June 9, 2026, 7:34 pm
----------- Advertisement -----------
HomeNewsBreaking Newsਨਵੀਂ ਅਫੋਰਡੇਬਲ ਹਾਊਸਿੰਗ ਨੀਤੀ ਆਮ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਕਰੇਗੀ...

ਨਵੀਂ ਅਫੋਰਡੇਬਲ ਹਾਊਸਿੰਗ ਨੀਤੀ ਆਮ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਕਰੇਗੀ ਸਾਕਾਰ: ਅਮਨ ਅਰੋੜਾ

Published on

----------- Advertisement -----------

• ਨਵੀਂ ਨੀਤੀ ਤਹਿਤ ਪ੍ਰਾਜੈਕਟ ਸਾਈਟ ਦੇ ਕੁੱਲ ਖੇਤਰ ਦਾ ਵੇਚਣਯੋਗ ਖੇਤਰ 62 ਫ਼ੀਸਦੀ ਤੋਂ ਵਧਾ ਕੇ 65 ਫ਼ੀਸਦੀ ਕੀਤਾ
• ਅਫੋਰਡੇਬਲ ਕਾਲੋਨੀਆਂ ਨੂੰ ਸਾਰੀਆਂ ਪ੍ਰਵਾਨਗੀਆਂ ਦੇਣ ਦੇ ਅਧਿਕਾਰ ਸਬੰਧਤ ਡਿਵੈੱਲਪਮੈਂਟ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਨੂੰ ਸੌਂਪੇ; ਰੀਅਲ ਅਸਟੇਟ ਡਿਵੈੱਲਪਰਾਂ ਨੂੰ ਸਮਾਂਬੱਧ ਢੰਗ ਨਾਲ ਐਨ.ਓ.ਸੀਜ਼. ਦਿਵਾਉਣ ‘ਚ ਕੀਤੀ ਜਾਵੇਗੀ ਮਦਦ
• ਨਵੀਂ ਨੀਤੀ ਸੂਬੇ ਵਿੱਚ ਗ਼ੈਰ-ਕਾਨੂੰਨੀ ਕਾਲੋਨੀਆਂ ਦੇ ਰੁਝਾਨ ਨੂੰ ਪਾਵੇਗੀ ਠੱਲ੍ਹ

ਚੰਡੀਗੜ੍ਹ, 22 ਫਰਵਰੀ 2023 – ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਅਫੋਰਡੇਬਲ ਹਾਊਸਿੰਗ ਪਾਲਿਸੀ-2023, ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ, ਆਮ ਲੋਕਾਂ ਦਾ ਆਪਣਾ ਮਕਾਨ ਬਣਾਉਣ ਦਾ ਸੁਪਨਾ ਸਾਕਾਰ ਕਰਨ ਦੇ ਨਾਲ-ਨਾਲ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਇਹ ਨਵੀਂ ਨੀਤੀ ਸਮਾਜ ਦੇ ਹੇਠਲੇ-ਮੱਧਮ ਅਤੇ ਘੱਟ ਆਮਦਨ ਵਾਲੇ ਵਰਗ ਨੂੰ ਕਿਫ਼ਾਇਤੀ ਮਕਾਨ ਮੁਹੱਈਆ ਕਰਵਾਉਣ ਵਾਸਤੇ ਡਿਵੈੱਲਪਰਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ।

ਇਸ ਨੀਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਗਮਾਡਾ ਖੇਤਰ ਨੂੰ ਛੱਡ ਕੇ ਜਿੱਥੇ ਨਵੀਂ ਕਾਲੋਨੀ ਲਈ ਘੱਟੋ-ਘੱਟ ਰਕਬਾ 25 ਏਕੜ ਹੋਣਾ ਚਾਹੀਦਾ ਹੈ, ਬਾਕੀ ਜਗ੍ਹਾ ਉਤੇ ਪਲਾਟਾਂ ਵਾਲੀਆਂ ਕਾਲੋਨੀਆਂ ਵਾਸਤੇ ਘੱਟੋ-ਘੱਟ 5 ਏਕੜ ਰਕਬਾ ਨਿਰਧਾਰਤ ਕੀਤਾ ਗਿਆ ਹੈ, ਜਦੋਂਕਿ ਗਰੁੱਪ ਹਾਊਸਿੰਗ ਲਈ ਘੱਟੋ-ਘੱਟ ਰਕਬਾ 2.5 ਏਕੜ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਨੀਤੀ ਤਹਿਤ ਪਲਾਟ ਦਾ ਆਕਾਰ ਵੱਧ ਤੋਂ ਵੱਧ 150 ਵਰਗ ਗਜ਼ ਤੱਕ ਅਤੇ ਫਲੈਟ ਦਾ ਆਕਾਰ ਵੱਧ ਤੋਂ ਵੱਧ 90 ਵਰਗ ਮੀਟਰ ਤੱਕ ਨਿਰਧਾਰਤ ਕੀਤਾ ਗਿਆ ਹੈ।

ਆਮ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਪਲਾਟ ਮੁਹੱਈਆ ਕਰਵਾਉਣ ਲਈ ਵੇਚਣਯੋਗ ਖੇਤਰ ਨੂੰ 62 ਫ਼ੀਸਦੀ ਤੋਂ ਵਧਾ ਕੇ 65 ਫ਼ੀਸਦੀ ਕੀਤਾ ਗਿਆ ਹੈ ਅਤੇ ਪਲਾਟਾਂ ਵਾਲੇ ਖੇਤਰ ਵਿੱਚੋਂ ਲੰਘਦੀ ਕਿਸੇ ਵੀ ਮਾਸਟਰ ਪਲਾਨ ਸੜਕ ਸਮੇਤ ਪ੍ਰਾਜੈਕਟ ਦੇ ਕੁੱਲ ਪਲਾਟ ਖੇਤਰ ਉਤੇ ਵੇਚਣਯੋਗ ਰਕਬਾ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਹਰਿਆਲੀ ਹੇਠ ਘੱਟੋ-ਘੱਟ ਰਕਬਾ ਸਾਈਟ ਖੇਤਰ ਦਾ 10 ਫ਼ੀਸਦੀ ਤੋਂ 7.5 ਫ਼ੀਸਦੀ ਨਿਸ਼ਚਿਤ ਕੀਤਾ ਗਿਆ ਹੈ ਅਤੇ ਅਜਿਹੇ ਪ੍ਰਾਜੈਕਟਾਂ ਵਿੱਚ ਅੰਦਰਲੀਆਂ ਸੜਕਾਂ ਦੀ ਘੱਟੋ-ਘੱਟ ਚੌੜਾਈ 30 ਫੁੱਟ ਹੋਵੇਗੀ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਵਿਅਕਤੀਗਤ ਪਲਾਟ ਮਾਲਕਾਂ ਤੋਂ ਬੋਝ ਘਟਾਉਣ ਲਈ ਸਾਧਾਰਨ ਕਾਲੋਨੀ ‘ਤੇ ਲਾਗੂ ਹੋਣ ਵਾਲੇ ਸੀ.ਐਲ.ਯੂ., ਈ.ਡੀ.ਸੀ. ਅਤੇ ਲਾਇਸੈਂਸ ਫੀਸ ਨੂੰ ਵੀ ਘਟਾ ਕੇ 50 ਫ਼ੀਸਦੀ ਜਾਂ ਅੱਧੀ ਕਰ ਦਿੱਤਾ ਗਿਆ ਹੈ ਪਰ ਗਮਾਡਾ ਖੇਤਰ ਵਿੱਚ ਇਨ੍ਹਾਂ ਚਾਰਜਿਜ਼ ‘ਚ ਕਟੌਤੀ ਲਾਗੂ ਨਹੀਂ ਹੋਵੇਗੀ।

ਅਮਨ ਅਰੋੜਾ ਨੇ ਦੱਸਿਆ ਕਿ ਅਫੋਰਡੇਬਲ ਕਾਲੋਨੀਆਂ ਸਬੰਧੀ ਪ੍ਰਵਾਨਗੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਵਾਸਤੇ ਸਥਾਨਕ ਪੱਧਰ ‘ਤੇ ਪ੍ਰਵਾਨਗੀਆਂ ਲਈ ਸਾਰੀਆਂ ਸ਼ਕਤੀਆਂ ਸਬੰਧਤ ਸ਼ਹਿਰੀ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਨੂੰ ਸੌਂਪ ਦਿੱਤੀਆਂ ਗਈਆਂ ਹਨ।

ਅਮਨ ਅਰੋੜਾ ਨੇ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਖ-ਵੱਖ ਰੈਗੂਲੇਟਰੀ ਅਥਾਰਟੀਆਂ ਜਿਵੇਂ ਪੀ.ਐੱਸ.ਪੀ.ਸੀ.ਐੱਲ., ਪੀ.ਪੀ.ਸੀ.ਬੀ. ਆਦਿ ਨਾਲ ਮੀਟਿੰਗਾਂ ਕਰਕੇ ਪ੍ਰਮੋਟਰਾਂ ਨੂੰ ਸਮਾਂਬੱਧ ਢੰਗ ਨਾਲ ਐਨ.ਓ.ਸੀਜ਼. ਪ੍ਰਾਪਤ ਕਰਨ ਵਿੱਚ ਮਦਦ ਕਰੇਗਾ ਅਤੇ ਪ੍ਰਵਾਨਗੀਆਂ ਸਬੰਧੀ ਕੇਸਾਂ ਦੇ ਜਲਦ ਨਿਪਟਾਰੇ ਲਈ ਉੱਚ ਪੱਧਰ ‘ਤੇ ਨਿਯਮਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨੀਤੀ ਪ੍ਰਮੋਟਰਾਂ ਨੂੰ ਆਪਣੀਆਂ ਕਾਲੋਨੀਆਂ ਨਿਰਵਿਘਨ ਢੰਗ ਨਾਲ ਮਨਜ਼ੂਰ ਕਰਵਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਅਣਅਧਿਕਾਰਤ ਕਾਲੋਨੀਆਂ ਦੇ ਨਿਰਮਾਣ ‘ਤੇ ਰੋਕ ਲਗਾਏਗੀ ਜਿਸ ਨਾਲ ਸੂਬੇ ਵਿੱਚ ਰੀਅਲ ਅਸਟੇਟ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...