June 29, 2026, 4:20 am
----------- Advertisement -----------
HomeNewsLatest NewsADJP ਕਾਨੂੰਨ ਤੇ ਵਿਵਸਥਾ ਵੱਲੋਂ ਪੁਲਿਸ ਨੂੰ ਹੋਲਾ-ਮਹੱਲਾ ਲਈ ਸ੍ਰੀ ਅਨੰਦਪੁਰ ਸਾਹਿਬ...

ADJP ਕਾਨੂੰਨ ਤੇ ਵਿਵਸਥਾ ਵੱਲੋਂ ਪੁਲਿਸ ਨੂੰ ਹੋਲਾ-ਮਹੱਲਾ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ/ਅਨੰਦਪੁਰ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਆਗਾਮੀ ਤਿਉਹਾਰ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਵਾਸਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਇਆ ਜਾ ਸਕੇ। ਹਰ ਸਾਲ 3 ਦਿਨ ਮਨਾਇਆ ਜਾਣ ਵਾਲਾ ਸਿੱਖਾਂ ਦਾ ਤਿਉਹਾਰ ਹੋਲਾ ਮੁਹੱਲਾ 6 ਤੋਂ 8 ਮਾਰਚ, 2023 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ।
ਰੂਪਨਗਰ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਵਿਵੇਕ ਸ਼ੀਲ ਸੋਨੀ ਨਾਲ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਹਦਾਇਤ ਕੀਤੀ ਕਿ ਖਾਲਸੇ ਪੰਥ ਦੀ ਜਨਮ ਭੂਮੀ ‘ਤੇ ਮੱਥਾ ਟੇਕਣ ਲਈ ਦੁਨੀਆਂ ਭਰ ਤੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।

ਉਨ੍ਹਾਂ ਨੇ ਆਈ.ਜੀ.ਪੀ ਅਤੇ ਐਸ.ਐਸ.ਪੀ ਨੂੰ ਟ੍ਰੈਫਿਕ ਦੀ ਸੁਚਾਰੂ ਆਵਾਜਾਈ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ, ਸ਼ਰਧਾਲੂਆਂ ਦੇ ਆਉਣ-ਜਾਣ ਅਤੇ ਠਹਿਰ ਦੇ ਪ੍ਰਬੰਧਾਂ ਵਾਸਤੇ ਢੁੱਕਵੀਂ ਯੋਜਨਾ ਬਣਆਉਣ ਦੀ ਹਦਾਇਤ ਕੀਤੀ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਏ.ਡੀ.ਜੀ.ਪੀ. ਨੇ ਕਿਹਾ ਕਿ ਇਸ ਵਾਰ ਲੋਕਾਂ ਦੀ ਸੁਚਾਰੂ ਆਵਾਜਾਈ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਡਰੋਨ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਲਈ ਮਹੱਤਵਪੂਰਨ ਜਾਣਕਾਰੀ ਪ੍ਰਦਰਸ਼ਿਤ ਕਰਨ ਲਈ ਪ੍ਰਮੁੱਖ ਸਥਾਨਾਂ ‘ਤੇ ਵੱਡੀਆਂ ਸਕਰੀਨਾਂ ਲਾਈਆਂ ਜਾਣਗੀਆਂ। ਇਸ ਤੋਂ ਇਲਾਵਾ ਸ਼ਰਧਾਲੂਆਂ ਦੀ ਸਹੂਲਤ ਅਤੇ ਗੁੰਮ ਹੋਈਆਂ ਤੇ ਲੱਭੀਆਂ ਵਸਤਾਂ ਲਈ ਹੈਲਪ ਡੈਸਕ ਸਥਾਪਤ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਹੋਲਾ ਮੁਹੱਲਾ ਦਾ ਤਿਉਹਾਰ ਪੰਜਾਬੀਆਂ ਅਤੇ ਵਿਸ਼ੇਸ਼ ਤੌਰ ‘ਤੇ ਸਿੱਖ ਕੌਮ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ ਅਤੇ ਇਸ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਵੱਖ-ਵੱਖ ਥਾਵਾਂ ਤੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ|

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...