ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਅਤੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਬਾਬੂਰਾਮ ਚਾਵਲਾ ਦਾ ਐਤਵਾਰ ਸਵੇਰੇ ਦਿਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸਨ। ਚਾਵਲਾ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4:30 ਵਜੇ ਸੁਭਾਸ਼ ਨਗਰ ਸ਼ਿਵਪੁਰੀ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਸਾਬਕਾ ਮੰਤਰੀ ਦੀ ਮ੍ਰਿਤਕ ਦੇਹ ਨੂੰ ਡੇਢ ਘੰਟੇ ਤੱਕ ਸਰਕਾਰੀ ਸਨਮਾਨ ਦੀ ਉਡੀਕ ਵਿੱਚ ਸ਼ਮਸ਼ਾਨਘਾਟ ਵਿੱਚ ਰੱਖਿਆ ਗਿਆ। ਜਿਸ ‘ਤੇ ਲੋਕਾਂ ‘ਚ ਪ੍ਰਸ਼ਾਸਨ ਖਿਲਾਫ ਭਾਰੀ ਗੁੱਸਾ ਦੇਖਣ ਨੂੰ ਮਿਲਿਆ। ਦੱਸ ਦਈਏ ਕਿ 1992 ‘ਚ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਵਾਲੇ ਬਾਬੂਰਾਮ ਚਾਵਲਾ ਕਰੀਬ 11 ਹਜ਼ਾਰ ਵੋਟਾਂ ਦੇ ਫਰਕ ਨਾਲ ਜਿੱਤੇ ਸਨ ਅਤੇ ਸ. ਬੇਅੰਤ ਸਿੰਘ ਦੇ ਕਾਰਜਕਾਲ ਦੌਰਾਨ ਉਹ ਪੰਜਾਬ ਸਰਕਾਰ ਵਿੱਚ ਰਾਜ ਮੰਤਰੀ ਵੀ ਰਹੇ।
----------- Advertisement -----------
ਸਾਬਕਾ ਮੰਤਰੀ ਬਾਬੂਰਾਮ ਚਾਵਲਾ ਦਾ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ
Published on
----------- Advertisement -----------












