September 24, 2026, 4:31 pm
----------- Advertisement -----------
HomeNewsBreaking Newsਨੌਜਵਾਨ ਨੇ ਪਿਸਤੌਲ ਦੀ ਨੋਕ 'ਤੇ ਨਾਬਾਲਗ ਲੜਕੀ ਨੂੰ ਘਰੋਂ ਚੁੱਕਿਆ, ਮੁਲਜ਼ਮ...

ਨੌਜਵਾਨ ਨੇ ਪਿਸਤੌਲ ਦੀ ਨੋਕ ‘ਤੇ ਨਾਬਾਲਗ ਲੜਕੀ ਨੂੰ ਘਰੋਂ ਚੁੱਕਿਆ, ਮੁਲਜ਼ਮ ਪਹਿਲਾਂ ਹੀ ਹੈ ਅਦਾਲਤ ਵਲੋਂ ਭਗੌੜਾ ਕਰਾਰ

Published on

----------- Advertisement -----------

ਭਿੱਖੀਵਿੰਡ, 16 ਫਰਵਰੀ 2023 – ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਪਿੰਡ ਪਹੂਵਿੰਡ ਵਿੱਚ ਬੀਤੀ ਰਾਤ ਕਰੀਬ ਤਿੰਨ ਨੌਜਵਾਨਾਂ ਵੱਲੋਂ ਪਿੰਡ ਦੇ ਇੱਕ ਘਰ ਅੰਦਰ ਦਾਖਿਲ ਹੋ ਕੇ ਇੱਕ ਨਾਬਾਲਗ ਲੜਕੀ ਨੂੰ ਪਿਸਤੌਲ ਦੀ ਨੌਕ ਤੇ ਅਗਵਾਹ ਕਰਕੇ ਆਪਣੇ ਨਾਲ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਪਰਿਵਾਰ ਨੇ ਦੋਸ਼ ਲਾਏ ਹਨ ਕਿ ਘਰ ਅੰਦਰ ਦਾਖਿਲ ਹੋਏ ਤਿੰਨਾਂ ਨੌਜਵਾਨਾਂ ਨੇ ਪਹਿਲਾਂ ਲੜਕੀ ਦੀ ਮਾਂ-ਭੈਣ ਅਤੇ ਭਰਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਫਿਰ ਬਾਅਦ ਵਿੱਚ ਲੜਕੀ ਦੀ ਮਾਂ ਤੇ ਪਿਸਤੌਲ ਤਾਣ ਕੇ ਲੜਕੀ ਨੂੰ ਅਗਵਾ ਕਰਕੇ ਲੈ ਗਏ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਰਾਣੀ ਨੇ ਦੱਸਿਆ ਕਿ ਉਸ ਦਾ ਪਤੀ ਸ਼ਿੰਦਾ ਸਿੰਘ ਪਿੰਡ ਵਿੱਚ ਹੀ ਕਿਸੇ ਕੰਮ ਲਈ ਗਿਆ ਸੀ ਅਤੇ ਉਸਦੀ ਵੱਡੀ ਲੜਕੀ ਪ੍ਰੀਤੀ ਅਤੇ ਛੋਟੀ ਲੜਕੀ ਤੇ ਲੜਕਾ ਘਰ ਮੋਜੂਦ ਸੀ ਕਿ ਅਚਾਨਕ ਬਾਹਰ ਦਾ ਦਰਵਾਜਾ ਕੁੱਝ ਨੌਜਵਾਨਾਂ ਨੇ ਖਟਕਾਇਆ ਤਾਂ ਜਦ ਉਸਨੇ ਦਰਵਾਜਾ ਖੋਲ੍ਹਿਆ ਤਾਂ ਤਿੰਨਾਂ ਨੌਜਵਾਨਾਂ ਚੋਂ ਇੱਕ ਨੌਜਵਾਨ ਨੇ ਉਸਦੇ ਸਿਰ ਵਿੱਚ ਹਾਕੀ ਮਾਰ ਦਿੱਤੀ ਅਤੇ ਘਰ ਦੇ ਕਮਰੇ ਚ ਬੈਠੀ ਉਸਦੀ ਲੜਕੀ ਪ੍ਰੀਤੀ ਨੂੰ ਧੂਹ ਕੇ ਬਾਹਰ ਲੈ ਗਏ। ਲੜਕੀ ਦੀ ਮਾਂ ਨੇ ਦੱਸਿਆ ਕਿ ਜਦੋਂ ਉਸਨੇ ਇਸ ਦਾ ਵਿਰੋਧ ਕੀਤਾ ਤਾਂ ਉਕਤ ਨੌਜਵਾਨਾਂ ਨੇ ਉਸਤੇ ਪਿਸਤੋਲ ਤਾਣ ਦਿੱਤੀ ਅਤੇ ਇਹ ਧਮਕੀ ਦਿੱਤੀ ਕਿ ਜੇਕਰ ਤੂੰ ਕੋਈ ਰੋਲਾ ਪਾਇਆ ਤਾਂ ਤੈਨੂੰ ਗੋਲੀ ਮਾਰ ਦਿਆਂਗੇ।

ਮਿਲੀ ਜਾਣਕਾਰੀ ਅਨੁਸਾਰ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਧਾਰਾ 376 ਦੇ ਕੇਸ ‘ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਸ਼ਿੰਦਾ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਾਸੀ ਸਲਮਾਨ ਖ਼ਿਲਾਫ਼ ਪੁਲਿਸ ਵਲੋਂ 7 ਮਹੀਨੇ ਪਹਿਲਾਂ 376 ਦੇ ਕੇਸ ਦਰਜ ਕੀਤਾ ਗਿਆ ਸੀ ਪਰ ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਦੋਸ਼ੀ ਨੌਜਵਾਨ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਅਦਾਲਤ ਨੇ ਸਲਮਾਨ ਨੂੰ ਭਗੌੜਾ ਕਰਾਰ ਕੀਤਾ ਹੋਇਆ ਹੈ ਅਤੇ ਉਹ ਬੀਤੀ ਰਾਤ ਮੇਰੀ ਗੈਰ-ਮੌਜੂਦਗੀ ‘ਚ ਆਪਣੇ ਹਥਿਆਰਬੰਦ ਸਾਥੀਆਂ ਸਮੇਤ ਮੇਰੇ ਘਰ ਅੰਦਰ ਮੇਰੀ ਪਤਨੀ ਅਤੇ ਬੱਚਿਆਂ ਦੀ ਕੁੱਟਮਾਰ ਕਰਕੇ ਮੇਰੀ ਨਾਬਾਲਗ ਲੜਕੀ ਨੂੰ ਘਰੋਂ ਚੁੱਕ ਕੇ ਲੈ ਗਏ, ਜਿਸ ਦੀ ਸੂਚਨਾ ਬੀਤੀ ਰਾਤ ਹੀ ਪੁਲਿਸ ਨੂੰ ਦੇ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...