June 6, 2026, 3:20 pm
----------- Advertisement -----------
HomeNewsLatest Newsਭਾਰਤ-ਆਸਟ੍ਰੇਲੀਆ ਸੀਰੀਜ਼ ਵਿਚਾਲੇ ਫੈਨਜ਼ ਲਈ ਆਈ ਬੁਰੀ ਖਬਰ! ਹੁਣ ਇਹ ਮਹਾਨ ਬੱਲੇਬਾਜ਼...

ਭਾਰਤ-ਆਸਟ੍ਰੇਲੀਆ ਸੀਰੀਜ਼ ਵਿਚਾਲੇ ਫੈਨਜ਼ ਲਈ ਆਈ ਬੁਰੀ ਖਬਰ! ਹੁਣ ਇਹ ਮਹਾਨ ਬੱਲੇਬਾਜ਼ ਟੈਸਟ ਸੀਰੀਜ਼ ਤੋਂ ਹੋਇਆ ਬਾਹਰ

Published on

----------- Advertisement -----------

ਭਾਰਤ ਖਿਲਾਫ ਟੈਸਟ ਸੀਰੀਜ਼ ‘ਚ ਆਸਟ੍ਰੇਲੀਆ ਲਈ ਕੁਝ ਵੀ ਚੰਗਾ ਨਹੀਂ ਚੱਲ ਰਿਹਾ ਹੈ। ਟੈਸਟ ਸੀਰੀਜ਼ ਤੋਂ ਪਹਿਲਾਂ ਹੀ ਉਸ ਦੇ ਕਈ ਖਿਡਾਰੀ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਟੀਮ ਨੂੰ ਪਹਿਲੇ ਦੋ ਟੈਸਟ ਮੈਚਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ। ਫਿਰ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਪੂਰੀ ਸੀਰੀਜ਼ ਤੋਂ ਬਾਹਰ ਹੋ ਗਏ। ਉਸ ਤੋਂ ਬਾਅਦ ਹੁਣ ਅਨੁਭਵੀ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਵੀ ਬਾਕੀ ਦੋ ਟੈਸਟ ਮੈਚਾਂ ਵਿੱਚ ਨਹੀਂ ਖੇਡਣਗੇ।
ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤੀਜਾ ਟੈਸਟ ਮੈਚ 1 ਮਾਰਚ ਤੋਂ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਜਾਵੇਗਾ। ਇੰਦੌਰ ‘ਚ ਹੋਣ ਵਾਲੇ ਤੀਜੇ ਟੈਸਟ ਮੈਚ ‘ਚ ਆਸਟਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਖੱਬੀ ਕੂਹਣੀ ਵਿੱਚ ਫ੍ਰੈਕਚਰ ਕਾਰਨ ਮੌਜੂਦਾ ਬਾਰਡਰ-ਗਾਵਸਕਰ ਸੀਰੀਜ਼ ਦੇ ਆਖਰੀ ਦੋ ਟੈਸਟ ਮੈਚਾਂ ਤੋਂ ਬਾਹਰ ਹੋ ਗਏ ਹਨ।
ਆਸਟ੍ਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੂੰ ਦਿੱਲੀ ਟੈਸਟ ਦੇ ਪਹਿਲੇ ਦਿਨ ਮੁਹੰਮਦ ਸਿਰਾਜ ਦੀ ਗੇਂਦ ਨਾਲ ਸੱਟ ਲੱਗ ਗਈ ਸੀ ਅਤੇ ਹਾਲਾਂਕਿ ਉਸਨੇ ਆਸਟ੍ਰੇਲੀਆ ਦੀ ਪਹਿਲੀ ਪਾਰੀ ਵਿੱਚ 15 ਦੌੜਾਂ ‘ਤੇ ਬੱਲੇਬਾਜ਼ੀ ਕੀਤੀ ਸੀ, ਪਰ ਬਾਅਦ ਵਿੱਚ ਉਸਦੀ ਖੱਬੀ ਕੂਹਣੀ ਦੇ ਸਕੈਨ ਤੋਂ ਬਾਅਦ ਵਿੱਚ ਇੱਕ ਹੇਅਰਲਾਈਨ ਫਰੈਕਚਰ ਦਾ ਖੁਲਾਸਾ ਹੋਇਆ ਸੀ। ਡੇਵਿਡ ਵਾਰਨਰ ਹੁਣ ਆਪਣੀ ਸਿਹਤਯਾਬੀ ਨੂੰ ਜਾਰੀ ਰੱਖਣ ਲਈ ਸਿਡਨੀ ਵਾਪਸ ਪਰਤਣਗੇ, ਪਰ 17 ਮਾਰਚ ਨੂੰ ਵਨਡੇ ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਦੇ ਵਾਪਸ ਆਉਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...