ ਸਿੱਖਿਆ ਅਤੇ ਖੋਜ ਵੱਲੋਂ ਸੂਬੇ ਭਰ ‘ਚ ਹਸਪਤਾਲ ਪ੍ਰਬੰਧਨ...

ਪੰਜਾਬ ਡਾਇਰੈਕਟੋਰੇਟ ਮੈਡੀਕਲ ਸਿੱਖਿਆ ਅਤੇ ਖੋਜ ਵੱਲੋਂ ਸੂਬੇ ਭਰ ‘ਚ ਹਸਪਤਾਲ ਪ੍ਰਬੰਧਨ ਸੂਚਨਾ ਪ੍ਰਣਾਲੀ ਜਲਦ ਕੀਤੀ ਜਾਵੇਗੀ ਸ਼ੁਰੂ

Published on

----------- Advertisement -----------

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅਤੇ ਮੈਡੀਕਲ ਸਿੱਖਿਆ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਦੂਰਅੰਦੇਸ਼ੀ ਅਨੁਸਾਰ ਵਿਸ਼ਵ ਪੱਧਰੀ ਸਿਹਤ ਢਾਂਚੇ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਡਾਇਰੈਕਟੋਰੇਟ ਮੈਡੀਕਲ ਸਿੱਖਿਆ ਅਤੇ ਖੋਜ (ਐਮ.ਈ.ਆਰ.) ਹਸਪਤਾਲ ਪ੍ਰਬੰਧਨ ਸੂਚਨਾ ਪ੍ਰਣਾਲੀ (ਐਚ.ਐਮ.ਆਈ.ਐਸ.) ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਟੈਲੀ-ਕੰਸਲਟੇਸ਼ਨ ਸੇਵਾਵਾਂ ਤੱਕ ਪਹੁੰਚ ਦਾ ਦਾਇਰਾ ਵੀ ਵਧਾਇਆ ਜਾ ਰਿਹਾ ਹੈ। ਇਸ ਵਿੱਚ ਇਨਵੈਂਟਰੀ ਅਤੇ ਪੇਸ਼ੈਂਟ ਡੈਸ਼ਬੋਰਡ ਹੋਵਗਾ ਜਿਸ ਤੱਕ ਸਕੱਤਰ ਦੀ ਪਹੁੰਚ ਹੋਵੇਗੀ ਜਦੋਂ ਕਿ ਮੰਤਰੀ ਵੱਲੋਂ ਇਸਦੀ ਨਿਗਰਾਨੀ ਕੀਤੀ ਜਾਵੇਗੀ।

ਇਸ ਫਲੈਗਸ਼ਿਪ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਐਮ.ਈ.ਆਰ. ਦੇ ਸਕੱਤਰ ਅਲਕਨੰਦਾ ਦਿਆਲ ਨੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਸਬੰਧਤ ਹਸਪਤਾਲਾਂ ਦੇ ਪ੍ਰਤੀਨਿਧਾਂ ਅਤੇ ਐਨ.ਆਈ.ਸੀ. ਦੇ ਪ੍ਰਤੀਨਿਧੀਆਂ ਨਾਲ ਈ-ਹਸਪਤਾਲ ਅਤੇ ਹਸਪਤਾਲ ਪ੍ਰਬੰਧਨ ਸੂਚਨਾ ਪ੍ਰਣਾਲੀਆਂ ਨੂੰ ਲਾਗੂ ਕਰਨ ਸਬੰਧੀ ਵਿਚਾਰਚਰਚਾ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਸੂਬੇ ਦੇ ਹਸਪਤਾਲਾਂ ਵਿੱਚ ਮੈਡੀਸਨ ਅਤੇ ਇਨਵੈਂਟਰੀ ਮੈਨੇਜਮੈਂਟ ਵਰਗੀਆਂ ਸੇਵਾਵਾਂ ਵਿੱਚ ਸੁਧਾਰ ਬਾਰੇ ਵੀ ਚਰਚਾ ਕੀਤੀ ਗਈ।

ਹੋਰ ਜਾਣਕਾਰੀ ਦਿੰਦਿਆਂ ਸਕੱਤਰ ਨੇ ਦੱਸਿਆ ਕਿ ਐਚ.ਐਮ.ਆਈ.ਐਸ. ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਵੱਡਾ ਸੁਧਾਰ ਸਾਬਤ ਹੋਵੇਗਾ, ਜਿਸ ਨਾਲ ਰਾਜ ਵਿੱਚ ਸਿਹਤ ਸੰਭਾਲ ਸੇਵਾਵਾਂ ਦੇ ਮਿਆਰ ਵਿੱਚ ਮਹੱਤਵਪੂਰਨ ਸੁਧਾਰ ਹੋਣ ਦੇ ਨਾਲ ਨਾਲ ਜਵਾਬਦੇਹੀ ਅਤੇ ਪਾਰਦਰਸ਼ੀ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਨੇ ਸਬੰਧਤ ਏਜੰਸੀਆਂ ਨੂੰ ਸ਼ੁਰੂ ਵਿੱਚ ਓ.ਪੀ.ਡੀ., ਸਟੋਰ ਅਤੇ ਫਾਰਮੇਸੀ ਇਨਵੈਂਟਰੀ ਕੰਟਰੋਲ ਅਤੇ ਮਰੀਜ਼ਾਂ ਦੀ ਫੀਡਬੈਕ ਪ੍ਰਣਾਲੀ ਵਰਗੀਆਂ ਸੇਵਾਵਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਸਕੱਤਰ ਅਲਕਨੰਦਾ ਦਿਆਲ ਨੇ ਅਧਿਕਾਰੀਆਂ ਨੂੰ ਜ਼ੋਰ ਦਿੰਦਿਆਂ ਕਿਹਾ ਕਿ ਪ੍ਰੋਜੈਕਟ ਨਾਲ ਸਬੰਧਤ ਵੱਖ-ਵੱਖ ਭਾਈਵਾਲਾਂ ਦਰਮਿਆਨ ਸੁਚਾਰੂ ਤਾਲਮੇਲ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਇਸ ਨੂੰ ਨਿਰਧਾਰਤ ਸਮੇਂ ਅੰਦਰ ਸਫਲਤਾਪੂਰਵਕ ਲਾਗੂ ਕੀਤਾ ਜਾ ਸਕੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਐਮ.ਈ.ਆਰ. ਕਮ ਵਾਈਸ ਚਾਂਸਲਰ ਜੀ.ਆਰ.ਏ.ਯੂ. ਰਾਹੁਲ ਗੁਪਤਾ, ਡਿਪਟੀ ਸਕੱਤਰ ਐਮ.ਈ.ਆਰ.ਮਨਰੀਤ ਰਾਣਾ, ਡਾਇਰੈਕਟਰ ਐਮ.ਈ.ਆਰ.ਕਮ ਵਾਈਸ ਚਾਂਸਲਰ ਬੀਐਫਯੂਐਚਐਸ ਡਾ. ਅਵਨੀਸ਼ ਕੁਮਾਰ, ਰਜਿਸਟਰਾਰ ਬੀਐਫਯੂਐਚਐਸ ਡਾ. ਨਿਰਮਲ ਸਮੇਤ ਚਾਰਾਂ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...