September 14, 2026, 11:44 pm
----------- Advertisement -----------
HomeNewsEducationਬਾਰਵੀਂ ਸ਼੍ਰੇਣੀ ਦੀ ਪਰੀਖਿਆ ‘ਚ ਕੁੱਲ 2255 ਕੇਂਦਰਾਂ ਵਿੱਚ 299744 ਪ੍ਰੀਖਿਆਰਥੀ ਲੈਣਗੇ...

ਬਾਰਵੀਂ ਸ਼੍ਰੇਣੀ ਦੀ ਪਰੀਖਿਆ ‘ਚ ਕੁੱਲ 2255 ਕੇਂਦਰਾਂ ਵਿੱਚ 299744 ਪ੍ਰੀਖਿਆਰਥੀ ਲੈਣਗੇ ਭਾਗ

Published on

----------- Advertisement -----------

ਮੋਹਾਲੀ : ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਸ਼ੁਰੂਆਤ ਭਲਕੇ ਸੋਮਵਾਰ ਤੋਂ 12 ਵੀ ਸ਼੍ਰੇਣੀ ਦੀ ਪਰੀਖਿਆ ਨਾਲ ਹੋ ਰਹੀ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ 12ਵੀ ਸ਼੍ਰੇਣੀ ਦੀ ਪਰੀਖਿਆ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 299744 ( ਦੋ ਲੱਖ ਨੜਿੰਨਵੇਂ ਹਾਜ਼ਰ ਸੱਤ ਸੋ ਚੁਤਾਲੀ) ਹੈ। ਇਸੇ ਤਰ੍ਹਾਂ ਓਪਨ ਪ੍ਰਣਾਲੀ ਅਧੀਨ ਪਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 14501 ( ਚੌਦਾਂ ਹਜਾਰ ਪੰਜ ਸੌ ਇੱਕ) , ਵਾਧੂ ਵਿਸ਼ਾ ਕੈਟਾਗਰੀ ਅਧੀਨ ਪਰੀਖਿਆ ਦੇਣ ਵਾਲੇ 713 ਪ੍ਰੀਖਿਆਰਥੀ, ਕਾਰਗੁਜਾਰੀ ਵਧਾਉਣ ਲਈ ਕੁੱਲ 30 ਪ੍ਰੀਖਿਆਰਥੀ ਪਰੀਖਿਆ ਦੇ ਰਹੇ ਹਨ। ਇਸੇ ਤਰ੍ਹਾਂ ਰੀ – ਅਪੀਅਰ ਪਰੀਖਿਆ ਅਧੀਨ ਕੁੱਲ 1095 ਪ੍ਰੀਖਿਆਰਥੀ ਪ੍ਰੀਖਿਆ ਦੇ ਰਹੇ ਹਨ। ਓਹਨਾਂ ਦੱਸਿਆ ਕਿ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਲਈ 3914 ਸਕੂਲਾਂ ਵਿੱਚ ਕੁੱਲ 2255 ਪਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ।

ਇਸੇ ਤਰ੍ਹਾਂ ਸਾਲ 2022-23 ਲਈ ਪੰਜਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ 25 ਫ਼ਰਵਰੀ 2023 ਤੋਂ ਸ਼ੁਰੂ ਕਰਵਾਈ ਜਾ ਰਹੀ ਹੈ ਜੋ ਕਿ 4 ਮਾਰਚ 2023 ਤੱਕ ਜਾਰੀ ਰਹੇਗੀ। ਪੰਜਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 298296 ( ਦੋ ਲੱਖ ਅਠੱਨਵੇ ਹਾਜ਼ਰ ਦੋ ਸੋ ਛਿਆਂਨਵੇ) ਹੈ, ਜਿੰਨ੍ਹਾ ਲਈ ਉਚੇਚੇ ਤੌਰ ਤੇ ਸੈਲਫ਼ ਸੈਂਟਰ ਬਣਾਏ ਗਏ ਹਨ। ਸ. ਬੈਂਸ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਲਈ ਕੁੱਲ 17307 ਸੈਲਫ ਪ੍ਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ। ਅੱਠਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਕੁੱਲ 310311 ਪ੍ਰੀਖਿਆਰਥੀਆਂ ਲਈ 10694 ਸਕੂਲਾਂ ਵਿੱਚ ਕੁੱਲ 2482 ਪਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।

ਸਿੱਖਿਆ ਮੰਤਰੀ ਅਨੁਸਾਰ ਦਸਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ 285068 ( ਦੋ ਲੱਖ ਪਚਾਸੀ ਹਜ਼ਾਰ ਅਠਾਹਟ) ਰੈਗੂਲਰ, ਓਪਨ ਸਕੂਲ ਪ੍ਰਣਾਲੀ ਅਧੀਨ ਪਰੀਖਿਆ ਦੇਣ ਵਾਲੇ ਕੁੱਲ 10361 ( ਦਸ ਹਜ਼ਾਰ ਤਿੰਨ ਸੌ ਇਕਾਹਠ) , ਵਾਧੂ ਵਿਸ਼ਾ ਕੈਟਾਗਰੀ ਅਧੀਨ ਕੁੱਲ 2366 ( ਦੋ ਹਜ਼ਾਰ ਤਿੰਨ ਸੌ ਛਿਆਹਠ) , ਕਾਰਗੁਜਾਰੀ ਵਧਾਉਣ ਲਈ ਪਰੀਖਿਆ ਦੇਣ ਵਾਲੇ ਕੁੱਲ 20 ( ਵੀਹ) , ਰੀ- ਅਪੀਅਰ ਵਿਸ਼ਿਆਂ ਦੀ ਪਰੀਖਿਆ ਦੇਣ ਵਾਲੇ ਕੁੱਲ 1090 ( ਇੱਕ ਹਜ਼ਾਰ ਨੱਬੇ) ਪ੍ਰੀਖਿਆਰਥੀਆਂ ਲਈ 7178 ਸਕੂਲਾਂ ਵਿੱਚ 2576 ਪਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਹਨਾਂ ਸਾਰੀਆਂ ਪ੍ਰੀਖਿਆਵਾਂ ਨੂੰ ਸ਼ਾਂਤੀਪੂਰਨ ਅਤੇ ਸੁਵਿਧਾਜਨਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਪ੍ਰਬੰਧ ਪੂਰੇ ਕਰ ਲਏ ਗਏ ਹਨ। ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਲਈ ਪ੍ਰਸ਼ਨ ਪੱਤਰ ਸਮੂਹ ਜਿਲ੍ਹਿਆਂ ਦੇ ਬੈਂਕਾਂ ਨੂੰ ਸੌਂਪ ਦਿੱਤੇ ਗਏ ਹਨ। ਇਸੇ ਤਰ੍ਹਾਂ ਪੰਜਵੀਂ ਅੱਠਵੀਂ ਸ਼੍ਰੇਣੀਆਂ ਦੇ ਪ੍ਰਸ਼ਨ ਪੱਤਰ 21 ਫਰਵਰੀ ਨੂੰ ਅਤੇ 10ਵੀਂ ਸ਼੍ਰੇਣੀ ਦੇ ਪ੍ਰਸ਼ਨ ਪੱਤਰ 17 ਮਾਰਚ ਨੂੰ ਬੈਂਕਾਂ ਵਿਚ ਪਹੁੰਚਾ ਦਿੱਤੇ ਜਾਣਗੇ। ਜਿੱਥੋਂ ਪ੍ਰੀਖਿਆਵਾਂ ਵਿੱਚ ਤਾਇਨਾਤ ਅਮਲਾ ਪ੍ਰਸ਼ਨ ਪੱਤਰ ਪ੍ਰਾਪਤ ਕਰੇਗਾ। ਪ੍ਰੀਖਿਆਵਾਂ ਵਿੱਚ ਤਾਇਨਾਤ ਅਮਲੇ ਨੂੰ ਪ੍ਰੀਖਿਆਵਾਂ ਦੇ ਸੰਚਾਲਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ । ਪਾਰਦਰਸ਼ਿਤਾ ਲਈ ਕੈਮਰਿਆਂ ਦਾ ਇੰਤਜ਼ਾਮ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਵੀ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸੁਚਾਰੂ ਢੰਗ ਨਾਲ ਪ੍ਰੀਖਿਆਵਾਂ ਦੇ ਸੰਚਾਲਨ ਅਤੇ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਾਅ ਲਈ ਵੱਖ – ਵੱਖ ਜ਼ਿਲਿਆਂ ਦੇ ਪੁਲਿਸ ਅਧਿਕਾਰੀਆਂ ਦੀ ਮਦਦ ਵੀ ਲਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...