July 24, 2026, 5:29 pm
----------- Advertisement -----------
HomeNewsEntertainmentਅਕਸ਼ੇ ਕੁਮਾਰ ਦੀ ਫਿਲਮ ਦੇ ਮੇਕਅੱਪ ਆਰਟਿਸਟ 'ਤੇ ਤੇਂਦੁਏ ਨੇ ਕੀਤਾ ਹਮਲਾ,...

ਅਕਸ਼ੇ ਕੁਮਾਰ ਦੀ ਫਿਲਮ ਦੇ ਮੇਕਅੱਪ ਆਰਟਿਸਟ ‘ਤੇ ਤੇਂਦੁਏ ਨੇ ਕੀਤਾ ਹਮਲਾ, ਹਸਪਤਾਲ ‘ਚ ਭਰਤੀ

Published on

----------- Advertisement -----------

ਇਨ੍ਹੀਂ ਦਿਨੀਂ ਅਕਸ਼ੇ ਕੁਮਾਰ ਕਾਫੀ ਬਿਜ਼ੀ ਚੱਲ ਰਹੇ ਹਨ। ਉਹ ਆਪਣੀ ਆਉਣ ਵਾਲੀ ਫਿਲਮ ਸੈਲਫੀ ਦੇ ਪ੍ਰਮੋਸ਼ਨ ‘ਚ ਰੁਝੇ ਹੋਏ ਹਨ। ਅਭਿਨੇਤਾ ਇਮਰਾਨ ਹਾਸ਼ਮੀ ਅਤੇ ਨੁਸਰਤ ਭਰੂਚਾ ਦੇ ਨਾਲ ਫਿਲਮ ਦਾ ਪ੍ਰਮੋਸ਼ਨ ਕਰ ਰਹੇ ਹਨ। ਇਸ ਤੋਂ ਇਲਾਵਾ ਅਭਿਨੇਤਾ ਆਪਣੀ ਫਿਲਮ ਛੋਟੇ ਮੀਆਂ ਬਡੇ ਮੀਆਂ ਦੀ ਸ਼ੂਟਿੰਗ ‘ਚ ਵੀ ਰੁੱਝੇ ਹੋਏ ਹਨ। ਇਸ ਫਿਲਮ ‘ਚ ਉਹ ਟਾਈਗਰ ਸ਼ਰਾਫ ਦੇ ਨਾਲ ਨਜ਼ਰ ਆਉਣ ਵਾਲੇ ਹਨ। ਹਾਲ ਹੀ ‘ਚ ਅਦਾਕਾਰ ਦੀ ਫਿਲਮ ਦੇ ਸੈੱਟ ਦੇ ਕੋਲ ਅਜਿਹੀ ਘਟਨਾ ਵਾਪਰੀ, ਜਿਸ ਨੇ ਹਰ ਕੋਈ ਹੈਰਾਨ ਕਰ ਦਿੱਤਾ ਹੈ। ਹੁਣ ਹਾਲ ਹੀ ‘ਚ ਅਦਾਕਾਰਾ ਦੀ ਫ਼ਿਲਮ ਦੇ ਮੇਕਅੱਪ ਆਰਟਿਸਟ ਨੇ ਅਜਿਹਾ ਕਿੱਸਾ ਸ਼ੇਅਰ ਕੀਤਾ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਮੇਕਅੱਪ ਆਰਟਿਸਟ ਚੀਤੇ ਨਾਲ ਆਹਮੋ-ਸਾਹਮਣੇ ਹੋ ਗਿਆ। ਇਸ ਖ਼ਤਰਨਾਕ ਘਟਨਾ ਨੂੰ ਸਾਂਝਾ ਕਰਦਿਆਂ ਸ਼ਰਵਣ ਨੇ ਕਿਹਾ, ”ਮੈਂ ਆਪਣੇ ਦੋਸਤ ਨੂੰ ਬਾਈਕ ਤੋਂ ਉਤਾਰਨ ਆਇਆ ਸੀ। ਜਿਥੇ ਸਾਡੀ ਸ਼ੂਟਿੰਗ ਚੱਲ ਰਹੀ ਸੀ, ਉਹ ਥੋੜ੍ਹੀ ਦੂਰ ਹੇਠਾਂ ਵੱਲ ਸੀ।

ਇਸੇ ਦੌਰਾਨ ਚੀਤਾ ਆ ਗਿਆ, ਜਿਵੇਂ ਹੀ ਮੈਂ ਬਾਈਕ ਦੀ ਸਪੀਡ ਵਧਾਈ ਤਾਂ ਦੇਖਿਆ ਕਿ ਚੀਤਾ ਸੂਰ ਦੇ ਪਿੱਛੇ ਭੱਜ ਰਿਹਾ ਸੀ। ਮੇਰੀ ਬਾਈਕ ਚੀਤੇ ਨਾਲ ਟਕਰਾ ਗਈ। ਇਸ ਤੋਂ ਬਾਅਦ ਮੈਨੂੰ ਬੱਸ ਇੰਨਾ ਯਾਦ ਹੈ ਕਿ ਮੈਂ ਬਾਈਕ ਤੋਂ ਹੇਠਾਂ ਡਿੱਗ ਪਿਆ ਸੀ ਤੇ ਚੀਤਾ ਮੇਰੇ ਆਲੇ-ਦੁਆਲੇ ਘੁੰਮ ਰਿਹਾ ਸੀ, ਫਿਰ ਮੈਨੂੰ ਕੁਝ ਵੀ ਯਾਦ ਨਹੀਂ ਹੈ। ਮੈਂ ਬੇਹੋਸ਼ ਹੋ ਕੇ ਡਿੱਗ ਪਿਆ ਸੀ। ਬਾਅਦ ‘ਚ ਸ਼ਾਇਦ ਉਥੋਂ ਦੇ ਲੋਕ ਮੇਰੇ ਕੋਲ ਆਏ, ਮੇਰੀ ਵੀਡੀਓ ਬਣਾ ਕੇ ਮੈਨੂੰ ਡਾਕਟਰ ਕੋਲ ਦਾਖ਼ਲ ਕਰਵਾਉਣ ਲਈ ਲੈ ਗਏ।” ਸ਼ਰਵਣ ਨੇ ਦੱਸਿਆ ਕਿ ਉਹ ਯਸ਼ਰਾਜ ਦੀ ਫ਼ਿਲਮ ‘ਛੋਟੇ ਮੀਆਂ ਬਡੇ ਮੀਆਂ’ ਦੀ ਸ਼ੂਟਿੰਗ ‘ਚ ਮੇਕਅੱਪ ਆਰਟਿਸਟ ਵਜੋਂ ਕੰਮ ਕਰ ਰਿਹਾ ਸੀ। ਸੈੱਟ ਤੋਂ ਨਿਕਲਦੇ ਸਮੇਂ ਉਹ ਆਪਣੇ ਦੋਸਤ ਨੂੰ ਛੱਡਣ ਚਲਾ ਗਿਆ। ਡਾਕਟਰ ਨੇ ਮੈਨੂੰ ਸੰਤੋਸ਼ ਨਗਰ ਦੇ ਇਕ ਹਸਪਤਾਲ ‘ਚ ਰੈਫਰ ਕਰ ਦਿੱਤਾ, ਹੁਣ ਮੈਨੂੰ ਉਥੇ ਲਿਜਾਇਆ ਜਾ ਰਿਹਾ ਹੈ।

ਮੈਨੂੰ ਪਤਾ ਨਹੀਂ ਕਿ ਮੇਰੇ ਨਾਲ ਕੀ ਹੋਇਆ ਹੈ। ਮੈਨੂੰ ਕੁਝ ਸਮਾਂ ਪਹਿਲਾਂ ਹੀ ਹੋਸ਼ ਆਇਆ। ਇਲਾਜ ਦੇ ਖਰਚੇ ‘ਤੇ ਸ਼ਰਵਣ ਕਹਿੰਦੇ ਹਨ, ”ਮੇਰੇ ਦੋਸਤ ਨੇ ਕਿਹਾ ਹੈ ਕਿ ਪ੍ਰੋਡਕਸ਼ਨ ਹਾਊਸ ਦੇ ਲੋਕ ਮੇਰੇ ਇਲਾਜ ਦਾ ਖਰਚਾ ਚੁੱਕ ਰਹੇ ਹਨ। ਹਾਲਾਂਕਿ ਕੁਝ ਅਪਡੇਟ ਨਹੀਂ ਆਇਆ। ਮੈਂ ਇਥੇ ਪਿਛਲੇ 12 ਸਾਲਾਂ ਤੋਂ ਮੇਕਅੱਪ ਆਰਟਿਸਟ ਵਜੋਂ ਕੰਮ ਕਰ ਰਿਹਾ ਹਾਂ। ਮੈਂ ਕਈ ਵਾਰ ਅਜਿਹੀਆਂ ਘਟਨਾਵਾਂ ਬਾਰੇ ਸੁਣਿਆ ਸੀ ਪਰ ਮੈਂ ਕਦੇ ਨਹੀਂ ਸੋਚਿਆ ਸੀ ਕਿ ਮੇਰੇ ਨਾਲ ਅਜਿਹਾ ਹੋਵੇਗਾ। ਮੇਰੇ ਨਾਲ ਅਜਿਹਾ ਪਹਿਲੀ ਵਾਰ ਹੋਇਆ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...