July 29, 2026, 6:18 pm
----------- Advertisement -----------
HomeNewsLatest Newsਮਾਨ ਸਰਕਾਰ 23 ਫਰਵਰੀ ਨੂੰ ਚੰਡੀਗੜ ਦੇ ਲੇਕ ਕਲੱਬ ਵਿਖੇ ਨਿਵੇਸ਼ਕਾਂ ਲਈ...

ਮਾਨ ਸਰਕਾਰ 23 ਫਰਵਰੀ ਨੂੰ ਚੰਡੀਗੜ ਦੇ ਲੇਕ ਕਲੱਬ ਵਿਖੇ ਨਿਵੇਸ਼ਕਾਂ ਲਈ ਕਰਵਾਏਗੀ ਪੰਜਾਬੀ ਸੱਭਿਆਚਾਰਕ ਸਮਾਗਮ : ਅਨਮੋਲ ਗਗਨ ਮਾਨ

Published on

----------- Advertisement -----------

ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਅਤੇ ਸੇਵਾ ਖੇਤਰਾਂ ਲਈ ਵਪਾਰਕ ਮਾਹੌਲ ਸਿਰਜਣ ਅਤੇ ਉਤਾਸ਼ਹਿਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਸਬੰਧ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਰਾਜ ਸਰਕਾਰ 23 ਅਤੇ 24 ਫਰਵਰੀ 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ (ਆਈਐਸਬੀ), ਮੋਹਾਲੀ ਵਿਖੇ ਹੋਣ ਵਾਲੇ 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਾਰੇ ਉਦਯੋਗਪਤੀਆਂ ਦਾ ਸਵਾਗਤ ਕਰੇਗੀ।

ਮੰਤਰੀ ਨੇ ਦੱਸਿਆ ਕਿ ਸੈਰ ਸਪਾਟਾ ਵਿਭਾਗ ਨੇ ਲੇਕ ਕਲੱਬ ਚੰਡੀਗੜ ਵਿਖੇ 23 ਫਰਵਰੀ ਨੂੰ ਨਿਵੇਸ਼ਕਾਂ ਲਈ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਕਰਨ ਲਈ ਇੱਕ ਸੱਭਿਆਚਾਰਕ ਕਮੇਟੀ ਬਣਾਈ ਹੈ , ਉਨਾਂ ਕਿਹਾ ਕਿ ਇਸ ਸਭਿਆਚਾਰਕ ਪ੍ਰੋਗਰਾਮ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਵੱਲੋ ਸ਼ਾਨਦਾਰ ਪੇਸ਼ਕਾਰੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਭਿਆਚਾਰਕ ਟੁਕੜੀ ਅਤੇ ਫੋਕ ਆਰਕੈਸਟਰਾ ਵੱਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਸ਼ਾਨਾਮੱਤੀ ਵਿਰਾਸਤ ਨੂੰ ਦਰਸਾਉਂਦੀ ਪੇਸ਼ਕਾਰੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੱਭਿਆਚਾਰਕ ਟੁਕੜੀ 22 ਤੋਂ 24 ਫਰਵਰੀ ਤੱਕ ਹਵਾਈ ਅੱਡੇ ਅਤੇ ਆਈਐਸਬੀ ਮੁਹਾਲੀ ਵਿਖੇ ਡੈਲੀਗੇਟਾਂ ਦਾ ਸਵਾਗਤ ਕਰੇਗੀ। ਮੰਤਰੀ ਨੇ ਅੱਗੇ ਦੱਸਿਆ ਕਿ ਸੈਰ-ਸਪਾਟਾ ਵਿਭਾਗ ਵੱਲੋ ਮੁੱਖ ਪ੍ਰਦਰਸ਼ਨੀ ਖੇਤਰ ‘ਤੇ ਪੰਜਾਬ ਪੈਵੇਲੀਅਨ ਅਤੇ ਮੇਨ ਐਟ੍ਰੀਅਮ ਖੇਤਰ ਦੇ ਬਾਹਰ ਵੱਖ-ਵੱਖ ਥੀਮੈਟਿਕ ਡਿਜ਼ਾਈਨਾਂ ਵਾਲਾ ਡਿਸਪਲੇਅ ਏਰੀਆ ਵੀ ਸਥਾਪਿਤ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...