ਪੰਜਾਬ ਦੇ ਵਿਜੀਲੈਂਸ ਵਿਭਾਗ ਨੇ ਕਾਂਗਰਸ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ 24 ਫਰਵਰੀ ਨੂੰ ਤਲਬ ਕੀਤਾ ਹੈ। ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 24 ਫਰਵਰੀ ਨੂੰ ਸਵੇਰੇ 11 ਵਜੇ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

ਵਿਜੀਲੈਂਸ ਨੇ ਮੁਢਲੀ ਜਾਂਚ ਮਗਰੋਂ ਪਤਾ ਲੱਗਾ ਹੈ ਕਿ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ 6 ਸਾਲਾਂ ਵਿੱਚ ਆਮਦਨ ਦੇ ਆਪਣੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ।











