ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਵਿੱਚ ਜਨਤਾ ਨੂੰ ਦਿੱਤੀ ਗਈ ਗਰੰਟੀ ਨੂੰ ਪੂਰਾ ਕਰਦੇ ਹੋਏ ਪਿਛਲੇ ਸਾਲ 15 ਅਗਸਤ ਨੂੰ 100 ਆਮ ਆਦਮੀ ਕਲੀਨਿਕ ਖੋਲ੍ਹੇ ਸਨ। ਦੂਜੇ ਪੜਾਅ ਵਿੱਚ, 26 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਸਨ। ਹੁਣ ਇਸ ਸਕੀਮ ਦਾ ਵਿਸਤਾਰ ਕਰਦਿਆਂ, ਤੀਜੇ ਪੜਾਅ ਵਿੱਚ ਪੰਜਾਬ ਦੇ 5 ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਫਗਵਾੜਾ ਅਤੇ ਪਟਿਆਲਾ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।
ਜਾਣਕਾਰੀ ਮੁਤਾਬਿਕ ਇਨ੍ਹਾਂ ਆਮ ਆਦਮੀ ਕਲੀਨਿਕ ਨੂੰ 31 ਮਾਰਚ ਤੱਕ ਸ਼ੁਰੂ ਕਰਨ ਦੀ ਯੋਜਨਾ ਹੈ, ਇਸ ਲਈ ਇਨ੍ਹਾਂ ਪੰਜ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ 20 ਮਾਰਚ ਤੱਕ ਕਲੀਨਿਕਾਂ ਦਾ ਢਾਂਚਾ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਮੁੱਖ ਸਕੱਤਰ ਨੇ ਇਸ ਸਬੰਧੀ ਪੰਜ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਹੈ। ਤੀਜੇ ਪੜਾਅ ਵਿੱਚ ਪੰਜ ਸ਼ਹਿਰਾਂ ਵਿੱਚ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਦੀ ਜ਼ਿੰਮੇਵਾਰੀ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠਲੀਆਂ ਜ਼ਿਲ੍ਹਾ ਸਿਹਤ ਸੁਸਾਇਟੀਆਂ ਨੂੰ ਸੌਂਪੀ ਗਈ ਹੈ। ਜ਼ਿਲ੍ਹਾ ਸਿਹਤ ਸੁਸਾਇਟੀਆਂ ਇਨ੍ਹਾਂ ਕਲੀਨਿਕਾਂ ਲਈ ਢੁਕਵੀਆਂ ਥਾਵਾਂ ਦੀ ਚੋਣ ਕਰਨਗੀਆਂ। ਇਨ੍ਹਾਂ ਕਲੀਨਿਕਾਂ ਦੀ ਮਿਆਰੀ ਯੋਜਨਾ ਵੀ ਇਨ੍ਹਾਂ ਜ਼ਿਲ੍ਹਿਆਂ ਨੂੰ ਭੇਜ ਦਿੱਤੀ ਗਈ ਹੈ।
----------- Advertisement -----------
31 ਮਾਰਚ ਤੱਕ ਪੰਜਾਬ ਦੇ 5 ਸ਼ਹਿਰਾਂ ‘ਚ ਖੁੱਲ੍ਹਣਗੇ ਨਵੇਂ ਆਮ ਆਦਮੀ ਕਲੀਨਿਕ
Published on
----------- Advertisement -----------
----------- Advertisement -----------












