October 30, 2026, 2:23 pm
----------- Advertisement -----------
HomeNewsEntertainmentਪ੍ਰਭਾਸ ਨਾਲ ਡੇਟਿੰਗ ਦੀਆਂ ਖਬਰਾਂ 'ਤੇ ਕ੍ਰਿਤੀ ਸੈਨਨ ਨੇ ਪਹਿਲੀ ਵਾਰ ਤੋੜੀ...

ਪ੍ਰਭਾਸ ਨਾਲ ਡੇਟਿੰਗ ਦੀਆਂ ਖਬਰਾਂ ‘ਤੇ ਕ੍ਰਿਤੀ ਸੈਨਨ ਨੇ ਪਹਿਲੀ ਵਾਰ ਤੋੜੀ ਚੁੱਪੀ,ਆਖੀ ਇਹ ਗੱਲ

Published on

----------- Advertisement -----------

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕ੍ਰਿਤੀ ਸੈਨਨ ਇਨ੍ਹੀਂ ਦਿਨੀਂ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਹੈ। ਕ੍ਰਿਤੀ ਸੈਨਨ ਦੀ ਨਵੀਂ ਫਿਲਮ ‘ਸ਼ਹਿਜ਼ਾਦਾ’ ਸ਼ੁੱਕਰਵਾਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਇਸ ਤੋਂ ਇਲਾਵਾ ਕ੍ਰਿਤੀ ਦਾ ਨਾਂ ਸਾਊਥ ਦੇ ਸੁਪਰਸਟਾਰ ਪ੍ਰਭਾਸ ਨਾਲ ਵੀ ਜੋੜਿਆ ਜਾ ਰਿਹਾ ਹੈ। ਇਸ ਦੌਰਾਨ ਹੁਣ ਕ੍ਰਿਤੀ ਸੈਨਨ ਨੇ ‘ਆਦਿਪੁਰਸ਼’ ਦੇ ਕੋ-ਸਟਾਰ ਪ੍ਰਭਾਸ ਨਾਲ ਡੇਟਿੰਗ ਦੀਆਂ ਅਫਵਾਹਾਂ ਨੂੰ ਲੈ ਕੇ ਆਪਣੀ ਚੁੱਪੀ ਤੋੜ ਦਿੱਤੀ ਹੈ। ਹਾਲ ਹੀ ‘ਚ ਕ੍ਰਿਤੀ ਸੈਨਨ ਨੇ ਬਾਲੀਵੁੱਡ ਐਕਟਰ ਕਾਰਤਿਕ ਆਰੀਅਨ ਨਾਲ ਮਿਲ ਕੇ ਆਪਣੀ ਫਿਲਮ ‘ਸ਼ਹਿਜ਼ਾਦਾ’ ਦਾ ਜ਼ਬਰਦਸਤ ਪ੍ਰਮੋਸ਼ਨ ਕੀਤਾ ਹੈ। ਇਸ ਦੌਰਾਨ ਕ੍ਰਿਤੀ ਸੈਨਨ ਨੇ ਕਈ ਮੀਡੀਆ ਇੰਟਰਵਿਊ ਵੀ ਦਿੱਤੇ ਹਨ।

ਅਜਿਹੇ ‘ਚ ਹਾਲ ਹੀ ਇੰਟਰਵਿਊ ‘ਚ ਕ੍ਰਿਤੀ ਸੈਨਨ ਨੇ ‘ਬਾਹੂਬਲੀ’ ਦੇ ਸੁਪਰਸਟਾਰ ਪ੍ਰਭਾਸ ਨਾਲ ਡੇਟਿੰਗ ਦੀਆਂ ਖਬਰਾਂ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕ੍ਰਿਤੀ ਸੈਨਨ ਨੇ ਕਿਹਾ ਹੈ ਕਿ- ‘ਲੋਕਾਂ ਦੀ ਯਾਦਾਸ਼ਤ ਘੱਟ ਹੁੰਦੀ ਹੈ, ਕਿਉਂਕਿ ਜਿਨ੍ਹਾਂ ਗੱਲਾਂ ‘ਤੇ ਜ਼ਿਆਦਾ ਚਰਚਾ ਹੁੰਦੀ ਹੈ, ਉਹ ਇਕ ਨਾ ਇਕ ਦਿਨ ਖਤਮ ਹੋ ਜਾਂਦੀਆਂ ਹਨ। ਕ੍ਰਿਤੀ ਸੈਨਨ ਆਉਣ ਵਾਲੇ ਸਮੇਂ ‘ਚ ਫਿਲਮ ‘ਆਦਿਪੁਰਸ਼’ ‘ਚ ਸਾਊਥ ਸਿਨੇਮਾ ਦੇ ਸੁਪਰਸਟਾਰ ਪ੍ਰਭਾਸ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਫਿਲਮ ‘ਆਦਿਪੁਰਸ਼’ ਦਾ ਟੀਜ਼ਰ ਵੀ ਪਿਛਲੇ ਸਾਲ ਰਿਲੀਜ਼ ਹੋਇਆ ਹੈ। ਪਰ ਇਸ ਦੇ ਪ੍ਰਸ਼ੰਸਕਾਂ ਨੂੰ ਚੰਗਾ ਹੁੰਗਾਰਾ ਨਹੀਂ ਮਿਲਿਆ ਹੈ। ਜਿਸ ਕਾਰਨ ਇਸ ਸਾਲ 12 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ‘ਆਦਿਪੁਰਸ਼’ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਹੈ। ਹਾਲਾਂਕਿ ਹੁਣ ਇਹ ਫਿਲਮ 16 ਜੂਨ 2023 ਨੂੰ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...

ਕੈਲੀਫੋਰਨੀਆ ਵਿੱਚ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼, ਦੋ ਮਹੀਨਿਆਂ ਤੋਂ ਸੀ ਲਾਪਤਾ

ਕੈਲੀਫੋਰਨੀਆ ਵਿਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਮੂਲ ਦੀ 72 ਸਾਲਾ ਅਜੀਤ ਕੌਰ ਦੀ...

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...