September 21, 2026, 12:11 am
----------- Advertisement -----------
HomeNewsLatest Newsਅੰਮ੍ਰਿਤਸਰ 'ਚ ਪੀਐਨਬੀ ਲੁੱਟ ਮਾਮਲੇ 'ਚ ਪੁਲਿਸ ਸੀਸੀਟੀਵੀ ਦੇ ਆਧਾਰ ’ਤੇ ਕਰ...

ਅੰਮ੍ਰਿਤਸਰ ‘ਚ ਪੀਐਨਬੀ ਲੁੱਟ ਮਾਮਲੇ ‘ਚ ਪੁਲਿਸ ਸੀਸੀਟੀਵੀ ਦੇ ਆਧਾਰ ’ਤੇ ਕਰ ਰਹੀ ਜਾਂਚ, ਕੈਂਟ ਤੋਂ ਗਾਵਲਮੰਡੀ ਰਾਹੀਂ ਰਾਮਤੀਰਥ ਵੱਲ ਭੱਜੇ ਸਨ ਲੁਟੇਰੇ

Published on

----------- Advertisement -----------

ਪੰਜਾਬ ਦੇ ਅੰਮ੍ਰਿਤਸਰ ‘ਚ ਪੰਜਾਬ ਨੈਸ਼ਨਲ ਬੈਂਕ ਦੀ ਕੈਂਟ ਬ੍ਰਾਂਚ ‘ਚ ਹੋਈ ਲੁੱਟ ਦੇ ਮਾਮਲੇ ‘ਚ ਪੁਲਸ ਵੱਲੋਂ ਸੜਕਾਂ ‘ਤੇ ਲੱਗੇ ਕੈਮਰਿਆਂ ਦੀ ਮਦਦ ਨਾਲ ਲੁਟੇਰਿਆਂ ਦੀ ਲੋਕੇਸ਼ਨ ਟਰੇਸ ਕੀਤੀ ਜਾ ਰਹੀ ਹੈ। ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਘਟਨਾ ਤੋਂ ਇਕ ਘੰਟਾ ਪਹਿਲਾਂ ਗਸ਼ਤ ਕਰ ਰਹੇ ਪੀ.ਸੀ.ਆਰ ਨੇ ਬੈਂਕ ਦੇ ਰਜਿਸਟਰ ‘ਤੇ ਸੁਰੱਖਿਆ ਕਰਮਚਾਰੀਆਂ ਦੀ ਘਾਟ ਦੀ ਸ਼ਿਕਾਇਤ ਲਿਖ ਦਿੱਤੀ ਸੀ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਿਸ ਦੀਆਂ 10 ਟੀਮਾਂ ਫਿਲਹਾਲ ਲੁਟੇਰਿਆਂ ਦੀ ਲੋਕੇਸ਼ਨ ਟਰੇਸ ਕਰਨ ਵਿੱਚ ਜੁਟੀਆਂ ਹੋਈਆਂ ਹਨ। ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ ਗਈ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਪਿੰਡ ਮਾਹਲ, ਗਵਾਲਮੰਡੀ ਤੋਂ ਹੁੰਦੇ ਹੋਏ ਸ਼੍ਰੀ ਰਾਮ ਤੀਰਥ ਵੱਲ ਗਏ ਸਨ। ਜਿਸ ਤੋਂ ਬਾਅਦ ਪੁਲਿਸ ਦੀਆਂ ਕੁਝ ਟੀਮਾਂ ਨੇ ਸ਼੍ਰੀ ਰਾਮ ਤੀਰਥ ਦੇ ਅੱਗੇ ਸਥਿਤ ਪਿੰਡਾਂ ਵਿੱਚ ਲੁਟੇਰਿਆਂ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦੇ ਰਾਣੀ ਕਾ ਬਾਗ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਕੈਂਟ ਬ੍ਰਾਂਚ ‘ਚੋਂ ਵੀਰਵਾਰ ਦੁਪਹਿਰ ਦੋ ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ 22 ਲੱਖ ਰੁਪਏ ਲੁੱਟ ਲਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...