November 11, 2026, 11:24 pm
----------- Advertisement -----------
HomeNewsLatest Newsਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ, ਸੀਨੀਅਰ ਕਾਂਗਰਸੀ ਆਗੂ ਸਮੇਤ 50...

ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ, ਸੀਨੀਅਰ ਕਾਂਗਰਸੀ ਆਗੂ ਸਮੇਤ 50 ਤੋਂ ਵੱਧ ਲੋਕ ‘ਆਪ’ ਵਿੱਚ ਸ਼ਾਮਲ

Published on

----------- Advertisement -----------

ਚੰਡੀਗੜ੍ਹ, 4 ਜਨਵਰੀ 2022 – ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫਲਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰ ਜ਼ਿਲ੍ਹੇ ਤੋਂ ਨਾਮਵਰ ਵਿਅਕਤੀ ਲਗਾਤਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਮੰਗਲਵਾਰ ਨੂੰ ਮੋਹਾਲੀ ਫਤਿਹਗੜ੍ਹ ਸਾਹਿਬ ‘ਚ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸੀਨੀਅਰ ਜ਼ਿਲਾ ਕਾਂਗਰਸ ਆਗੂ ਤਿਲਕ ਰਾਜ ਸ਼ਰਮਾ ਅਤੇ ਫਤਿਹਗੜ੍ਹ ਸਾਹਿਬ ਜ਼ਿਲਾ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਐਡਵੋਕੇਟ ਰਾਹੁਲ ਸ਼ਰਮਾ ਸਮੇਤ 50 ਤੋਂ ਵੱਧ ਲੋਕ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ‘ਆਪ’ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ, ‘ਆਪ’ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਇੰਚਾਰਜ ਡਾ: ਸੰਨੀ ਸਿੰਘ ਆਹਲੂਵਾਲੀਆ ਅਤੇ ਪਾਰਟੀ ਦੇ ਸੀਨੀਅਰ ਆਗੂ ਸਤੀਸ਼ ਸੈਣੀ ਦੀ ਹਾਜ਼ਰੀ ‘ਚ ਇਹ ਸਾਰੇ ਲੋਕ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ।

ਤਿਲਕ ਰਾਜ ਸ਼ਰਮਾ 1996 ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੂੰ ਮੁਹਾਲੀ ਵਿੱਚ ਕਾਂਗਰਸ ਦਾ ਪ੍ਰਭਾਵਸ਼ਾਲੀ ਆਗੂ ਮੰਨਿਆ ਜਾਂਦਾ ਹੈ। ਉਹ ਮੰਗਲਵਾਰ ਨੂੰ ਪਰਿਵਾਰ ਸਮੇਤ ‘ਆਪ’ ‘ਚ ਸ਼ਾਮਲ ਹੋ ਗਏ। ਸ਼ਰਮਾ ਦੇ ਨਾਲ ਉਨ੍ਹਾਂ ਦੇ ਸਾਥੀ ਭੁਪਿੰਦਰ ਸਿੰਘ, ਰਣਜੀਤ ਸਿੰਘ, ਵਰਿੰਦਰ ਸ਼ਰਮਾ, ਜਸਵਿੰਦਰ ਸਿੰਘ ਸੈਣੀ, ਮਨੀਸ਼ ਗੁਲਾਟੀ, ਸੁਰਿੰਦਰ ਸਿੰਘ, ਅੰਕਿਤ ਸ਼ਰਮਾ, ਧੀਰਜ ਕੁਮਾਰ, ਮਨਿੰਦਰ ਸਿੰਘ, ਮਨਜੀਤ ਸਿੰਘ, ਕ੍ਰਿਸ਼ਨ ਸਿੰਘ, ਸਾਹਿਲ ਸ਼ਰਮਾ, ਗੁਰਮੀਤ ਸਿੰਘ, ਬਿੱਟੂ ਸ਼ਰਮਾ, ਹਰਨੇਕ ਸਿੰਘ, ਸਤੀਸ਼ ਸ਼ਰਮਾ, ਮੀਨਾ ਸੈਣੀ, ਜਗਵਿੰਦਰ ਕੌਰ, ਰੇਖਾ, ਦਰਸ਼ਨ ਕੌਰ, ਨਿਕਿਤਾ ਸ਼ਰਮਾ, ਗੁਰਵਿੰਦਰ ਕੌਰ, ਓਮ ਸ਼ਰਮਾ, ਸੁਰਿੰਦਰ ਕੌਰ, ਨਿਰਮਲ ਕੌਰ, ਰਾਕੇਸ਼ ਕੁਮਾਰ, ਗੁਰਮੀਤ ਸਿੰਘ, ਮੇਜਰ ਸਿੰਘ, ਜਸਮੀਤ ਸਿੰਘ, ਜੈ ਪ੍ਰਤਾਪ ਸਿੰਘ, ਸਚਿਨ ਸ਼ਰਮਾ, ਹਰਸ਼ ਪ੍ਰੀਤ ਸਿੰਘ, ਈਸ਼ਾਨ ਸਿੰਘ ਗਿੱਲ, ਸਚਿਨ, ਹਰਬੰਸ ਸਿੰਘ, ਅਮਨਦੀਪ ਸਿੰਘ, ਖੁਸ਼ਪ੍ਰੀਤ ਸਿੰਘ, ਵਿੱਕੀ ਸ਼ਰਮਾ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਤਿੰਦਰ ਗਰੇਵਾਲ, ਜੈ ਕੁਮਾਰ, ਹਰਜਿੰਦਰ ਸਿੰਘ, ਹਰਨੇਕ ਸਿੰਘ ਅਤੇ ਹੋਰ ਬਹੁਤ ਸਾਰੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਹਰਪਾਲ ਸਿੰਘ ਚੀਮਾ ਨੇ ਸਾਰੇ ਆਗੂਆਂ ਦਾ ਪਾਰਟੀ ‘ਚ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਪਾਰਟੀ ‘ਚ ਪੰਜਾਬ ਦੇ ਹਿੱਤ ਚਾਹੁਣ ਵਾਲੇ ਸਾਰੇ ਚੰਗੇ ਲੋਕਾਂ ਦਾ ਸਵਾਗਤ ਕਰਦੇ ਹਾਂ।ਉਨ੍ਹਾਂ ਕਿਹਾ ਕਿ ‘ਆਪ’ ਦਾ ਦਿਨੋ-ਦਿਨ ਵੱਧ ਰਿਹਾ ਕਾਫਲਾ ਦੱਸਦਾ ਹੈ ਕਿ ਇਸ ਵਾਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਲਈ ਪੂਰੀ ਤਰ੍ਹਾਂ ਦ੍ਰਿੜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...