October 3, 2026, 5:55 am
----------- Advertisement -----------
HomeNewsBreaking Newsਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਕਾਂਗਰਸ ਤੇ ਆਪ ਖੇਡ ਰਹੀਆਂ ਫਿਕਸ...

ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਕਾਂਗਰਸ ਤੇ ਆਪ ਖੇਡ ਰਹੀਆਂ ਫਿਕਸ ਮੈਚ – ਰੋਮਾਣਾ

Published on

----------- Advertisement -----------
  • ਕਾਂਗਰਸ ਤੇ ਆਪ ਨਸ਼ਿਆਂ ਦੇ ਮਾਮਲੇ ’ਤੇ ਕਰ ਰਹੀਆਂ ਰਾਜਨੀਤੀ, ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਫਿਕਸ ਮੈਚ ਖੇਡ ਰਹੀਆਂ ਹਨ : ਪਰਮਬੰਸ ਸਿੰਘ ਰੋਮਾਣਾ
  • ਕਿਹਾ ਕਿ ਦੋਵੇਂ ਪਾਰਟੀਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀਆਂ ਸਫਲ ਰੈਲੀਆਂ ਨੁੰ ਮਿਲ ਰਹੇ ਹੁੰਗਾਰੇ ਤੋਂ ਬੌਖਲਾ ਗਈਆਂ
  • ਕਿਹਾ ਕਿ ਹੁਣ ਕਾਂਗਰਸ ਸਰਕਾਰ ਐਸ ਐਸ ਪੀ ਵਿਜੀਲੈਂਸ ਅੰਮ੍ਰਿਤਸਰ ਨੁੰ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਇਕ ਹੋਰ ਝੁਠਾ ਕੇਸ ਦਰਜ ਕਰਨ ਵਾਸਤੇ ਦਬਾਅ ਪਾ ਰਹੀ ਹੈ

ਚੰਡੀਗੜ੍ਹ, 5 ਜਨਵਰੀ 2022 – ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੋਵੇਂ ਰਲ ਕੇ ਨਸ਼ਿਆਂ ਦੇ ਮਾਮਲੇ ’ਤੇ ਰਾਜਨੀਤੀ ਕਰ ਰਹੀਆਂ ਹਨ ਅਤੇ ਅਕਾਲੀ ਦਲ ਨੁੰ ਬਦਨਾਮ ਕਰਨ ਵਾਸਤੇ ਰਲ ਕੇ ਫਿਕਸ ਮੈਚ ਖੇਡ ਰਹੀਆਂ ਹਨ।

ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਕਾਂਗਰਸ ਤੇ ਆਪ ਦੋਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀਆਂ ਰੈਲੀਆਂ ਨੁੰ ਮਿਲ ਰਹੇ ਹੁੰਗਾਰੇ ਤੋਂ ਬੌਖਲਾ ਗਈਆਂ ਹਨ ਅਤੇ ਉਹ ਅਕਾਲੀ ਦਲ ’ਤੇ ਹਮਲਾ ਕਰਨ ਵਾਸਤੇ ਸੱਤ ਸਾਲ ਪੁਰਾਣੇ ਪ੍ਰੋਗਰਾਮ ’ਤੇ ਚਲ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਰਾਹ ਪੈ ਕੇ ਉਹ ਫਿਰ ਤੋਂ ਪੰਜਾਬੀ ਨੌਜਵਾਨਾਂ ਦੇ ਨਾਲ ਨਾਲ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਬਦਨਾਮ ਕਰਨ ਦੇਰਾਹ ਪੈ ਗਈਆਂ ਹਨ।

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਹੋਏ ਕੇਸ ਨੁੰ ਝੁਠਾ ਤੇ ਮਨਘੜਤ ਕਰਾਰ ਦਿੰਦਿਆਂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਸੀਨੀਅਰ ਕਾਂਗਰਸੀ ਆਗੂ ਰਾਘਵ ਚੱਢਾ ਸਮੇਤ ਆਪ ਦੀ ਲੀਡਰਸ਼ਿਪ ਨਾਲ ਰੋਜ਼ਾਨਾ ਮੀਟਿੰਗਾਂ ਕਰ ਰਹੇ ਹਨ ਅਤੇ ਫਿਕਸ ਮੈਚ ਖੇਡ ਰਹੇ ਹਨ। ਉਹਨਾਂ ਕਿਹਾ ਕਿ ਸੂਬਾ ਪੁਲਿਸ ਮੁਖੀਆਂ ਸਮੇਤ ਅਨੇਕਾਂ ਅਫਸਰ ਬਦਲ ਕੇ ਮਜੀਠੀਆ ਦੇ ਖਿਲਾਫ ਝੁਠਾ ਕੇਸ ਦਰਜ ਕਰਨਾ ਇਸ ਰਣਨੀਤੀ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਹੁਣ ਐਸ ਐਸ ਪੀ ਵਿਜੀਲੈਂਸ ਅੰਮ੍ਰਿਤਸਰ ਨੁੰ ਇਹ ਦਬਾਅ ਪਾਇਆ ਜਾ ਰਿਹਾ ਹੈ ਕਿ ਉਹ ਸਰਦਾਰ ਮਜੀਠੀਆ ਦੇ ਖਿਲਾਫ ਝੁਠਾ ਕੇਸ ਦਰਜ ਕਰਨ।

ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਜਿਥੇ ਆਪ ਮਜੀਠੀਆ ਦੇ ਖਿਲਾਫ ਝੁਠਾ ਕੇਸ ਦਰਜ ਕਰਨ ਦਾ ਬਿਰਤਾਂਤ ਸਿਰਜਣ ਦਾ ਡਰਾਮਾ ਕਰ ਰਹੀ ਹੈ, ਉਥੇ ਹੀ ਕਾਂਗਰਸ ਪਾਰਟੀ ਉਹਨਾਂ ਨੁੰ ਭਗੌੜਾ ਕਰਾਰ ਦੇ ਰਹੀ ਹੈ। ਉਹਨਾ ਕਿਹਾ ਕਿ ਅਸੀਂ ਆਪ ਦੀਆਂ ਦਲੀਲਾਂ ਨਾਲ ਸਹਿਮਤ ਹਾਂ ਕਿ ਸਰਦਾਰ ਮਜੀਠੀਆ ਦੇ ਖਿਲਾਫ ਕੇਸ ਕਮਜ਼ੋਰ ਹੈ ਕਿਉਂਕਿ ਇਹ ਤੱਥਾਂ ’ਤੇ ਆਧਾਰਿਤ ਨਹੀਂ ਹੈ। ਉਹਨਾਂ ਕਿਹਾ ਕਿ ਇਹ ਕੇਸ ਸਿਰਫ ਨਿੱਜੀ ਤੇ ਸਿਆਸੀ ਰੰਜਿਸ਼ ਦੀ ਨੀਤੀ ’ਤੇ ਆਧਾਰਿਤ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਅਸੀਂ ਕਾਂਗਰਸ ਪਾਰਟੀ ਨੂੰ ਆਖ ਸਕਦੇ ਹਾਂ ਕਿ ਸਰਦਾਰ ਮਜੀਠੀਆ ਅਗਾਉਂ ਜ਼ਮਾਨਤ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ ਕਿਉਂਕਿ ਇਹ ਸੰਵਿਧਾਨਕ ਵਿਚ ਅੰਕਿਤ ਹੈ ਤੇ ਇਸਦੀ ਵਰਤੋਂ ਪਹਿਲਾਂ ਸ੍ਰੀਮਤੀ ਸੋਨੀਆ ਗਾਂਧੀ, ਸ੍ਰੀ ਰੋਬਰਟ ਵਡੇਰਾ, ਸ੍ਰੀ ਪੀ ਚਿਦੰਬਰਮ ਤੇ ਸ੍ਰੀ ਸ਼ਸ਼ੀ ਥਰੂਰ ਵੀ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਦਿਮਾਗੀ ਸੰਤੁਲਨ ਗੁਆ ਚੁੱਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਇਸ ਸੰਵਿਧਾਨਕ ਵਿਵਸਥਾ ਦੀ ਵਰਤੋਂ ਪਟਿਆਲਾ ਵਿਚ ਸੜਕ ਹਾਦਸੇ ਨਾਲ ਸਬੰਧਤ ਕਤਲ ਕੇਸ ਵਿਚ ਕੀਤੀ ਸੀ।

ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਲਈ ਦੋ ਵੱਖੋ ਵੱਖ ਕਾਨੁੰਨ ਨਹੀਂ ਹੋ ਸਕਦੇ। ਉਹਨਾ ਕਿਹਾ ਕਿ ਮਜੀਠੀਆ ਸਿਰਫ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰ ਰਹੇ ਹਨ। ਉਹਨਾਂ ਕਿਹਾ ਕਿ ਜਿਥੋਂ ਤੱਕ ਆਪ ਦਾ ਸੰਬੰਧ ਹੈ, ਇਸਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਤਾਂ ਪਹਿਲਾਂ ਹੀ ਸਰਦਾਰ ਮਜੀਠੀਆ ਤੋਂ ਉਹਨਾਂ ਦੇ ਖਿਲਾਫ ਝੁਠੇ ਦੋਸ਼ ਲਾਉਣ ਦੀ ਮੁਆਫੀ ਮੰਗ ਲਈ ਸੀ। ਉਹਨਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਜਿਥੇ ਸ੍ਰੀ ਕੇਜਰੀਵਾਲ ਮੁਆਫੀ ਚੁੱਕੇ ਹਨ, ਉਹਨਾਂ ਦੇ ਪਾਰਟੀ ਵਿਚ ਜੂਨੀਅਰ ਸ੍ਰੀ ਚੱਢਾ ਤੇ ਸ੍ਰੀ ਭਗਵੰਤ ਮਾਨ ਮਜੀਠੀਆ ਦੇ ਖਿਲਾਫ ਉਹੀ ਦੋਸ਼ ਲਗਾ ਰਹੇ ਹਨ। ਉਹਨਾਂ ਕਿਹਾ ਕਿ ਆਪ ਦਾ ਹਿੱਸਾ ਹੁੰਦਿਆਂ ਉਹਨਾਂ ਨੁੰ ਇਹ ਦੋਸ਼ ਲਾਉਣ ਦਾ ਕੋਈ ਹੱਕ ਨਹੀਂ ਹੈ।

ਇਸ ਦੌਰਾਨ ਰੋਮਾਣਾ ਨੇ ਪੰਜਾਬ ਕਾਂਗਰਸ ਖਾਸ ਤੌਰ ’ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦਿੱਲੀ ਹਾਈ ਕਮਾਂਡ ਵੱਲੋਂ ਭੇਜੀ ਅਲਕਾ ਲਾਂਬੀ ਦੀ ਮਦਦ ਦੇ ਬਗੈਰ ਪ੍ਰੈਸ ਕਾਨਫਰੰਸ ਕਰਨ ਤੋਂ ਵੀ ਅਸਮਰਥ ਰਹਿਣ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਲਾਂਬਾ ਨੇ ਪ੍ਰੈਸ ਕਾਨਫਰੰਸ ਦੌਰਾਨ ਰੰਧਾਵਾ ਨਾਲ ਕਠਪੁਤਲੀ ਵਜੋਂ ਵਿਹਾਰ ਕੀਤਾ ਜਿਸ ਮਗਰੋਂ ਰੰਧਾਵਾ ਇੰਨੇ ਨਮੋਸ਼ ਹੋ ਗਏ ਕਿ ਉਹ ਮੀਡੀਆ ਵਾਲਿਆਂ ਦੇ ਹੀ ਗੱਲ੍ਹ ਪੈ ਗਏ।

ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਪਾਰਟੀ ਇਸ ਬਦਲਾਖੋਰੀ ਦਾ ਮੁਕਾਬਲਾ ਹਰ ਮੁਕਾਮ ’ਤੇ ਕਰੇਗੀ। ਉਹਨਾ ਕਿਹਾ ਕਿ ਸਾਨੁੰ ਵਿਸ਼ਵਾਸ ਹੈ ਕਿ ਸੱਚਾਈ ਦੀ ਜਿੱਤ ਹੋਵੇਗੀ ਅਤੇ ਕਾਂਗਰਸ ਤੇਆਪ ਦੋਵਾਂ ਦੇ ਰਲ ਕੇ ਬਣਾਏ ਮਨਸੂਬੇ ਨਾਕਾਮ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...