October 27, 2026, 11:37 pm
----------- Advertisement -----------
HomeNewsEntertainmentਛੁੱਟੀ ਵਾਲੇ ਦਿਨ ਵੀ ਕਮਾਲ ਨਹੀਂ ਦਿਖਾ ਸਕੀ ਸ਼ਹਿਜ਼ਾਦਾ, ਐਤਵਾਰ ਨੂੰ ਕੀਤਾ...

ਛੁੱਟੀ ਵਾਲੇ ਦਿਨ ਵੀ ਕਮਾਲ ਨਹੀਂ ਦਿਖਾ ਸਕੀ ਸ਼ਹਿਜ਼ਾਦਾ, ਐਤਵਾਰ ਨੂੰ ਕੀਤਾ ਸਿਰਫ ਇੰਨਾ ਕਲੈਕਸ਼ਨ

Published on

----------- Advertisement -----------

ਕਾਰਤਿਕ ਆਰੀਅਨ ਦੀ ਫਿਲਮ ‘ਸ਼ਹਿਜ਼ਾਦਾ’ ਉਮੀਦ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੀ ਹੈ। 17 ਫਰਵਰੀ ਨੂੰ ਰਿਲੀਜ਼ ਹੋਈ ਇਹ ਫਿਲਮ ਦਰਸ਼ਕਾਂ ਨੂੰ ਸਿਨੇਮਾਘਰਾਂ ਤੱਕ ਖਿੱਚਣ ‘ਚ ਅਸਫਲ ਰਹੀ ਹੈ। ਪ੍ਰਸ਼ੰਸਕ ਇਸ ਫਿਲਮ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ ਪਰ ਟਿਕਟ ਖਿੜਕੀ ‘ਤੇ ਫਿਲਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਆਓ ਜਾਣਦੇ ਹਾਂ ਫਿਲਮ ਨੇ ਬਾਕਸ ਆਫਿਸ ‘ਤੇ ਹੁਣ ਤੱਕ ਕਿੰਨੀ ਕਮਾਈ ਕੀਤੀ ਹੈ। ਇਸ ਫਿਲਮ ਨੂੰ ਰੋਹਿਤ ਧਵਨ ਨੇ ਡਾਇਰੈਕਟ ਕੀਤਾ ਹੈ। ਇਸ ਤੋਂ ਪਹਿਲਾਂ ਉਹ ਦੇਸੀ ਬੁਆਏਜ਼ ਅਤੇ ਡਿਸ਼ੂਮ ਵਰਗੀਆਂ ਫਿਲਮਾਂ ਬਣਾ ਚੁੱਕੇ ਹਨ। ਸ਼ਾਹਜ਼ਾਦਾ ਨਾਲ ਲੰਬੇ ਸਮੇਂ ਬਾਅਦ ਜਨਤਕ ਤੌਰ ‘ਤੇ ਆਏ ਰੋਹਿਤ ਲੋਕਾਂ ਦਾ ਮਨੋਰੰਜਨ ਕਰਨ ‘ਚ ਅਸਫਲ ਰਹੇ ਹਨ। ਫਿਲਮ ਨੇ ਪਹਿਲੇ ਦਿਨ 6 ਕਰੋੜ ਦਾ ਕਾਰੋਬਾਰ ਕੀਤਾ ਸੀ।

ਫਿਲਮ ਦੇ ਅਗਲੇ ਦਿਨ ਚੰਗਾ ਪ੍ਰਦਰਸ਼ਨ ਕਰਨ ਦੀ ਉਮੀਦ ਸੀ ਪਰ ਸ਼ਨੀਵਾਰ ਨੂੰ ਵੀ ਫਿਲਮ ਦਾ ਨਿਰਾਸ਼ਾਜਨਕ ਪ੍ਰਦਰਸ਼ਨ ਜਾਰੀ ਰਿਹਾ। ਸ਼ਹਿਜ਼ਾਦਾ ਨੇ ਦੂਜੇ ਦਿਨ 6.65 ਕਰੋੜ ਦੀ ਕਮਾਈ ਕੀਤੀ ਸੀ। ਇਸ ਦੇ ਨਾਲ ਹੀ ਹੁਣ ਫਿਲਮ ਦਾ ਤੀਜੇ ਦਿਨ ਦਾ ਕਲੈਕਸ਼ਨ ਵੀ ਸਾਹਮਣੇ ਆ ਗਿਆ ਹੈ। ਸ਼ੁਰੂਆਤੀ ਅੰਕੜਿਆਂ ਮੁਤਾਬਕ ਫਿਲਮ ਨੇ ਐਤਵਾਰ ਨੂੰ 7.30 ਕਰੋੜ ਦਾ ਕਾਰੋਬਾਰ ਕੀਤਾ ਹੈ। ਫਿਲਮ ਨੂੰ ਐਤਵਾਰ ਦੀ ਛੁੱਟੀ ਦਾ ਫਾਇਦਾ ਬਿਲਕੁਲ ਨਹੀਂ ਮਿਲ ਸਕਿਆ। ਇਨ੍ਹਾਂ ਅੰਕੜਿਆਂ ਨਾਲ ਫਿਲਮ ਦਾ ਕੁਲ ਕਲੈਕਸ਼ਨ 19.95 ਕਰੋੜ ਹੋ ਗਿਆ ਹੈ। ਦੱਸ ਦੇਈਏ ਕਿ ਸ਼ਹਿਜ਼ਾਦ ਕਾਰਤਿਕ ਦੀ ਪਿਛਲੀ ਫਿਲਮ ‘ਭੂਲ ਭੁਲਈਆ 2’ ਤੋਂ ਕਾਫੀ ਪਿੱਛੇ ਹੈ। ਉਨ੍ਹਾਂ ਦੀ ਪਿਛਲੀ ਫਿਲਮ ਨੇ ਬਾਕਸ ਆਫਿਸ ‘ਤੇ 55.96 ਕਰੋੜ ਦੀ ਕਮਾਈ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...