September 14, 2026, 11:46 pm
----------- Advertisement -----------
HomeNewsEducationਸਮਾਜ ਦੀ ਤਰੱਕੀ ਲਈ ਚੰਗੀ ਸਿੱਖਿਆ ਲਾਜ਼ਮੀ: ਹਰਪਾਲ ਸਿੰਘ ਚੀਮਾ

ਸਮਾਜ ਦੀ ਤਰੱਕੀ ਲਈ ਚੰਗੀ ਸਿੱਖਿਆ ਲਾਜ਼ਮੀ: ਹਰਪਾਲ ਸਿੰਘ ਚੀਮਾ

Published on

----------- Advertisement -----------

ਡੇਰਾਬੱਸੀ/ ਐੱਸ.ਏ.ਐੱਸ. ਨਗਰ, 22 ਫਰਵਰੀ: ਕਿਸੇ ਵੀ ਸਮਾਜ ਦੀ ਤਰੱਕੀ ਲਈ ਚੰਗੀ ਸਿੱਖਿਆ ਲਾਜ਼ਮੀ ਹੈ ਤੇ ਇਸੇ ਪੱਖ ਨੂੰ ਮੁੱਖ ਰੱਖ ਕੇ ਪੰਜਾਬ ਸਰਕਾਰ ਸਿੱਖਿਆ ਢਾਂਚੇ ਦੀ ਬਿਹਤਰੀ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਨਿੱਕਲ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ, ਪੰਜਾਬ, ਹਰਪਾਲ ਸਿੰਘ ਚੀਮਾ ਨੇ ਇੱਥੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ ਵਿਖੇ ਕਰਵਾਏ ਸਮਾਗਮ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਕੀਤਾ।

ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕਰ ਰਹੀ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਪਹਿਲੇ ਬਜਟ ਵਿੱਚ ਹੀ ਸਿੱਖਿਆ ਖੇਤਰ ਦੇ ਬਜਟ ਵਿਚ 17 ਫ਼ੀਸਦ ਦਾ ਇਜ਼ਾਫਾ ਕੀਤਾ ਜਿਹੜਾ ਕਿ ਇਤਿਹਾਸਕ ਕਦਮ ਸੀ। ਚੀਮਾ ਨੇ ਕਿਹਾ ਕਿ ਆਉਣ ਵਾਲੀ 10 ਮਾਰਚ ਨੂੰ ਮੁੜ ਲੋਕ ਪੱਖੀ ਬਜਟ ਪੇਸ਼ ਕੀਤਾ ਜਾਣਾ ਹੈ ਤੇ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਪੂਰੀਆਂ ਕਰਨ ਵੱਲ ਕਦਮ ਚੁੱਕੇ ਜਾਣਗੇ। ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ਸਦਕਾ ਸੂਬਾ ਭ੍ਰਿਸ਼ਟਾਚਾਰ ਮੁਕਤ ਹੋ ਰਿਹਾ ਹੈ। ਲੋਕਾਂ ਤੋਂ ਕਰ ਦੇ ਰੂਪ ਲਿਆ ਜਾਂਦਾ ਇਕ ਇਕ ਪੈਸਾ ਲੋਕਾਂ ਉੱਤੇ ਹੀ ਖ਼ਰਚ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿੱਖਿਆ ਦੇ ਨਾਲ ਨਾਲ ਪੰਜਾਬ ਸਰਕਾਰ ਵਲੋਂ ਸਿਹਤ ਸੰਭਾਲ ਦੇ ਖੇਤਰ ਵਿੱਚ ਵੀ ਉਚੇਚੇ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਅੱਜ ਸਾਡੇ ਸਮਾਜ ਵਿਚ ਔਰਤਾਂ ਹਰ ਖੇਤਰ ਵਿਚ ਮਰਦਾਂ ਦੇ ਨਾਲ ਬਰਾਬਰ ਜ਼ਿੰਮੇਵਾਰੀ ਨਿਭਾ ਰਹੀਆਂ ਹਨ, ਜੋ ਕਿ ਮਾਣ ਵਾਲੀ ਗੱਲ ਹੈ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਾਲਜ ਦੇ ਮੌਜੂਦਾ ਤੇ ਸਾਬਕਾ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਲਈ ਮੁਬਾਰਕਬਾਦ ਦਿੱਤੀ ਤੇ ਹੋਰਨਾਂ ਨੂੰ ਚੰਗੀ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਇਸ ਮੌਕੇ ਹਲਕਾ ਡੇਰਾਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਇਕ ਇਮਾਨਦਾਰ ਸਰਕਾਰ ਪੰਜਾਬ ਵਿੱਚ ਪੂਰੀ ਮਿਹਨਤ ਨਾਲ ਕੰਮ ਰਹੀ ਹੈ। ਇਸ ਨਾਲ ਸੂਬੇ ਦੀ ਨੁਹਾਰ ਬਦਲ ਰਹੀ ਹੈ ਤੇ ਉਹ ਦਿਨ ਦੂਰ ਨਹੀਂ ਜਦੋਂ ਇਹ ਸੂਬਾ ਦੇਸ਼ ਵਿੱਚੋਂ ਵਿਕਾਸ ਪੱਖੋਂ ਪਹਿਲਾ ਸਥਾਨ ਪ੍ਰਾਪਤ ਕਰ ਲਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...