July 18, 2026, 5:44 pm
----------- Advertisement -----------
HomeNewsEntertainmentਸੋਨੂੰ ਨਿਗਮ ਨਾਲ ਹੋਈ ਧੱਕਾ-ਮੁੱਕੀ ਮਾਮਲੇ 'ਚ ਅੱਜ MLA ਦੇ ਬੇਟੇ ਤੋਂ...

ਸੋਨੂੰ ਨਿਗਮ ਨਾਲ ਹੋਈ ਧੱਕਾ-ਮੁੱਕੀ ਮਾਮਲੇ ‘ਚ ਅੱਜ MLA ਦੇ ਬੇਟੇ ਤੋਂ ਪੁੱਛਗਿੱਛ ਕਰੇਗੀ ਪੁਲਿਸ, ਸਿੰਗਰ ਨੇ ਦਰਜ ਕਰਵਾਈ FIR

Published on

----------- Advertisement -----------

ਬਾਲੀਵੁੱਡ ਗਾਇਕ ਸੋਨੂੰ ਨਿਗਮ ਅਤੇ ਉਸ ਦੇ ਦੋਸਤ ਰੱਬਾਨੀ ਮੁਸਤਫਾ ਖਾਨ ‘ਤੇ ਕਥਿਤ ਤੌਰ ‘ਤੇ ਹਮਲਾ ਹੋਇਆ ਹੈ। ਇਹ ਹਮਲਾ ਮੁੰਬਈ ਦੇ ਚੇਂਬੂਰ ਇਲਾਕੇ ਵਿੱਚ ਇੱਕ ਸ਼ੋਅ ਦੌਰਾਨ ਹੋਇਆ। ਸੋਨੂੰ ਨਿਗਮ ਦੇ ਦੋਸਤ ਰੱਬਾਨੀ ਮੁਸਤਫਾ ਖਾਨ ਨੂੰ ਜ਼ਿਆਦਾ ਸੱਟਾਂ ਲੱਗੀਆਂ ਹਨ। ਜਦੋਂ ਖਾਨ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਸੋਨੂੰ ਨਿਗਮ ਵੀ ਉਨ੍ਹਾਂ ਦੇ ਨਾਲ ਸੀ। ਇਸ ਤੋਂ ਬਾਅਦ ਸੋਨੂੰ ਨਿਗਮ ਆਪਣਾ ਬਿਆਨ ਦਰਜ ਕਰਵਾਉਣ ਲਈ ਪੁਲਿਸ ਕੋਲ ਪਹੁੰਚਿਆ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਮਾਮਲੇ ਦੀ ਜਾਂਚ ਕਰ ਰਹੀ ਚੇਂਬੂਰ ਪੁਲਿਸ ਅੱਜ ਵਿਧਾਇਕ ਪ੍ਰਕਾਸ਼ ਫੱਤਰਪੇਕਰ ਦੇ ਦੋਸ਼ੀ ਪੁੱਤਰ ਸਵਪਨਿਲ ਫੱਤਰਪੇਕਰ ਨੂੰ ਪੁੱਛਗਿੱਛ ਲਈ ਬੁਲਾ ਸਕਦੀ ਹੈ। ਵਧੇਰੇ ਜ਼ਖਮੀ ਰੱਬਾਨੀ ਮਰਹੂਮ ਉਸਤਾਦ ਗੁਲਾਮ ਮੁਸਤਫਾ ਖਾਨ ਦਾ ਪੁੱਤਰ ਹੈ, ਜੋ ਕਿ ਸੋਨੂੰ ਨਿਗਮ ਦੇ ਸਲਾਹਕਾਰ ਸਨ। ਰੱਬਾਨੀ ਅਤੇ ਸੋਨੂੰ ਬਹੁਤ ਕਰੀਬੀ ਦੋਸਤ ਦੱਸੇ ਜਾਂਦੇ ਹਨ।

ਸੂਤਰਾਂ ਮੁਤਾਬਕ ਊਧਵ ਠਾਕਰੇ ਕੈਂਪ ਦੇ ਵਿਧਾਇਕ ਪ੍ਰਕਾਸ਼ ਫਤਰਪੇਕਰ ਦੇ ਪੁੱਤਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸੋਨੂੰ ਨਿਗਮ ਅਤੇ ਖਾਨ ‘ਤੇ ਕਥਿਤ ਤੌਰ ‘ਤੇ ਹਮਲਾ ਕੀਤਾ। ਇਕ ਸੂਤਰ ਨੇ ਦੱਸਿਆ ਕਿ ਸੋਨੂੰ ਨੂੰ ਧੱਕਾ ਮਾਰਿਆ ਗਿਆ ਪਰ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ। ਦੱਸ ਦੇਈਏ ਕਿ ਸਥਾਨਕ ਵਿਧਾਇਕ ਪ੍ਰਕਾਸ਼ ਫਤਰਪੇਕਰ ਦੀ ਤਰਫੋਂ ਪਿਛਲੇ ਚਾਰ ਦਿਨਾਂ ਤੋਂ ‘ਚੈਂਬੂਰ ਫੈਸਟੀਵਲ’ ਚੱਲ ਰਿਹਾ ਸੀ। ਸੋਮਵਾਰ (20 ਫਰਵਰੀ) ਨੂੰ ਪ੍ਰੋਗਰਾਮ ਦਾ ਆਖਰੀ ਦਿਨ ਸੀ। ਜਦੋਂ ਸੋਨੂੰ ਨਿਗਮ ਸਟੇਜ ‘ਤੇ ਪ੍ਰਦਰਸ਼ਨ ਕਰ ਰਿਹਾ ਸੀ ਤਾਂ ਵਿਧਾਇਕ ਪ੍ਰਕਾਸ਼ ਫੱਤਰਪੇਕਰ ਦੇ ਬੇਟੇ ਨੇ ਸੋਨੂੰ ਦੇ ਮੈਨੇਜਰ ਸਾਈਰਾਜ ਨਾਲ ਕਥਿਤ ਤੌਰ ‘ਤੇ ਦੁਰਵਿਵਹਾਰ ਕੀਤਾ ।

ਪ੍ਰਦਰਸ਼ਨ ਤੋਂ ਬਾਅਦ ਜਦੋਂ ਸੋਨੂੰ ਸਟੇਜ ਤੋਂ ਹੇਠਾਂ ਉਤਰ ਰਿਹਾ ਸੀ ਤਾਂ ਵਿਧਾਇਕ ਦੇ ਬੇਟੇ ਨੇ ਕਾਹਲੀ ਨਾਲ ਸੈਲਫੀ ਲੈਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸੋਨੂੰ ਦੇ ਬਾਡੀਗਾਰਡ ਹਰੀ ਨੇ ਉਸ ਨੂੰ ਸ਼ਿਸ਼ਟਾਚਾਰ ਨਾਲ ਸੈਲਫੀ ਲੈਣ ਲਈ ਕਿਹਾ। ਵਿਧਾਇਕ ਦੇ ਬੇਟੇ ਨੇ ਗੁੱਸੇ ‘ਚ ਆ ਕੇ ਹਰੀ ਨੂੰ ਧੱਕਾ ਦੇ ਦਿੱਤਾ। ਇਸ ਦੌਰਾਨ ਉਸ ਨੇ ਸੋਨੂੰ ਨਿਗਮ ਨਾਲ ਧੱਕਾ ਵੀ ਕੀਤਾ। ਬਾਡੀ ਗਾਰਡ ਹਰੀ ਨੇ ਤੁਰੰਤ ਸੋਨੂੰ ਨੂੰ ਫੜ ਲਿਆ ਅਤੇ ਡਿੱਗਣ ਤੋਂ ਬਚਾਇਆ। ਇਸ ਤੋਂ ਬਾਅਦ ਵਿਧਾਇਕ ਦੇ ਬੇਟੇ ਨੇ ਰੱਬਾਨੀ ਮੁਸਤਫਾ ਖਾਨ ਨੂੰ ਧੱਕਾ ਦੇ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਲਿਜਾਣਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...