October 29, 2026, 1:21 am
----------- Advertisement -----------
HomeNewsEntertainmentਰਿਤਿਕ ਰੋਸ਼ਨ ਦੀ 'ਵਾਰ 2' ਨੂੰ ਲੈ ਕੇ ਆਇਆ ਵੱਡਾ ਅਪਡੇਟ, ਜਾਣੋ...

ਰਿਤਿਕ ਰੋਸ਼ਨ ਦੀ ‘ਵਾਰ 2’ ਨੂੰ ਲੈ ਕੇ ਆਇਆ ਵੱਡਾ ਅਪਡੇਟ, ਜਾਣੋ ਕਦੋਂ ਸ਼ੁਰੂ ਹੋਵੇਗੀ ਫਿਲਮ ਦੀ ਸ਼ੂਟਿੰਗ

Published on

----------- Advertisement -----------

ਯਸ਼ਰਾਜ ਫਿਲਮਜ਼ ਨੇ ਹੁਣ ਤੱਕ ਜਿੰਨੀਆਂ ਵੀ ਜਾਸੂਸੀ ਥ੍ਰਿਲਰ ਫਿਲਮਾਂ ਬਣਾਈਆਂ ਹਨ, ਉਹ ਬਾਕਸ ਆਫਿਸ ‘ਤੇ ਬਲਾਕਬਸਟਰ ਸਾਬਤ ਹੋਈਆਂ ਹਨ। ਇਹੀ ਕਾਰਨ ਹੈ ਕਿ ਪ੍ਰੋਡਕਸ਼ਨ ਹਾਊਸ ਆਪਣੇ ਆਉਣ ਵਾਲੇ ਪ੍ਰੋਜੈਕਟਾਂ ‘ਤੇ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਪਠਾਨ ਦੀ ਬਲਾਕਬਸਟਰ ਤੋਂ ਬਾਅਦ ਲੋਕ ਸਲਮਾਨ ਦੀ ਫਿਲਮ ਟਾਈਗਰ 3 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ ਰਿਤਿਕ ਰੋਸ਼ਨ ਦੀ ਵਾਰ 2 ਨੂੰ ਲੈ ਕੇ ਵੀ ਵੱਡਾ ਅਪਡੇਟ ਸਾਹਮਣੇ ਆਇਆ ਹੈ। ਖਬਰਾਂ ਦੀ ਮੰਨੀਏ ਤਾਂ ਇਸ ਫਿਲਮ ਦੀ ਸ਼ੂਟਿੰਗ ਜਲਦ ਹੀ ਸ਼ੁਰੂ ਹੋਣ ਵਾਲੀ ਹੈ। ਕਈ ਰਿਪੋਰਟਾਂ ‘ਚ ਯਸ਼ਰਾਜ ਫਿਲਮ ਦੇ ਕਰੀਬੀ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਇਸ ਫਿਲਮ ਦੀ ਸ਼ੂਟਿੰਗ ਸਾਲ ਦੇ ਅੰਤ ‘ਚ ਸ਼ੁਰੂ ਹੋ ਸਕਦੀ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਵਾਰ-2 ਦੀ ਸੋਸ਼ਲ ਮੀਡੀਆ ‘ਤੇ ਲਗਾਤਾਰ ਚਰਚਾ ਹੋ ਰਹੀ ਹੈ।

ਲੋਕ ਵੱਖ-ਵੱਖ ਵੀਡੀਓ ਸ਼ੇਅਰ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੱਸ ਦੇਈਏ ਕਿ ਰਿਤਿਕ ਰੋਸ਼ਨ ਦੀ ਵਾਰ ਸਾਲ 2019 ਵਿੱਚ ਰਿਲੀਜ਼ ਹੋਈ ਸੀ। ਇਸ ਫਿਲਮ ‘ਚ ਉਨ੍ਹਾਂ ਤੋਂ ਇਲਾਵਾ ਟਾਈਗਰ ਸ਼ਰਾਫ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਫਿਲਮ ਨੇ ਬਾਕਸ ਆਫਿਸ ‘ਤੇ ਜ਼ਬਰਦਸਤ ਕਮਾਈ ਕੀਤੀ ਸੀ। ਸਿਧਾਰਥ ਆਨੰਦ ਦੁਆਰਾ ਨਿਰਦੇਸ਼ਿਤ ਵਾਰ ਨੇ ਟਿਕਟ ਖਿੜਕੀ ‘ਤੇ 319 ਕਰੋੜ ਤੋਂ ਵੱਧ ਦਾ ਕਾਰੋਬਾਰ ਕੀਤਾ ਸੀ। ਵਰਕ ਫਰੰਟ ਦੀ ਗੱਲ ਕਰੀਏ ਤਾਂ ਰਿਤਿਕ ਇਸ ਸਮੇਂ ਸਿਧਾਰਥ ਦੁਆਰਾ ਨਿਰਦੇਸ਼ਿਤ ਫਿਲਮ ਫਾਈਟਰ ਵਿੱਚ ਕੰਮ ਕਰ ਰਹੇ ਹਨ। ਫਿਲਮ ‘ਚ ਉਨ੍ਹਾਂ ਦੇ ਨਾਲ ਦੀਪਿਕਾ ਪਾਦੁਕੋਣ ਵੀ ਨਜ਼ਰ ਆਉਣ ਵਾਲੀ ਹੈ। ਇਸ ਤੋਂ ਇਲਾਵਾ ਇਸ ਫਿਲਮ ‘ਚ ਅਨਿਲ ਕਪੂਰ ਵੀ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...