September 18, 2026, 3:33 am
----------- Advertisement -----------
HomeNewsLatest Newsਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਛੋਟੇ ਸ਼ਹਿਰਾਂ ਵਿੱਚ ਜ਼ਮੀਨ ਦੀ ਸ਼ਨਾਖ਼ਤ ਕਰਨ...

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਛੋਟੇ ਸ਼ਹਿਰਾਂ ਵਿੱਚ ਜ਼ਮੀਨ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ : ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਛੋਟੇ ਸ਼ਹਿਰਾਂ ਵਿੱਚ ਨਵੀਆਂ ਅਰਬਨ ਅਸਟੇਟ ਵਿਕਸਤ ਕਰਨ ਲਈ ਜ਼ਮੀਨਾਂ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਮਨਜ਼ੂਰਸ਼ੁਦਾ ਕਾਲੋਨੀਆਂ ਵਿੱਚ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਜਾਇਜ਼ਾ ਲੈਣ ਵਾਸਤੇ ਟੀਮਾਂ ਭੇਜਣ ਲਈ ਵੀ ਕਿਹਾ। ਸ੍ਰੀ ਅਮਨ ਅਰੋੜਾ ਨੇ ਪੁੱਡਾ ਭਵਨ ਵਿਖੇ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ), ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਅਤੇ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਦੇ ਪ੍ਰਗਤੀ ਅਧੀਨ ਵਿਕਾਸ ਪ੍ਰਾਜੈਕਟਾਂ ਅਤੇ ਹੋਰ ਮਹੱਤਵਪੂਰਨ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਗ਼ੈਰ-ਕਾਨੂੰਨੀ ਕਾਲੋਨੀਆਂ ਅਤੇ ਅਣਅਧਿਕਾਰਤ ਉਸਾਰੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਰਿਹਾਇਸ਼ੀ, ਉਦਯੋਗਿਕ ਅਤੇ ਵਪਾਰਕ ਵਿਕਾਸ ਯਕੀਨੀ ਬਣਾਉਣਾ ਹੈ।

ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ ਅਤੇ ਮੁੱਖ ਪ੍ਰਸ਼ਾਸਕ ਪੁੱਡਾ ਸ੍ਰੀਮਤੀ ਅਪਨੀਤ ਰਿਆਤ ਨਾਲ ਗਲਾਡਾ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਮੁੱਖ ਪ੍ਰਸ਼ਾਸਕ ਗਲਾਡਾ ਅਮਰਪ੍ਰੀਤ ਕੌਰ ਸੰਧੂ ਨੂੰ ਸਾਰੇ ਪ੍ਰਗਤੀ ਅਧੀਨ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਨੇ ਦੁੱਗਰੀ ਅਰਬਨ ਅਸਟੇਟ ਨੇੜੇ 200 ਫੁੱਟ ਚੌੜੀ ਸੜਕ, ਜੋ ਲੁਧਿਆਣਾ ਸ਼ਹਿਰ ਨੂੰ ਮੁੱਖ ਸੰਪਰਕ ਪ੍ਰਦਾਨ ਕਰਦੀ ਹੈ, ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

ਮੁੱਖ ਪ੍ਰਸ਼ਾਸਕ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਅਥਾਰਟੀ ਨੇ ਦੁੱਗਰੀ ਅਰਬਨ ਅਸਟੇਟ ਨੇੜੇ 200 ਫੁੱਟ ਚੌੜੀ ਸੜਕ ਦੇ ਨਿਰਮਾਣ ਲਈ ਪਹਿਲਾਂ ਹੀ ਟੈਂਡਰ ਜਾਰੀ ਕਰ ਦਿੱਤੇ ਹਨ ਅਤੇ ਇਸ ਮਾਰਗ ‘ਤੇ ਸ਼ਹਿਰ ਦੀ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਧੂਰੀ ਲਾਈਨ ‘ਤੇ ਆਰ.ਓ.ਬੀ. ਦੀ ਉਸਾਰੀ ਲਈ ਡਿਜ਼ਾਈਨ ਵੀ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗਲਾਡਾ ਵੱਲੋਂ ਸੈਕਟਰ-32 ਵਿੱਚ ਕਮਿਊਨਿਟੀ ਕਲੱਬ ਅਤੇ ਸੈਕਟਰ-32-ਏ ਵਿੱਚ ਸਿਹਤ ਕੇਂਦਰ ਦਾ ਨਿਰਮਾਣ ਇਸ ਜੂਨ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਪ੍ਰਸ਼ਾਸਕ ਪੀ.ਡੀ.ਏ. ਅਤੇ ਬੀ.ਡੀ.ਏ. ਸ੍ਰੀ ਗੌਤਮ ਜੈਨ ਨੇ ਕੈਬਨਿਟ ਮੰਤਰੀ ਨੂੰ ਵਿਕਾਸ ਅਥਾਰਟੀਆਂ ਦੀ ਵਿੱਤੀ ਸਥਿਤੀ ਬਾਰੇ ਜਾਣੂੰ ਕਰਵਾਇਆ ਅਤੇ ਮਾਲੀਆ ਵਧਾਉਣ ਲਈ ਚੁੱਕੇ ਜਾ ਰਹੇ ਕਦਮਾਂ ਦੇ ਵੇਰਵੇ ਵੀ ਸਾਂਝੇ ਕਰਨ ਦੇ ਨਾਲ ਨਾਲ ਜਾਇਦਾਦਾਂ ਦੀਆਂ ਆਗਾਮੀ ਨਿਲਾਮੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਰੈਗੂਲਰਾਈਜ਼ੇਸ਼ਨ ਲਈ ਆਏ ਕੇਸਾਂ ਦੀ ਸਥਿਤੀ ਅਤੇ ਇਨ੍ਹਾਂ ਦੋਵੇਂ ਵਿਕਾਸ ਅਥਾਰਟੀਆਂ ਦੀ ਨਵੇਂ ਪ੍ਰਾਜੈਕਟਾਂ ਸਬੰਧੀ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...