November 6, 2026, 9:27 pm
----------- Advertisement -----------
HomeNewsEducationਰਾਸ਼ਟਰੀ ਮਿਲਟਰੀ ਕਾਲਜ ਵਿੱਚ ਪੰਜਾਬ ਦੇ ਬੱਚਿਆਂ ਲਈ ਦਾਖ਼ਲਾ ਲੈਣ ਦਾ ਸੁਨਹਿਰੀ...

ਰਾਸ਼ਟਰੀ ਮਿਲਟਰੀ ਕਾਲਜ ਵਿੱਚ ਪੰਜਾਬ ਦੇ ਬੱਚਿਆਂ ਲਈ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਜੌੜਾਮਾਜਰਾ

Published on

----------- Advertisement -----------

ਚੰਡੀਗੜ੍ਹ, 16 ਫਰਵਰੀ: ਪੰਜਾਬ ਨੇ ਭਾਰਤੀ ਰੱਖਿਆ ਬਲਾਂ ਵਿੱਚ ਵੱਡਾ ਯੋਗਦਾਨ ਪਾਇਆ ਹੈ ਪਰ ਹਾਲ ਹੀ ਵਿੱਚ ਇਹ ਰੁਝਾਨ ਕੁਝ ਹੱਦ ਤੱਕ ਘੱਟ ਗਿਆ ਹੈ, ਇਸ ਰੁਝਾਨ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜਨਵਰੀ 2024 ਦੀ ਟਰਮ ਵਾਸਤੇ ਦਾਖਲੇ ਲਈ ਲਿਖਤੀ ਪ੍ਰੀਖਿਆ 3 ਜੂਨ 2023 (ਸ਼ਨੀਵਾਰ) ਨੂੰ ਚੰਡੀਗੜ੍ਹ ਦੇ ਸੈਕਟਰ 15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਕਰਵਾਈ ਜਾਵੇਗੀ।
ਉਹਨਾਂ ਅੱਗੇ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੋਵੇਂ ਹੀ ਆਰ.ਆਈ.ਐਮ.ਸੀ., ਦੇਹਰਾਦੂਨ ਵਿੱਚ ਦਾਖਲੇ ਲਈ ਅਪਲਾਈ ਕਰਨ ਦੇ ਯੋਗ ਹਨ। ਪੰਜਾਬ ਸਰਕਾਰ ਵੱਲੋਂ ਪ੍ਰਤੀ ਕੈਡਿਟ ਪ੍ਰਤੀ ਸਾਲ ਪੰਜਾਬ ਦੇ ਕੈਡਿਟਾਂ ਨੂੰ 33,000 ਰੁਪਏ ਵਜ਼ੀਫ਼ਾ ਰਾਸ਼ੀ ਵਜੋਂ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦੀ ਉਮਰ 11 ਸਾਲ ਤੋਂ ਘੱਟ ਅਤੇ 1 ਜਨਵਰੀ 2024 ਨੂੰ 13 ਸਾਲ ਦੀ ਨਹੀਂ ਹੋਣੀ ਚਾਹੀਦੀ, ਭਾਵ ਉਨ੍ਹਾਂ ਦਾ ਜਨਮ 2 ਜਨਵਰੀ 2011 ਤੋਂ ਪਹਿਲਾਂ ਅਤੇ 1 ਜੁਲਾਈ, 2017 ਤੋਂ ਬਾਅਦ ਨਹੀਂ ਹੋਇਆ ਹੋਣਾ ਚਾਹੀਦਾ। ਉਹ ਜਾਂ ਤਾਂ ਸੱਤਵੀਂ ਜਮਾਤ ਵਿੱਚ ਪੜ੍ਹ ਰਹੇ ਹੋਣੇ ਚਾਹੀਦੇ ਹਨ ਜਾਂ ਕਿਸੇ ਮਾਨਤਾ ਪ੍ਰਾਪਤ ਸਕੂਲ ਤੋਂ ਸੱਤਵੀਂ ਜਮਾਤ ਪਾਸ ਕਰ ਚੁੱਕੇ ਹੋਣ। ਚੁਣੇ ਗਏ ਉਮੀਦਵਾਰਾਂ ਨੂੰ ਅੱਠਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਲਿਖਤੀ ਇਮਤਿਹਾਨ ਵਿੱਚ ਅੰਗਰੇਜ਼ੀ, ਗਣਿਤ ਅਤੇ ਆਮ ਗਿਆਨ ਸਮੇਤ ਤਿੰਨ ਪੇਪਰ ਸ਼ਾਮਲ ਹੋਣਗੇ, ਜਦੋਂ ਕਿ ਜਬਾਨੀ ਪ੍ਰੀਖਿਆ/ਇੰਟਰਵਿਊ ਸਿਰਫ਼ ਉਨ੍ਹਾਂ ਉਮੀਦਵਾਰਾਂ ਲਈ ਹੋਵੇਗਾ ਜੋ ਲਿਖਤੀ ਪ੍ਰੀਖਿਆ ਵਿੱਚ ਕੁਆਲੀਫਾਈ ਕਰਦੇ ਹਨ ਅਤੇ ਜਬਾਨੀ ਪ੍ਰੀਖਿਆ ਦੀ ਮਿਤੀ ਬਾਅਦ ਵਿੱਚ ਦੱਸੀ ਜਾਵੇਗੀ।

ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਕਿਹਾ ਕਿ ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਆਰ.ਆਈ.ਐਮ.ਸੀ. ਦੀ ਵੈੱਬਸਾਈਟ www.rimc.gov.in ‘ਤੇ ਜਨਰਲ ਉਮੀਦਵਾਰਾਂ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਉਮੀਦਵਾਰਾਂ ਲਈ 555 ਰੁਪਏ ਦਾ ਆਨਲਾਈਨ ਭੁਗਤਾਨ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭੁਗਤਾਨ ਪ੍ਰਾਪਤ ਹੋਣ ‘ਤੇ ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਸਪੀਡ ਪੋਸਟ ਦੁਆਰਾ ਹੀ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਉਮੀਦਵਾਰ ਡਿਮਾਂਡ ਡਰਾਫਟ ਰਾਹੀਂ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਕਮਾਂਡੈਂਟ ਆਰ.ਆਈ.ਐਮ.ਸੀ., ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555 ਰੁਪਏ ਦਾ ਬੈਂਕ ਡਰਾਫਟ ਕਮਾਂਡੈਂਟ ਆਰ.ਆਈ.ਐਮ.ਸੀ., ਦੇਹਰਾਦੂਨ ਡਰਾਵੀ ਸ਼ਾਖਾ, ਸਟੇਟ ਬੈਂਕ ਆਫ ਇੰਡੀਆਂ ਤੇਲ ਭਵਨ (ਕੋਡ 01576) ਉਤਰਾਖੰਡ ਭੇਜ ਕੇ ਵੀ ਮੰਗਵਾਏ ਜਾ ਸਕਦੇ ਹਨ। ਆਪਣੇ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ-ਸਾਫ ਵੱਡੇ ਅੱਖਰਾਂ ਵਿੱਚ ਟਾਈਪ ਕੀਤਾ/ਲਿਖਿਆ ਹੋਵੇ।
ਉਨ੍ਹਾਂ ਦੱਸਿਆ ਕਿ ਅਰਜ਼ੀ ਦੋ ਪਰਤਾਂ ਵਿਚ ਹੋਵੇ ਜਿਸ ਦੇ ਨਾਲ ਤਿੰਨ ਪਾਸ ਪੋਰਟ ਸਾਈਜ ਫੋਟੋਆਂ, ਜਿਸ ਸੰਸਥਾ ਵਿੱਚ ਪੜ੍ਹਦਾ ਹੋਵੇ ਦੁਆਰਾ ਤਸਦੀਕਸ਼ੁੱਦਾ, ਜਨਮ ਸਰਟੀਫਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫਿਕੇਟ, ਅਨਸੂਚਿਤ/ਅਨਸੂਚਿਤ ਜਨਜਾਤੀਆਂ ਦੇ ਉਮੀਦਵਾਰਾਂ ਵੱਲੋਂ ਜਾਤੀ ਸਰਟੀਫਿਕੇਟ, ਜਿਥੇ ਬੱਚਾ ਪੜ੍ਹਾਈ ਕਰ ਰਿਹਾ ਹੋਵੇ ਪ੍ਰਿੰਸੀਪਲ ਦੁਆਰਾ ਜਾਰੀ ਸਰਟੀਫਿਕੇਟ ਜਿਸ ਵਿੱਚ ਬੱਚੇ ਦੀ ਜਨਮ ਦੀ ਤਾਰੀਖ ਅਤੇ ਕਲਾਸ ਲਿਖੀ ਹੋਵੇ ਅਤੇ ਆਧਾਰ ਕਾਰਡ ਦੀ ਕਾਪੀ ਨਾਲ ਨੱਥੀ ਹੋਏ ਜਰੂਰੀ ਹਨ।
ਜ਼ਿਕਰਯੋਗ ਹੈ ਕਿ ਅਰਜ਼ੀਆਂ 15 ਅਪ੍ਰੈਲ, 2023 ਜਾਂ ਇਸ ਤੋਂ ਪਹਿਲਾਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਚੰਡੀਗੜ੍ਹ ਦੇ ਸੈਕਟਰ 21 ਡੀ ਸਥਿਤ ਸੈਨਿਕ ਭਵਨ ਵਿਖੇ ਪਹੁੰਚਣੀਆਂ ਜ਼ਰੂਰੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...