June 13, 2026, 7:51 am
----------- Advertisement -----------
HomeNewsLatest Newsਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਹਮੇਸ਼ਾ ਪੰਥਕ ਰਵਾਇਤਾਂ ਮੁਤਾਬਕ ਕੰਮ ਕੀਤਾ...

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਹਮੇਸ਼ਾ ਪੰਥਕ ਰਵਾਇਤਾਂ ਮੁਤਾਬਕ ਕੰਮ ਕੀਤਾ : ਮਹੇਸ਼ਇੰਦਰ ਗਰੇਵਾਲ

Published on

----------- Advertisement -----------

ਲੁਧਿਆਣਾ, 4 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਪੰਥਕ ਰਵਾਇਤਾਂ ਮੁਤਾਬਕ ਹੀ ਕੰਮ ਕਰ ਰਹੇ ਹਨ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੁੰ ਉਹਨਾਂ ਦੀ ਅਥਾਰਟੀ ਨੁੰ ਚੁਣੌਤੀ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜਿਹਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਢਹਿ ਢੇਰੀ ਕਰਵਾਇਆ, ਜਿਰਹਨਾਂ ਨੇ ਸੈਂਕੜੇ ਹੋਰ ਗੁਰਦੁਆਰਾ ਸਾਹਿਬਾਨ ਢੁਆਏ ਤੇ ਸਿੱਖ ਕੌਮ ਦੀ ਨਸਲਕੁਸ਼ਲ ਦੀ ਯੋਜਨਾਬੰਦੀ ਕੀਤੀ, ਉਹਨਾਂ ਨੁੰ ਆਪਣੇ ਜਥੇਦਾਰ ’ਤੇ ਸਵਾਲ ਚੁੱਕਣ ਦਾ ਕੋਈ ਅਧਿਕਾਰ ਨਹੀਂ ਹੈ।

ਗਰੇਵਾਲ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਜਿਸਦੇ ਪਿਤਾ ਸਰਦਾਰ ਸੰਤੋਖ ਸਿੰਘ ਰੰਧਾਵਾ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਹਮਲੇ ਦੀ ਸ਼ਲਾਘਾ ਕੀਤੀ ਸੀ, ਨੂੰ ਇਹ ਸਮਝਣਾ ਚਾਹੀਦਾ ਹੈ ਕਿ ਇਹ ਕਾਂਗਰਸ ਪਾਰਟੀ ਅਤੇ ਇਸਦੇ ਆਗੂ ਹਨ ਜਿਹਨਾਂ ਨੇ ਸਿੱਖ ਕੌਮ ਦੀ ਸਰਵਉਚ ਸੰਸਥਾ ਨੁੰ ਬਣਦਾ ਮਾਣ ਤੇ ਸਤਿਕਾਰ ਨਹੀਂ ਦਿੱਤਾ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ 2017 ਦੀਆਂ ਚੋਣਾਂ ਤੋਂ ਬਾਅਦ 27 ਆਗੂਆਂ ਨੁੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਹੈ ਪਰ ਇਹ ਸਿਰਫ 13 ਅਕਾਲੀ ਦਲ ਦੇ ਆਗੂ ਹਨ ਜੋ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਏ ਤੇ ਤਨਖਾਹ ਲੁਆਈ। ਉਹਨਾਂ ਕਿਹਾ ਕਿ 13 ਕਾਂਗਰਸੀ ਆਗੂਆਂ ਵਿਚੋਂ ਕੋਈ ਵੀ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਨਹੀਂ ਹੋਇਆ ਤੇ ਸਾਰੇ ਭਗੌੜੇ ਹਨ।

ਗਰੇਵਾਲ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੁੰ ਵੀ ਸਵਾਲ ਕੀਤਾ ਕਿ ਉਹ ਆਪਣੇ ਵੱਲੋਂ ਕੱਲ੍ਹ ਕੀਤੇ ਗਏ ਐਲਾਨਾਂ ਵਾਸਤੇ ਫੰਡ ਕਿਥੋਂ ਲਿਆਉਣਗੇ ? ਉਹਨਾਂ ਕਿਹਾ ਕਿ ਉਹ ਇਹ ਇਸ ਕਰ ਕੇ ਪੁੱਛ ਰਹੇ ਹਨ ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਾਂ ਸਿੱਧੂ ਦੇ ਮੁਕਾਬਲੇ ਸਿਰਫ ਥੋੜ੍ਹੇ ਜਿਹੇ ਐਲਾਨ ਹੀ ਕੀਤੇ ਹਨ ਤੇ ਸਿੱਧੂ ਉਹਨਾਂ ਦਾ ਮਖੌਲ ਉਡਾ ਰਿਹਾ ਸੀ ਕਿ ਇਹ ਲਾਗੂ ਕਿਵੇਂ ਕੀਤੇ ਜਾਣਗੇ ? ਉਹਨਾਂ ਨੇ ਸਿੱਧੂ ਨੁੰ ਆਖਿਆ ਕਿ ਉਹ ਪੰਜਾਬੀਆਂ ਨੁੰ ਦੱਸਣ ਕਿ ਉਹਨਾਂ ਨੇ ਪਹਿਲਾਂ ਦੇ ਸਟੈਂਡ ਤੋਂ ਪਲਟੀ ਕਿਉਂ ਮਾਰ ਲਈ ਜਦੋਂ ਕਿ ਉਹ ਇਹ ਆਖਦੇ ਰਹੇ ਸਨ ਕਿ ਉਹ ਕਦੇ ਵੀ ਲਾਲੀਪੋਪ ਨਹੀਂ ਦੇਣਗੇ ਜੋ ਲੋਕਾਂ ਵਾਸਤੇ ਲਾਗੂ ਨਾ ਕੀਤੇ ਜਾ ਸਕਣ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਿੱਧੂ ਨੇ ਮਹਿਸੂਸ ਕਰ ਲਿਆ ਹੈ ਕਿ ਕਾਂਗਰਸ ਦੀ ਖੇਡ ਹੁਣ ਖਤਮ ਹੋ ਗਈ ਹੈ ਤੇ ਇਸੇ ਵਾਸਤੇ ਉਹਨਾਂ ਲਾਲੀਪੋਪ ਵੰਡਣੇ ਸ਼ੁਰੂ ਕਰ ਦਿੱਤੇ ਹਨ।

ਅਕਾਲੀ ਆਗੂ ਨੇ ਮੁੱਖ ਮੰਤਰੀ ਨੁੰ ਇਹ ਵੀ ਆਖਿਆ ਕਿ ਉਹ ਸਪਸ਼ਟ ਕਰਨ ਕਿ ਕੀ ਪ੍ਰਦੇਸ਼ ਕਾਂਗਰਸ ਪ੍ਰਧਾਨ ਵੱਲੋਂ ਕੀਤੇ ਜਾ ਰਹੇ ਵਾਅਦੇ ਪੰਜਾਬ ਸਰਕਾਰ ਨਿਭਾਏਗੀ। ਉਹਨਾਂ ਕਿਹਾ ਕਿ ਜੇਕਰ ਇਹ ਵਾਅਦੇ ਸਰਕਾਰ ਨਿਭਾਏਗੀ ਤਾਂ ਫਿਰ ਇਹ ਤੁਰੰਤ ਲਾਗੂ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਨੇ ਇਹ ਵੀ ਪੁੱਛਿਆ ਕਿ ਮੁੱਖ ਮੰਤਰੀ ਸ੍ਰੀ ਚੰਨੀ ਹੁਣ ਤੱਕ ਇਸ ਮਾਮਲੇ ’ਤੇ ਚੁੱਪ ਕਿਉਂ ਹਨ।

ਗਰੇਵਾਲ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੁੰ ਪੁੱਛਿਆ ਕਿ ਉਹ ਆਪਣੇ ਉਸ ਟਵੀਟ ਦਾ ਜਵਾਬ ਦੇਣ ਜਿਸ ਵਿਚ ਉਹਨਾਂ ਕਿਹਾ ਸੀ ਕਿ ਨਵਜੋਤ ਸਿੱਧੂ ਨੁੰ ਮਹਿਲਾਵਾਂ ਦੀ ਕੀਮਤ ਰੱਖਣ ਦੀ ਕੋਸ਼ਿਸ ਨਹੀਂ ਕਰਨੀ ਚਾਹੀਦੀ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਲਵਜੋਤ ਸਿੱਧੂ ਵੱਲੋਂ ਮਹਿਲਾਵਾਂ ਦੀ ਕੀਮਤ ਰੱਖਣ ’ਤੇ ਮਮਤਾ ਆਸ਼ੂ ਚਿੰਤਤ ਨਜ਼ਰ ਆ ਰਹੇ ਹਨ ਪਰ ਉਹਨਾਂ ਨੇ ਆਪਣੇ ਪਤੀ ਵੱਲੋਂ ਇਕ ਜਬਰ ਜਨਾਹ ਮੁਲਜ਼ਮ ਦੀ ਕੀਤੀ ਹਮਾਇਤ ਵੱਲ ਅੱਖਾਂ ਮੀਟ ਲਈਆਂ ਹਨ। ਉਹਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਸ੍ਰੀ ਆਸ਼ੂ ਹੀ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਬੈਂਸ ਦੀ ਹਮਾਇਤ ਕਰ ਰਹੇ ਹਨ ਹਾਲਾਂਕਿ ਬੈਂਸ ਨੂੰ ਭਗੌੜਾ ਐਲਾਨਿਆ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...