May 30, 2026, 1:08 pm
----------- Advertisement -----------
HomeNewsLatest Newsਪੰਜਾਬ ਵਿਧਾਨ ਸਭਾ 'ਚ ਨੇੜ ਭਵਿੱਖ ਵਿੱਚ ਵਿਦਿਆਰਥੀਆਂ ਲਈ ਮਸਨੂਈ ਸੈਸ਼ਨ ਕਰਵਾਇਆ...

ਪੰਜਾਬ ਵਿਧਾਨ ਸਭਾ ‘ਚ ਨੇੜ ਭਵਿੱਖ ਵਿੱਚ ਵਿਦਿਆਰਥੀਆਂ ਲਈ ਮਸਨੂਈ ਸੈਸ਼ਨ ਕਰਵਾਇਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

Published on

----------- Advertisement -----------

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਵਿਦਿਆਰਥੀਆਂ ਲਈ ਵਿਧਾਨ ਸਭਾ ਵਿੱਚ ਨੇੜ ਭਵਿੱਖ ਵਿੱਚ ਮਸਨੂਈ ਸੈਸ਼ਨ ਕਰਵਾਇਆ ਜਾਵੇਗਾ ਤਾਂ ਜੋ ਨੌਜਵਾਨੀ ਵਿੱਚ ਸਿਆਸਤ ਪ੍ਰਤੀ ਉਦਾਸੀਨਤਾ ਨੂੰ ਦੂਰ ਕੀਤਾ ਜਾ ਸਕੇ। ਸਰਕਾਰੀ ਹਾਈ ਸਕੂਲ ਡੋਡ, ਜ਼ਿਲ੍ਹਾ ਫ਼ਰੀਦਕੋਟ ਤੋਂ ਪੰਜਾਬ ਵਿਧਾਨ ਸਭਾ ਵੇਖਣ ਪੁੱਜੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਬੱਚਿਆਂ ਨੂੰ ਸਿਆਸਤ ਦੀ ਸਿੱਖਿਆ ਦੇਣੀ ਜ਼ਰੂਰੀ ਹੈ ਕਿਉਂ ਜੋ ਉਨ੍ਹਾਂ ਨੇ ਹੀ ਭਵਿੱਖ ਦੇ ਨੇਤਾ ਬਣਨਾ ਹੈ। ਉਨ੍ਹਾਂ ਕਿਹਾ ਕਿ ਅਜੋਕੀ ਨੌਜਵਾਨ ਪੀੜ੍ਹੀ ਵਿੱਚ ਸਿਆਸਤ ਪ੍ਰਤੀ ਉਦਾਸੀਨਤਾ ਪਾਈ ਜਾ ਰਹੀ ਹੈ ਜਿਸ ਨੂੰ ਦੂਰ ਕਰਨਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਰਾਜਨੀਤੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਸਿਆਸਤ ਵਿੱਚ ਰੁਚੀ ਪੈਦਾ ਕਰਨ ਦੇ ਮਨਸ਼ੇ ਨਾਲ ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਵਿੱਚ ਮੌਕ ਸੈਸ਼ਨ ਕਰਵਾਇਆ ਜਾਵੇਗਾ।

ਪੰਜਾਬ ਵਿਧਾਨ ਸਭਾ ਸਪੀਕਰ ਨੇ ਸਕੂਲ ਦੇ 6ਵੀਂ ਤੋਂ ਲੈ ਕੇ 9ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਸਕੂਲ ਵਿੱਚ ਜਾ ਕੇ ਵਿਧਾਨ ਸਭਾ ਵਿੱਚ ਅਨੁਭਵ ਕੀਤੀਆਂ ਗੱਲਾਂ ਬਾਰੇ ਲੇਖ ਲਿਖਣ ਅਤੇ ਹਰ ਜਮਾਤ ਵਿੱਚੋਂ ਵਧੀਆ ਲੇਖ ਲਿਖਣ ਵਾਲੇ ਪਹਿਲੇ ਤਿੰਨ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਨੂੰ 3100, ਦੂਜੇ ਸਥਾਨ ਲਈ 2100 ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਨੂੰ 1100 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਮਹੱਤਤਾ ਅਤੇ ਉਥੇ ਕਾਨੂੰਨ ਬਣਾਉਣ ਤੇ ਸੋਧ ਕਰਨ ਬਾਰੇ ਕਾਰਵਾਈ ਦੀ ਵੀ ਜਾਣਕਾਰੀ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...