ਫਿਰੋਜ਼ਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਅੱਜ (ਬੁੱਧਵਾਰ) ਪੰਜਾਬ ਆਉਣਗੇ। ਉਹ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਸਮੇਤ 42,750 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਹੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਤੁਹਾਨੂੰ ਦੱਸ ਦਈਏ ਕਿ ਮੋਦੀ ਦੀ ਰੈਲੀ ਨਾਲ ਇਹ ਪੰਜਾਬ ਵਿੱਚ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਹੋਵੇਗੀ।
ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਪੀਐਮ ਮੋਦੀ ਦੇ ਨਾਲ ਸਟੇਜ ‘ਤੇ ਨਜ਼ਰ ਆਉਣਗੇ। ਕਿਸਾਨ ਜਥੇਬੰਦੀਆਂ ਵੀ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕਰ ਰਹੀਆਂ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਲਈ ਕਮੇਟੀ ਨਹੀਂ ਬਣੀ ਅਤੇ ਕਿਸਾਨਾਂ ‘ਤੇ ਦਰਜ ਕੇਸ ਵਾਪਸ ਨਹੀਂ ਕੀਤੇ ਗਏ, ਅਜਿਹੇ ‘ਚ ਪ੍ਰਧਾਨ ਮੰਤਰੀ ਨੂੰ ਪੰਜਾਬ ‘ਚ ਰੈਲੀ ਕਰਨ ਦਾ ਅਧਿਕਾਰ ਨਹੀਂ ਹੈ।











