August 2, 2026, 10:02 pm
----------- Advertisement -----------
HomeNewsBreaking Newsਦੂਜੇ ਬੰਦੀ ਸਿੰਘ ਇੰਜਨੀਅਰ ਭਾਈ ਗੁਰਮੀਤ ਸਿੰਘ ਨੂੰ ਮਿਲੀ ਪੈਰੋਲ

ਦੂਜੇ ਬੰਦੀ ਸਿੰਘ ਇੰਜਨੀਅਰ ਭਾਈ ਗੁਰਮੀਤ ਸਿੰਘ ਨੂੰ ਮਿਲੀ ਪੈਰੋਲ

Published on

----------- Advertisement -----------

ਬੰਦੀ ਸਿੰਘਾਂ ਵਿਚੋਂ ਭਾਈ ਗੁਰਮੀਤ ਸਿੰਘ ਇੰਜਨੀਅਰ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚੋਂ 28 ਦਿਨਾਂ ਲਈ ਪੈਰੋਲ ਮਿਲੀ ਹੈ। ਜ਼ਿਕਰਯੋਗ ਹੈ ਉਨ੍ਹਾਂ ਨੂੰ 2013 ‘ਚ ਪਹਿਲੀ ਵਾਰ ਓਦੋਂ ਪੈਰੋਲ ਮਿਲਣੀ ਸ਼ੁਰੂ ਹੋਈ ਜਦੋਂ ਭਾਈ ਗੁਰਬਖਸ਼ ਸਿੰਘ ਵੱਲੋਂ ਮਰਨ ਵਰਤ ਰੱਖ ਕੇ ਮੋਰਚਾ ਲਗਾਇਆ ਗਿਆ ਸੀ। ਕੌਮੀ ਇਨਸਾਫ਼ ਮੋਰਚੇ ਦੀ ਸੰਗਤ ਅਤੇ ਤਾਲਮੇਲ ਕਮੇਟੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਪਹੁੰਚ ਕੇ ਭਾਈ ਗੁਰਮੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਐਡਵੋਕੇਟ ਦਿਲਸ਼ੇਰ ਸਿੰਘ ਅਤੇ ਬਾਪੂ ਗੁਰਚਰਨ ਸਿੰਘ ਉਨ੍ਹਾਂ ਨੂੰ ਜੇਲ੍ਹ ਬਾਹਰੋਂ ਲੈਣ ਲਈ ਪੁੱਜੇ।

ਦੱਸ ਦਈਏ ਕਿ ਇਹ ਪੈਰੋਲ ਦੀ ਰਿਹਾਈ ਦੇਰ ਸ਼ਾਮ ਹੋਈ ਅਤੇ ਭਾਈ ਗੁਰਮੀਤ ਸਿੰਘ 7 ਵਜੇ ਗੁਰੂ ਘਰ ਪੁੱਜੇ। 8 ਵਜੇ ਪਟਿਆਲੇ ਤੋਂ ਉਨ੍ਹਾਂ ਦੇ ਬਜ਼ੁਰਗ ਮਾਤਾ ਜੀ ਲੈਣ ਲਈ ਪਹੁੰਚੇ ਤਾਂ ਮਾਂ ਪੁੱਤ ਦੀ ਮਿਲਣੀ ਬਹੁਤ ਭਾਵੁਕਤਾ ਵਾਲੀ ਸੀ। ਜਿਕਰਯੋਗ ਹੈ ਕਿ ਮੌਜੂਦਾ ਸਰਕਾਰ ਵੱਲੋਂ 2 ਵਾਰ ਭਾਈ ਗੁਰਮੀਤ ਸਿੰਘ ਜੀ ਦੀ ਪੈਰੋਲ ਰੱਦ ਕਰ ਦਿੱਤੀ ਗਈ ਸੀ। ਉਨ੍ਹਾਂ ਨੇ ਆਪਣੇ ਵਿਚਾਰ ਦਿੰਦਿਆਂ ਕਿਹਾ ਕੌਮੀ ਇਨਸਾਫ਼ ਮੋਰਚੇ ਵਿਚ ਪੁੱਜੀਆਂ ਸੰਗਤਾਂ ਦੀਆਂ ਭਾਵਨਾਵਾਂ ਅੱਗੇ ਸਾਡਾ ਸਿਰ ਝੁੱਕਦਾ ਹੈ। ਜਦੋਂ ਸਾਨੂੰ ਜੇਲ ਵਿਚ ਸਪੀਕਰ ਦੀ ਆਵਾਜ਼ ਅਤੇ ਜੈਕਾਰੇ ਸੁਣਦੇ ਹਨ ਤਾਂ ਸਾਡਾ ਮਨ ਬਹੁਤ ਭਾਵੁਕ ਹੋ ਜਾਂਦਾ ਹੈ। ਸਾਡਾ ਸਿਰ ਵਾਹਿਗੁਰੂ ਅਤੇ ਕੌਮ ਦੇ ਸ਼ੁਕਰਾਨੇ ਵਿਚ ਝੁੱਕ ਜਾਂਦਾ ਹੈ। ਭਾਈ ਗੁਰਮੀਤ ਸਿੰਘ ਦਾ ਸਵਾਗਤ ਕਰਨ ਲਈ ਮੋਰਚੇ ਵਿਚੋਂ ਰੁਪਿੰਦਰ ਸਿੰਘ ਸਿੱਧੂ , ਬਾਈ ਗੁਰਜੰਟ ਸਿੰਘ , ਜਸਵਿੰਦਰ ਸਿੰਘ ਰਾਜਪੁਰਾ, ਗੁਰਸੇਵਕ ਸਿੰਘ ਧੂੜਕੋਟ ਅਤੇ ਹੋਰ ਸਿੱਖ ਸੰਗਤਾਂ ਵੀ ਪੁੱਜੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...