November 25, 2026, 7:43 pm
----------- Advertisement -----------
HomeNewsLatest Newsਸਿੱਖਿਆ ਮੰਤਰੀ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ 'ਚ ਦਾਖਲਾ ਵੈਨਾਂ...

ਸਿੱਖਿਆ ਮੰਤਰੀ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ‘ਚ ਦਾਖਲਾ ਵੈਨਾਂ ਨੂੰ ਦਿਖਾਈ ਹਰੀ ਝੰਡੀ

Published on

----------- Advertisement -----------

ਚੰਡੀਗੜ੍ਹ :ਪੰਜਾਬ ਰਾਜ ਦੇ ਸਰਕਾਰੀ ਸਕੂਲ ਵਿੱਚ ਦਾਖਲੇ ਵਧਾਉਣ ਲਈ ਸ਼ੁਰੂ ਕੀਤੀ ਗਈ ਦਾਖਲਾ ਮੁਹਿੰਮ-2023′ ਦਾ ਆਗਾਜ਼ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਖੁਦ ਪਹੁੰਚਕੇ ਦਾਖਲਾ ਵੈਨਾਂ ਨੂੰ ਹਰੀ ਝੰਡੀ ਦਿਖਾਈ।ਇਹ ਮੁਹਿੰਮ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਸ਼ਾਨਦਾਰ ਬਣਾਉਣ ਵਾਸਤੇ ਯਤਨਸ਼ੀਲ ਹੈ।

ਉਹਨਾਂ ਕਿਹਾ ਕਿ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਬਹਾਲ ਕਰਕੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਸਰਕਾਰ ਦਾ ਮਿਸ਼ਨ ਹੈ ਜਿਸਦੀ ਪੂਰਤੀ ਵਾਸਤੇ ਦਾਖਲਾ ਮੁਹਿੰਮ-2023′ ਦੀ ਸ਼ੁਰੂਆਤ ਕੀਤੀ ਗਈ ਹੈ। ਸ. ਬੈਂਸ ਨੇ ਵੇਰਵੇ ਦਿੰਦਿਆਂ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਵੱਲੋ ਮੋਬਾਇਲ ਵੈਨਾਂ ਰਾਹੀਂ ਦਾਖਲਾ ਮੁਹਿੰਮ ਦੇ ਪ੍ਰਚਾਰ-ਪ੍ਰਸਾਰ ਅਤੇ ਲੋਕ ਜਾਗਰੂਕਤਾ ਪੈਦਾ ਕਰਨ ਵਾਸਤੇ ਦੋ ਦਿਨ (ਵੱਡੇ ਜ਼ਿਲ੍ਹਿਆਂ ਵਿੱਚ ਤਿੰਨ ਦਿਨ) ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿੱਚ ਮਾਪਿਆਂ ਦੀ ਹਾਜਰੀ ਯਕੀਨੀ ਬਣਾਉਣ ਸਮੇਤ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਵੱਖ ਵੱਖ ਤਰ੍ਹਾਂ ਦੀ ਯੋਜਨਾਬੰਦੀ ਕੀਤੀ ਗਈ ਹੈ। ਸ. ਹਰਜੋਤ ਸਿੰਘ ਬੈਂਸ ਨੇ ਉਮੀਦ ਜਤਾਈ ਕਿ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਪ੍ਰਬੰਧ ਨੂੰ ਮਜ਼ਬੂਤ ਕਰਨ ਵਾਸਤੇ ਸਮੂਹ ਅਧਿਆਪਕ, ਵਿਭਾਗੀ ਅਧਿਕਾਰੀ ਅਤੇ ਮਾਪੇ ਸਹਿਯੋਗ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...