August 12, 2026, 6:42 pm
----------- Advertisement -----------
HomeNewsLatest Newsਰਾਮ ਰਹੀਮ ਦੀ ਪੈਰੋਲ 'ਤੇ ਨਹੀਂ ਹੋਈ ਸੁਣਵਾਈ, 28 ਫਰਵਰੀ ਨੂੰ ਹੋਵੇਗੀ...

ਰਾਮ ਰਹੀਮ ਦੀ ਪੈਰੋਲ ‘ਤੇ ਨਹੀਂ ਹੋਈ ਸੁਣਵਾਈ, 28 ਫਰਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸ਼ੁੱਕਰਵਾਰ ਨੂੰ ਸੁਣਵਾਈ ਨਹੀਂ ਕਰ ਸਕਿਆ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 28 ਫਰਵਰੀ ਦੀ ਤਰੀਕ ਤੈਅ ਕੀਤੀ ਹੈ। ਮਾਮਲੇ ਵਿੱਚ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਸਮੇਤ ਹੋਰਨਾਂ ਨੂੰ ਜਵਾਬਦੇਹ ਧਿਰ ਬਣਾਇਆ ਗਿਆ ਹੈ, ਜਿਨ੍ਹਾਂ ਨੇ ਆਪਣਾ ਜਵਾਬ ਦਾਖ਼ਲ ਕਰਨਾ ਹੈ।

ਇਸ ਤੋਂ ਪਹਿਲਾਂ ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਅਤੇ ਹੋਰ ਪੱਖੀਆਂ ਨੂੰ ਅੱਜ 17 ਫਰਵਰੀ ਲਈ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਸੀ। ਹਾਈ ਕੋਰਟ ਵੱਲੋਂ ਡੇਰਾ ਮੁਖੀ ਨੂੰ ਹੱਥ ਲਿਖਤ ਨੋਟਿਸ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਪਟੀਸ਼ਨ ਵਿੱਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਪੁਲੀਸ ਡਾਇਰੈਕਟਰ ਜਨਰਲ, ਪੰਜਾਬ ਦੇ ਗ੍ਰਹਿ ਸਕੱਤਰ ਪ੍ਰਮੁੱਖ ਸਕੱਤਰ, ਕੇਂਦਰੀ ਗ੍ਰਹਿ ਸਕੱਤਰ, ਸੁਨਾਰੀਆ ਜੇਲ੍ਹ ਦੇ ਸੁਪਰਡੈਂਟ, ਰੋਹਤਕ ਦੇ ਡੀਸੀ ਅਤੇ ਡੇਰਾ ਮੁਖੀ ਗੁਰਮੀਤ ਸਿੰਘ ਨੂੰ ਜਵਾਬਦੇਹ ਬਣਾਇਆ ਗਿਆ ਹੈ। ਪਟੀਸ਼ਨ ਵਿੱਚ ਰੋਹਤਕ ਡਿਵੀਜ਼ਨਲ ਕਮਿਸ਼ਨਰ ਵੱਲੋਂ ਪੈਰੋਲ ਦੇਣ ਵਿੱਚ ਕਾਨੂੰਨੀ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾਇਆ ਗਿਆ ਹੈ। SGPC ਨੇ ਰੋਹਤਕ ਦੇ ਕਮਿਸ਼ਨਰ ਵੱਲੋਂ ਰਾਮ ਰਹੀਮ ਨੂੰ 20 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਦੇਣ ਦੇ ਹੁਕਮ ਨੂੰ ਹਰਿਆਣਾ ਵਰਚੂਅਸ ਪ੍ਰਿਜ਼ਨਰਜ਼ (ਅਸਥਾਈ ਰਿਹਾਈ) ਐਕਟ 2022 ਦੀ ਧਾਰਾ-11 ਦੀ ਵਿਵਸਥਾ ਦੇ ਵਿਰੁੱਧ ਦੱਸਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...