November 14, 2026, 7:49 am
----------- Advertisement -----------
HomeNewsEducationਹਰਿਆਣਾ: ਵਿਦਿਆਰਥੀਆਂ ਨੂੰ 25 ਮਾਰਚ ਤੋਂ ਪਹਿਲਾਂ ਮਿਲਣਗੀਆਂ ਅਗਲੇ ਅਕਾਦਮਿਕ ਸੈਸ਼ਨ ਦੀਆਂ...

ਹਰਿਆਣਾ: ਵਿਦਿਆਰਥੀਆਂ ਨੂੰ 25 ਮਾਰਚ ਤੋਂ ਪਹਿਲਾਂ ਮਿਲਣਗੀਆਂ ਅਗਲੇ ਅਕਾਦਮਿਕ ਸੈਸ਼ਨ ਦੀਆਂ ਕਿਤਾਬਾਂ, ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾਵਾਰ ਸ਼ਡਿਊਲ ਜਾਰੀ

Published on

----------- Advertisement -----------

ਇਸ ਵਾਰ ਹਰਿਆਣਾ ਦੇ ਸਰਕਾਰੀ ਸਕੂਲਾਂ ਵਿੱਚ 25 ਮਾਰਚ ਤੋਂ ਪਹਿਲਾਂ ਕਿਤਾਬਾਂ ਉਪਲਬਧ ਹੋਣਗੀਆਂ। ਇਸ ਲਈ ਸਿੱਖਿਆ ਵਿਭਾਗ ਨੇ 48 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ। ਸਿੱਖਿਆ ਵਿਭਾਗ ਨੇ ਕਿਤਾਬਾਂ ਦੀ ਵੰਡ ਵਿੱਚ ਕੋਈ ਅਣਗਹਿਲੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਸ਼ਡਿਊਲ ਵੀ ਜਾਰੀ ਕੀਤਾ ਹੈ। ਸ਼ਡਿਊਲ ਅਨੁਸਾਰ ਡਿਲੀਵਰੀ ਨਾ ਹੋਣ ਲਈ ਸਬੰਧਤ ਏਜੰਸੀ ਜ਼ਿੰਮੇਵਾਰ ਹੋਵੇਗੀ।
ਹਰਿਆਣਾ ਦੇ ਸਕੂਲ ਸਿੱਖਿਆ ਮੰਤਰੀ ਕੰਵਰਪਾਲ ਨੇ ਅਧਿਕਾਰੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਅਗਲੇ ਅਕਾਦਮਿਕ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪਾਠ ਪੁਸਤਕਾਂ ਦੇ ਨਾਲ-ਨਾਲ ਵਰਕ ਬੁੱਕ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਸਿੱਖਿਆ ਵਿਭਾਗ ਵੱਲੋਂ ਕਿਤਾਬਾਂ ਦੀ ਵੰਡ ਦੇ ਜਾਰੀ ਕੀਤੇ ਸ਼ਡਿਊਲ ਮੁਤਾਬਿਕ ਨੂਹ ਅਤੇ ਸਿਰਸਾ ਜ਼ਿਲ੍ਹਿਆਂ ਵਿੱਚ ਚੌਥੀ, ਪੰਜਵੀਂ ਅਤੇ ਤੀਜੀ ਜਮਾਤ ਦੀਆਂ ਪਾਠ ਪੁਸਤਕਾਂ ਜ਼ਿਲ੍ਹਾ ਪੱਧਰ ’ਤੇ ਪਹੁੰਚ ਗਈਆਂ ਹਨ, ਜਿਨ੍ਹਾਂ ਦੀ ਸਪਲਾਈ ਸਕੂਲ ਪੱਧਰ ’ਤੇ 17 ਫਰਵਰੀ ਤੋਂ ਸ਼ੁਰੂ ਹੋ ਜਾਵੇਗੀ। ਇਸੇ ਤਰ੍ਹਾਂ 14 ਫਰਵਰੀ ਤੋਂ 21 ਫਰਵਰੀ ਤੱਕ ਨੂਹ, ਪਲਵਲ, ਫਰੀਦਾਬਾਦ ਅਤੇ ਗੁਰੂਗ੍ਰਾਮ, 22 ਫਰਵਰੀ ਤੋਂ 28 ਫਰਵਰੀ ਤੱਕ ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ ਅਤੇ ਕੈਥਲ, 1 ਮਾਰਚ ਤੋਂ 9 ਮਾਰਚ ਤੱਕ ਸੋਨੀਪਤ, ਪਾਣੀਪਤ, ਕਰਨਾਲ, ਰੋਹਤਕ, 10 ਮਾਰਚ ਤੋਂ 17 ਮਾਰਚ ਤੱਕ ਕੁਰੂਕਸ਼ੇਤਰ, ਪੰਚਕੂਲਾ, ਯਮੁਨਾਨਗਰ, ਅੰਬਾਲਾ ਅਤੇ 18 ਮਾਰਚ ਤੋਂ 25 ਮਾਰਚ ਤੱਕ ਭਿਵਾਨੀ, ਚਰਖੀ ਦਾਦਰੀ, ਝੱਜਰ, ਮਹਿੰਦਰਗੜ੍ਹ ਅਤੇ ਰੇਵਾੜੀ ਜ਼ਿਲ੍ਹਿਆਂ ਵਿੱਚ ਕਿਤਾਬਾਂ ਦੀ ਸਪਲਾਈ ਲਈ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...