August 6, 2026, 9:44 am
----------- Advertisement -----------
HomeNewsLatest Newsਆਪਣੀ ਮਾਂ ਬੋਲੀ ਨੂੰ ਮਾਣ ਸਤਿਕਾਰ ਅਤੇ ਤਰਜੀਹ ਦੇਣੀ, ਸਾਡਾ ਇਖ਼ਲਾਕੀ ਫਰਜ਼...

ਆਪਣੀ ਮਾਂ ਬੋਲੀ ਨੂੰ ਮਾਣ ਸਤਿਕਾਰ ਅਤੇ ਤਰਜੀਹ ਦੇਣੀ, ਸਾਡਾ ਇਖ਼ਲਾਕੀ ਫਰਜ਼ – ਮੰਤਰੀ ਕੁਲਦੀਪ ਧਾਲੀਵਾਲ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧੀਨ ਆਪਣੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਸ. ਧਾਲੀਵਾਲ ਨੇ ਸਮੁੱਚੇ ਪੰਜਾਬੀਆਂ ਨੂੰ ‘ਪੰਜਾਬੀ ਦਿਵਸ’ (21 ਫ਼ਰਵਰੀ) ਦੀ ਵਧਾਈ ਦਿੰਦਿਆਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਹਰ ਤਰ੍ਹਾਂ ਦੇ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡ ਉੱਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਕੀਤੀ ਹੈ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ।ਉਨ੍ਹਾਂ ਕਿਹਾ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਉਤੇ ਜੁਰਮਾਨੇ ਵੀ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ ਦਫ਼ਤਰਾਂ ਦੇ ਸਾਰੇ ਬੋਰਡਾਂ, ਨੋਟਿਸ ਬੋਰਡਾਂ ਅਤੇ ਦਫ਼ਤਰਾਂ ਦੇ ਨਾਂ ਲਿਖਣ ਵਿੱਚ ਪੰਜਾਬੀ ਨੂੰ ਪਹਿਲ ਦਿੱਤੀ ਜਾਵੇ ਅਤੇ ਬਾਕੀ ਭਾਸ਼ਾਵਾਂ ਪੰਜਾਬੀ ਤੋਂ ਬਾਅਦ ਲਿਖੀਆਂ ਜਾਣ। ਉਨ੍ਹਾਂ ਸਮੁੱਚੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬੀ ਮਾਂ ਬੋਲੀ ਨੂੰ ਆਪਣੇ ਪਰਿਵਾਰਾਂ ਵਿੱਚ ਜ਼ਿੰਦਾ ਰੱਖਣੀ ਯਕੀਨੀ ਬਣਾਉਣ। ਸ. ਧਾਲੀਵਾਲ ਨੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਸੱਦਾ ਦਿਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਆਪਣੀ ਮਾਂ ਬੋਲੀ ਨੂੰ ਮਾਣ ਸਤਿਕਾਰ ਦੇਣਾ ਅਤੇ ਤਰਜੀਹ ਦੇਣੀ, ਸਾਡਾ ਸਭਨਾਂ ਦਾ ਇਖ਼ਲਾਕੀ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ 150 ਦੇਸ਼ਾਂ ਵਿੱਚ ਬੋਲੀ ਜਾਂਦੀ ਹੈ। ਉਨ੍ਹਾਂ ਨੇ ਯੂ.ਐਨ. ਓ ਦੀ ਇੱਕ ਰਿਪੋਰਟ ਹਵਾਲਾ ਦਿੰਦਿਆਂ ਕਿਹਾ ਕਿ ਦੁਨੀਆਂ ਭਰ ਦੀਆਂ 7000 ਭਾਸ਼ਾਵਾਂ ਵਿੱਚੋਂ ਪੰਜਾਬੀ ਨੂੰ 12 ਸਥਾਨ ਪ੍ਰਾਪਤ ਹੈ।ਉਨਾਂ ਕਿਹਾ ਕਿ ਇਸ ਰਿਪੋਰਟ ਵਿੱਚ ਅਗਲੇ 50 ਸਾਲਾਂ ਦੌਰਾਨ 2000 ਭਾਸ਼ਾਵਾਂ ਖਤਮ ਹੋਣ ਦਾ ਖਦਸ਼ਾ ਜਾਹਿਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਪੰਜਾਬੀ ਵੀ ਇੱਕ ਹੈ।ਉਨ੍ਹਾਂ ਕਿਹਾ ਕਿ ਮਾਤ-ਭਾਸ਼ਾ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਹਰ ਸਾਰਥਕ ਕਦਮ ਚੁੱਕੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...